ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸਚਿਨ ਦੇ ਬੇਟੇ ਨੇ ਕਰਾਈ ਨੈੱਟ ਪ੍ਰੈਕਟਿਸ, ਚਰਚਾ ਦਾ ਵਿਸ਼ਾ ਬਣੀ ਇਹ ਵੀਡੀਓ

07/22/2017 8:14:56 PM

ਲਾਰਡਸ— ਮਹਿਲਾ ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਹਰਾ ਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਫਾਈਨਲ 'ਚ ਪਹੁੰਚ ਗਈ ਹੈ। ਐਤਵਾਰ ਨੂੰ ਭਾਰਤੀ ਟੀਮ ਦੀਆਂ ਨਜ਼ਰਾਂ ਇੰਗਲੈਂਡ ਖਿਲਾਫ ਖਿਤਾਬੀ ਮੁਕਾਬਲੇ ਨੂੰ ਜਿੱਤ ਕੇ ਪਹਿਲੀ ਵਾਰ ਵਿਸ਼ਵ ਚੈਂਪੀਅਨ ਬਣਨ 'ਤੇ ਹੋਣਗੀਆਂ। ਇੰਗਲੈਂਡ ਖਿਲਾਫ ਖਿਤਾਬੀ ਮੁਕਾਬਲੇ ਤੋਂ ਪਹਿਲਾਂ ਭਾਰਤੀ ਟੀਮ ਲਾਰਡਸ 'ਚ ਜੰਮ ਕੇ ਅਭਿਆਸ ਕਰ ਰਹੀ ਹੈ। ਇਸ ਦੌਰਾਨ ਇਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ, ਜਿਸ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਭਾਰਤੀ ਮਹਿਲਾ ਟੀਮ ਦੀ ਬੱਲੇਬਾਜ਼ ਵੇਦਾ ਕ੍ਰਿਸ਼ਣ ਮੂਰਤੀ ਜਦੋਂ ਨੈੱਟ 'ਤੇ ਬੱਲੇਬਾਜ਼ੀ ਕਰ ਰਹੀ ਸੀ ਤਾਂ ਉਸ ਸਮੇਂ ਕ੍ਰਿਕਟ ਦੇ ਭਗਵਾਨ ਸਚਿਨ ਤੇਂਦੁਲਕਰ ਦਾ ਬੇਟਾ ਅਰਜੁਨ ਤੇਂਦੁਲਕਰ ਉਸ ਨੂੰ ਗੇਂਦਬਾਜ਼ੀ ਕਰ ਰਿਹਾ ਸੀ।

ਅਰਜੁਨ ਤੇਂਦੁਲਕਰ ਮਹਿਲਾ ਵਿਸ਼ਵ ਕੱਪ ਫਾਈਨਲ ਤੋਂ ਠੀਕ ਇਕ ਦਿਨ ਪਹਿਲਾਂ ਵੇਦਾ ਕ੍ਰਿਸ਼ਣ ਮੂਰਤੀ ਨੂੰ ਨੈੱਟ ਗੇਂਦਬਾਜ਼ ਦੇ ਰੂਪ 'ਚ ਗੇਂਦਬਾਜ਼ੀ ਕਰ ਰਿਹਾ ਸੀ। ਜਿਸ ਤੋਂ ਬਾਅਦ ਉਸ ਦੀ ਇਹ ਵੀਡੀਓ ਸ਼ੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। 
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਰਜੁਨ ਇੰਗਲੈਂਡ ਦੀ ਪੁਰਸ਼ ਟੀਮ ਦੇ ਬੱਲੇਬਾਜ਼ਾਂ ਨੂੰ ਸਾਊਥ ਅਫਰੀਕਾ ਦੌਰੇ ਦੀ ਤਿਆਰੀ ਲਈ ਨੈੱਟ 'ਚ ਗੇਂਦਬਾਜ਼ੀ ਕਰ ਚੁੱਕਿਆ ਹੈ। ਇੰਨਾ ਹੀ ਨਹੀਂ ਉਸ ਦੀ ਗੇਂਦਬਾਜ਼ੀ ਨਾਲ ਇੰਗਲੈਂਡ ਦਾ ਵਿਕਟ ਕੀਪਰ ਬੱਲੇਬਾਜ਼ ਜਾਨੀ ਬੇਅਰਰਸਟੋ ਜ਼ਖਮੀ ਹੋ ਗਿਆ ਸੀ।


Related News