ਸ਼ਰਾਬ ਦੀਆਂ 40 ਬੋਤਲਾਂ ਸਣੇ ਗ੍ਰਿਫ਼ਤਾਰ

Friday, October 13, 2017 7:40 AM
ਸ਼ਰਾਬ ਦੀਆਂ 40 ਬੋਤਲਾਂ ਸਣੇ ਗ੍ਰਿਫ਼ਤਾਰ

ਰਾਹੋਂ, (ਪ੍ਰਭਾਕਰ)- ਪੁਲਸ ਨੇ ਸ਼ਰਾਬ ਦੀਆਂ 40 ਬੋਤਲਾਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਪਿੰਡ ਭਾਰਟਾ ਕਲਾਂ ਵੱਲੋਂ ਇਕ ਪਲਸਰ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਥੈਲਾ ਲੈ ਕੇ ਆ ਰਿਹਾ ਸੀ, ਜਿਸ ਨੂੰ ਰੋਕ ਕੇ ਜਦੋਂ ਥੈਲੇ ਦੀ ਤਲਾਸ਼ੀ ਲਈ ਤਾਂ ਥੈਲੇ 'ਚੋਂ ਵ੍ਹਿਸਕੀ ਫਾਰ ਸੇਲ ਚੰਡੀਗੜ੍ਹ ਦੀਆਂ 40 ਬੋਤਲਾਂ ਬਰਾਮਦ ਹੋਈਆਂ। ਐੱਸ. ਐੱਚ. ਓ. ਸੁਭਾਸ਼ ਬਾਠ ਨੇ ਦੱਸਿਆ ਕਿ ਮੁਲਜ਼ਮ ਮਨਜਿੰਦਰ ਸਿੰਘ ਉਰਫ ਬਿੰਦਰ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਖੋਜਾ ਥਾਣਾ ਰਾਹੋਂ ਖਿਲਾਫ਼ ਮਾਮਲਾ ਦਰਜ ਕਰ ਕੇ ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਲੁਧਿਆਣਾ ਜੇਲ ਭੇਜਿਆ ਗਿਆ।