ਨੌਜਵਾਨ ਨੇ ਨਿਗਲਿਆ ਜ਼ਹਿਰ, ਹਾਲਤ ਗੰਭੀਰ

Friday, October 13, 2017 4:09 AM
ਨੌਜਵਾਨ ਨੇ ਨਿਗਲਿਆ ਜ਼ਹਿਰ, ਹਾਲਤ ਗੰਭੀਰ

ਫਗਵਾੜਾ, (ਜਲੋਟਾ)- ਇਕ ਨੌਜਵਾਨ ਨੂੰ ਜ਼ਹਿਰੀਲੀ ਵਸਤੂ ਨਿਗਲਣ ਤੋਂ ਬਾਅਦ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੀੜਤ ਜਿਸ ਦੀ ਪਛਾਣ ਹਰਜੋਤ ਸਿੰਘ ਵਾਸੀ ਬੰਗਾ ਹੈ, ਨੇ ਜ਼ਹਿਰ ਕਿਉਂ ਨਿਗਲਿਆ। ਇਹ ਰਹੱਸ ਬਣਿਆ ਹੋਇਆ ਹੈ। ਹਾਲਾਂਕਿ ਉਸਦੇ ਨੇੜਲੇ ਸੂਤਰਾਂ ਨੇ ਦਾਅਵਾ ਕੀਤਾ ਕਿ ਉਸਨੇ ਗਲਤੀ ਨਾਲ ਜ਼ਹਿਰੀਲੀ ਵਸਤੂ ਨਿਗਲ ਲਈ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।