ਗੁਰਦਸਾਪੁਰ ''ਚ ਯੂਥ ਅਕਾਲੀ ਦਲ ਨੇ ਸਾੜੇ ਖਹਿਰਾ ਤੇ ਕੇਜਰੀਵਾਲ ਦੇ ਪੁਤਲੇ

11/18/2017 5:58:55 PM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) — ਹਾਈਕੋਰਟ ਵਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਨ ਤੋਂ ਬਾਅਦ ਅਕਾਲੀ ਦਲ ਯੂਥ ਵਲੋਂ ਸੁਖਪਾਲ ਖਹਿਰਾ ਤੇ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ ਗਿਆ ਤੇ ਸੁਖਪਾਲ ਖਹਿਰਾ ਤੋਂ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਗਈ। ਗੁਰਦਾਸਪੁਰ 'ਚ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਸਾਥੀਆਂ ਦੇ ਨਾਲ ਸੁਖਪਾਲ ਖਹਿਰਾ, ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ। ਇਸ ਮੌਕੇ ਰਵੀਕਰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹਮੇਸ਼ਾ ਹੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਉਨ੍ਹਾਂ ਦੀ ਪਾਰਟੀ 'ਤੇ ਨਸ਼ਾ ਵੇਚਣ ਦਾ ਦੋਸ਼ ਲਗਾਉਂਦੇ ਰਹੇ ਤੇ ਅਕਾਲੀ ਦਲ ਦੇ ਆਗੂਆਂ ਤੋਂ ਅਸਤੀਫੇ ਦੀ ਮੰਗ ਤਕ ਕਰਦੇ ਰਹੇ ਤੇ ਅੱਜ ਜਦ ਖੁਦ ਦੀ ਪਾਰਟੀ ਦੇ ਆਗੂ 'ਤੇ ਇਹ ਦੋਸ਼ ਲੱਗੇ ਹਨ ਤਾਂ ਕੇਜਰੀਵਾਲ ਚੁੱਪ ਕਿਉਂ ਬੈਠਾ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਸੁਖਪਾਲ ਖਹਿਰਾ ਨੂੰ ਚਾਹੀਦਾ ਹੈ ਕਿ ਉਹ ਖੁਦ ਨੂੰ ਕਾਨੂੰਨ ਦੇ ਹਵਾਲੇ ਕਰ ਦੇਵੇ।


Related News