ਜਲ ਸਪਲਾਈ ਵਿਭਾਗ ਦੇ ਕਾਮਿਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

09/21/2017 6:56:17 AM

ਫਤਿਹਗੜ੍ਹ ਚੂੜੀਆਂ, (ਸਾਰੰਗਲ, ਬਿਕਰਮਜੀਤ)- ਅੱਜ ਜਲ ਸਪਲਾਈ ਕੰਟਰੈਕਟ ਵਰਕਰ ਕਾਮਿਆਂ ਵੱਲੋਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਜਗਰੂਪ ਸਿੰਘ ਕੋਟਲਾ, ਸੂਬਾ ਸਿੰਘ ਤੇ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਹਸਨਪੁਰ ਦੀ ਰਹਿਨੁਮਾਈ ਹੇਠ ਨਿੱਜੀਕਰਨ ਦੇ ਵਿਰੋਧ 'ਚ ਸਥਾਨਕ ਦਾਣਾ ਮੰਡੀ ਵਿਖੇ ਇਕੱਠ ਕੀਤਾ ਗਿਆ, ਜਿਥੇ ਸਮੂਹ ਜਲ ਸਪਲਾਈ ਕੰਟਰੈਕਟ ਵਰਕਰ ਕਾਮਿਆਂ ਵੱਲੋਂ ਰੋਡ ਮਾਰਚ ਕਰਦੇ ਹੋਏ ਪੁਰਾਣਾ ਬੱਸ ਅੱਡਾ ਚੌਕ 'ਚ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। 
ਇਸ ਸਮੇਂ ਬੁਲਾਰਿਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਦੇ ਹੱਕ 'ਚ ਸੂਬੇ ਦੇ ਕੋਨੇ-ਕੋਨੇ ਵਿਚ ਇਹ ਅਰਥੀ ਫੂਕ ਮੁਜ਼ਾਹਰੇ ਕਰ ਕੇ ਪੰਜਾਬ ਦੀ ਬੋਲ਼ੀ ਸਰਕਾਰ ਨੂੰ ਜਗਾਉਣਗੇ, ਜਿਸ ਦੀ ਸ਼ੁਰੂਆਤ ਅੱਜ ਗੁਰਦਾਸਪੁਰ ਜ਼ਿਲੇ ਦੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਇਹ ਅਰਥੀ ਫੂਕ ਮੁਹਿੰਮ ਦਾ ਆਗਾਜ਼ ਕਰ ਕੇ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਸਰਕਾਰ ਨੂੰ ਇਹ ਵੀ ਕਿਹਾ ਕਿ ਕੱਚੇ ਵਰਕਰਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਯੂਨੀਅਨ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ  ਇਸ ਮੌਕੇ ਨਿਸ਼ਾਨ ਸਿੰਘ, ਰਮੇਸ਼ ਕੁਮਾਰ, ਲਾਲ ਸਿੰਘ, ਗੋਰਾ ਮਸੀਹ, ਹਰਦੀਪ ਸਿੰਘ, ਗੁਲਾਬ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਹਰਮਨਜੀਤ ਸਿੰਘ, ਰਾਮ ਸਿੰਘ ਲੋਧੀਨੰਗਲ ਆਦਿ ਹਾਜ਼ਰ ਸਨ 


Related News