ਮੋਟਰਸਾਈਕਲ-ਟਰਾਲੀ ਦੀ ਟੱਕਰ ''ਚ ਨੌਜਵਾਨ ਦੀ ਮੌਤ

12/11/2017 7:20:51 PM

ਰੂਪਨਗਰ (ਵਿਜੇ) : ਮੋਰਿੰਡਾ ਸ਼ੂਗਰ ਮਿੱਲ 'ਚ ਠੇਕੇਦਾਰ ਦੇ ਅਧੀਨ ਕੰਮ ਕਰਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਰਸੂਲਪੁਰ ਸ਼ੂਗਰ ਮਿੱਲ ਮੋਰਿੰਡਾ ਤੋਂ ਬੀਤੀ ਰਾਤ 8.30 ਵਜੇ ਦੇ ਕਰੀਬ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ 'ਤੇ ਕਿਸੇ ਢਾਬੇ 'ਤੇ ਖਾਣਾ ਖਾਣ ਲਈ ਗਿਆ ਸੀ ਪਰ ਮਿੱਲ ਦੇ ਗੇਟ ਬਾਹਰ ਅਚਾਨਕ ਉਹ ਇਕ ਟਰਾਲੀ ਨਾਲ ਟਕਰਾ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮੋਰਿੰਡਾ ਥਾਣੇ ਦੇ ਐੱਚ. ਸੀ. ਸੁਦੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਜਦਂੋ ਕਿ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।


Related News