ਨੌਜਵਾਨ ਵਲੋਂ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕੀਤਾ ਜਬਰ-ਜ਼ਨਾਹ

07/23/2017 11:52:13 AM


ਸਮਰਾਲਾ(ਗਰਗ, ਬੰਗੜ)-ਸਮਰਾਲਾ ਦੇ ਇਕ ਨੌਜਵਾਨ ਵਲੋਂ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸਦੀ ਇੱਜ਼ਤ ਨਾਲ ਖਿਲਵਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕਾਰਵਾਈ ਕਰਦਿਆਂ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। 
ਥਾਣਾ ਮੁਖੀ ਸੰਜੇ ਕੁਮਾਰ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਇਹ ਮੁਕੱਦਮਾ ਦਰਜ ਕੀਤਾ ਗਿਆ, ਜਿਸ 'ਚ ਪੀੜਤਾ ਨੇ ਦੋਸ਼ ਲਾਇਆ ਕਿ ਮੇਰੇ ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਮਾਤਾ ਦਿਮਾਗੀ ਤੌਰ 'ਤੇ ਠੀਕ ਨਹੀਂ ਹੈ। ਮੈਂ ਕੋਠੀਆਂ 'ਚ ਸਫਾਈ ਕਰਨ ਦਾ ਕੰਮ ਕਰਦੀ ਹਾਂ। ਇਸ ਦੌਰਾਨ ਉਸਦੀ ਮੁਲਾਕਾਤ ਰਵੀ ਪੁੱਤਰ ਬਲਜਿੰਦਰ ਸਿੰਘ ਵਾਸੀ ਭਗਵਾਨਪੁਰਾ ਰੋਡ ਸਮਰਾਲਾ ਨਾਲ ਹੋਈ ਸੀ ਤੇ ਮੈਨੂੰ ਭਰੋਸੇ 'ਚ ਲੈ ਕੇ ਇਹ ਯਕੀਨ ਦਿਵਾਇਆ ਕਿ ਮੈਂ ਜਲਦੀ ਹੀ ਤੇਰੇ ਨਾਲ ਵਿਆਹ ਕਰਵਾ ਲਵਾਂਗਾ।
ਉਸਨੇ ਇਹ ਵੀ ਕਿਹਾ ਕਿ ਉਹ ਮੈਨੂੰ ਹਰ ਸੁੱਖ-ਸਹੂਲਤ ਲੈ ਕੇ ਦੇਵੇਗਾ, ਜਿਸ ਦੀਆਂ ਗੱਲਾਂ ਵਿਚ ਆ ਗਈ। ਇਸ ਮਗਰੋਂ ਉਹ ਮੈਨੂੰ ਰਿਕਸ਼ੇ 'ਤੇ ਬਿਠਾ ਕੇ ਮੁਹੱਲੇ ਦੇ ਕਿਸੇ ਕਮਰੇ 'ਚ ਲੈ ਗਿਆ ਤੇ ਮੇਰੇ ਨਾਲ ਜਬਰ-ਜ਼ਨਾਹ ਕੀਤਾ। ਇਸ ਤੋਂ ਬਾਅਦ ਵੀ ਉਹ ਮੈਨੂੰ ਹਰ ਵਾਰੀ ਵਿਆਹ ਕਰਨ ਦਾ ਝਾਂਸਾ ਦੇ ਕੇ ਵਾਰ-ਵਾਰ ਮੇਰੇ ਨਾਲ ਗਲਤ ਕੰਮ ਕਰਦਾ ਰਿਹਾ ਤੇ ਬਾਅਦ 'ਚ ਆਪਣੇ ਕੀਤੇ ਵਾਅਦੇ ਤੋਂ ਮੁੱਕਰ ਗਿਆ। ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਰਵੀ ਪੁੱਤਰ ਬਲਜਿੰਦਰ ਸਿੰਘ ਖਿਲਾਫ ਧਾਰਾ 363 ਅਤੇ 366 ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News