ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ ਕਾਬੂ

Friday, April 21, 2017 7:23 AM
ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ ਕਾਬੂ

ਤਰਨਤਾਰਨ/ਵਲਟੋਹਾ/ਖੇਮਕਰਨ, (ਰਾਜੂ, ਗੁਰਮੀਤ, ਸੋਨੀਆ)— ਥਾਣਾ ਵਲਟੋਹਾ ਪੁਲਸ ਨੇ ਪਿੰਡ ਅਲਗੋਂ ਖੁਰਦ ਵਿਖੇ ਭਾਰੀ ਮਾਤਰਾ ''ਚ ਲਾਹਣ, ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਖਬਰ ਖਾਸ ਦੀ ਇਤਲਾਹ ''ਤੇ ਕਾਲਾ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਨਿਵਾਸੀ ਅਲਗੋਂ ਖੁਰਦ ਦੇ ਘਰ ''ਚ ਛਾਪੇਮਾਰੀ ਕਰ ਕੇ ਭਾਰੀ ਮਾਤਰਾ ''ਚ ਲਾਹਣ, ਚਾਲੂ ਭੱਠੀ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।



ਕੀ ਇਕ ਜੀਵਨਸਾਥੀ ਲੱਭ ਰਹੇ ਹੋ? ਪੰਜਾਬੀ ਮੈਟਰੀਮੋਨੀ ਵਿਚ ਰਜਿਸਟ੍ਰੇਸ਼ਨ ਮੁਫਤ ਹੈ