ਬਲਾਇੰਡ ਵਿਸ਼ਵ ਕੱਪ : ਫਾਈਨਲ ''ਚ ਪਹੁੰਚਿਆ ਭਾਰਤ, ਪਾਕਿ ਨਾਲ ਹੋਵੇਗਾ ਖਿਤਾਬੀ ਮੁਕਾਬਲਾ

01/18/2018 12:33:14 AM

ਨਵੀਂ ਦਿੱਲੀ— ਦੱਖਣੀ ਅਫਰੀਕਾ 'ਚ ਭਾਵੇਂ ਹੀ ਭਾਰਤੀ ਬੱਲੇਬਾਜ਼ਾਂ ਨੇ ਨਿਰਾਸ਼ਾਜਨਕ ਪ੍ਰਦਰਸ਼ਨ ਕੀਤਾ ਹੈ ਪਰ ਬਲਾਇੰਡ ਕ੍ਰਿਕਟ ਵਿਸ਼ਵ ਕੱਪ 'ਚ ਭਾਰਤੀ ਟੀਮ ਦਾ ਸ਼ਾਨਦਾਰ ਸਫਰ ਜਾਰੀ ਹੈ। ਭਾਰਤੀ ਕ੍ਰਿਕਟ ਟੀਮ ਨੇ ਬੁੱਧਵਾਰ ਨੂੰ ਬੰਗਲਾਦੇਸ਼ ਨੂੰ ਹਰਾਉਣ ਤੋਂ ਬਾਅਦ ਫਾਈਨਲ 'ਚ ਪਹੁੰਚ ਗਈ ਹੈ। ਸੈਮੀਫਾਈਨਲ ਮੁਕਾਬਲੇ ਨੂੰ ਭਾਰਤੀ ਟੀਮ ਨੇ 7 ਵਿਕਟਾਂ ਨਾਲ ਜਿੱਤ ਲਿਆ ਹੈ। ਹੁਣ ਇਸ ਟੂਰਨਾਮੈਂਟ ਦੇ ਖਿਤਾਬੀ ਮੁਕਾਬਲੇ 'ਚ ਭਾਰਤੀ ਟੀਮ ਦਾ ਸਾਹਮਣਾ 20 ਜਨਵਰੀ ਨੂੰ ਪਾਕਿਸਤਾਨ ਨਾਲ ਹੋਵੇਗਾ।


Related News