ਵਿਆਹ ਦਾ ਪ੍ਰਸਤਾਵ ਰੱਖਣ ਵਾਲੀ ਇੰਗਲੈਂਡ ਕ੍ਰਿਕਟਰ ਨੇ ਵੀ ਦਿੱਤੀ ਵਧਾਈ

12/13/2017 4:30:37 AM

ਨਵੀਂ ਦਿੱਲੀ— ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ ਦਾ ਬੀਤੇ ਦਿਨੀਂ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਅਨੁਸ਼ਕਾ ਤੇ ਵਿਰਾਟ ਦੇ ਟਵੀਟ ਦੇ ਆਉਣ ਤੋਂ ਬਾਅਦ ਹੀ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵਿਰਾਟ ਨੂੰ ਇੰਗਲੈਂਡ ਦੀ ਉਸ ਮਹਿਲਾ ਕ੍ਰਿਕਟਰ ਨੇ ਵੀ ਵਧਾਈ ਦਿੱਤੀ ਹੈ, ਜਿਸ ਨੇ ਕਦੇ ਵਿਰਾਟ ਸਾਹਮਣੇ ਵਿਆਹ ਦਾ ਪ੍ਰਸਤਾਵ ਰੱਖਿਆ ਸੀ। ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਦੀ ਡੇਨੀਅਲ ਵੇਟ ਨੇ ਲੱਗਭਗ ਤਿੰਨ ਸਾਲ ਪਹਿਲਾਂ ਵਿਰਾਟ ਸਾਹਮਣੇ ਵਿਆਹ ਦਾ ਪ੍ਰਸਤਾਵ ਰੱਖਿਆ ਸੀ ਪਰ ਹੁਣ ਉਸ ਨੇ ਵਿਆਹ ਦੀ ਵਧਾਈ ਦਿੱਤੀ ਹੈ। ਵੇਟ ਨੇ ਟਵਿਟਰ 'ਤੇ ਲਿਖਿਆ ਕਿ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਨੂੰ ਵਧਾਈ।

 


Related News