ਨਿਜੀ ਰੰਜ਼ਿਸ਼ ਕਾਰਨ ਜ਼ਿਲਾ ਸੰਗਰੂਰ ਦੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

10/18/2017 3:20:47 PM



ਸੰਗਰੂਰ (ਹਨੀ ਕੋਹਲੀ) - ਜ਼ਿਲਾ ਸੰਗਰੂਰ ਦੇ ਪਿੰਡ ਰਾਏਧਰਾਨਾ 'ਚ ਨਿਜੀ ਰੰਜ਼ਿਸ਼ ਦੇ ਚਲਦਿਆ ਇਕ ਨੌਜਵਾਨ ਦਾ ਤੇਜਧਾਰ ਹੱਥਿਆਰਾ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਜੀ ਰੰਜ਼ਿਸ਼ ਦੇ ਕਾਰਨ ਜ਼ਿਲਾ ਸੰਗਰੂਰ ਦੇ ਇਕ ਨੌਜਵਾਨ ਜਸਵਿੰਦਰ ਸਿੰਘ ਦਾ ਬੜੇ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸੂਚਨਾਂ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਤਰਸੇਮ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਬੀਤੀ ਰਾਤ ਜਸਵਿੰਦਰ ਕੁਝ ਲੋਕਾਂ ਨਾਲ ਬੈਠ ਕੇ ਸ਼ਰਾਬ ਪੀ ਰਿਹਾ ਸੀ ਪਰ ਬਾਅਦ 'ਚ ਉਨ੍ਹਾਂ ਨੇ ਉਸ ਨੂੰ ਆਪਣੇ ਘਰ ਲੈਕੇ ਜਾ ਕੇ ਉਸਦਾ ਕਤਲ ਕਰ ਦਿੱਤਾ।
ਉਧਰ ਲਹਿਰਾਗਾਗਾ ਥਾਣੇ ਦੇ ਐੱਸ. ਐੱਚ. ਓ. ਰਾਜੇਸ਼ ਸਨੇਹੀ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਨਿਜੀ ਰੰਜਿਸ਼ ਕਾਰਨ ਕਤਲ ਕੀਤੇ ਜਾਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਨਾ ਅਜੇ ਬਾਕੀ ਹੈ।


Related News