ਡੀ.ਐੱਸ.ਜੀ.ਐੱਮ.ਸੀ. ਕਰੇਗੀ ਹਰਮਨਪ੍ਰੀਤ ਕੌਰ ਦਾ ਸਨਮਾਨ

07/22/2017 11:06:01 PM

ਨਵੀਂ ਦਿੱਲੀ— ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਦੀ ਸਟਾਰ ਬੱਲੇਬਾਜ਼ ਹਰਮਨਪ੍ਰੀਤ ਕੌਰ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਮਾਨ ਕਰੇਗੀ। ਹਰਮਨਪ੍ਰੀਤ ਨੇ ਆਸਟਰੇਲੀਆ ਦੇ ਖਿਲਾਫ ਸੈਮੀਫਾਈਨਲ 'ਚ ਸੈਂਕੜਾ ਲਗਾਇਆ ਸੀ। ਡੀ.ਐੱਸ.ਜੀ.ਐੱਮ.ਸੀ. ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੂਰੇ ਸਿੱਖ ਭਾਈਚਾਰੇ ਨੂੰ ਹਰਮਨਪ੍ਰੀਤ 'ਤੇ ਮਾਣ ਹੈ। ਉਨ੍ਹਾਂ ਨੇ ਹਰਮਨਪ੍ਰੀਤ ਦੇ ਪਿਤਾ ਹਰਮਿੰਦਰ ਸਿੰਘ ਨੂੰ ਫੋਨ 'ਤੇ ਵਧਾਈ ਦਿੱਤੀ ਹੈ।


Related News