ਗਾਂਗੁਲੀ ਨੇ ਵਿਰਾਟ ਕੋਹਲੀ ''ਤੇ ਫਿਰ ਜਤਾਇਆ ਵਿਸ਼ਵਾਸ, ਹੁਣ ਕਹਿ ਦਿੱਤੀ ਇਹ ਵੱਡੀ ਗੱਲ

08/20/2017 3:05:12 PM

ਕੋਲਕਾਤਾ— ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਸ਼ਨੀਵਾਰ ਨੂੰ ਕਿਹਾ ਕਿ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਦੇ ਬਗੈਰ ਆਸਟਰੇਲੀਆਈ ਟੀਮ ਦੇ ਲਈ ਮੇਜ਼ਬਾਨ ਭਾਰਤ ਨੂੰ ਹਰਾ ਸਕਣਾ ਆਸਾਨ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਸਤੰਬਰ 'ਚ ਸ਼ੁਰੂ ਹੋ ਰਹੇ ਭਾਰਤ ਦੌਰੇ 'ਤੇ ਆਸਟਰੇਲੀਆ ਮੇਜ਼ਬਾਨ ਟੀਮ ਦੇ ਨਾਲ 5 ਮੈਚਾਂ ਦੀ ਵਨਡੇ ਸੀਰੀਜ਼ ਅਤੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗਾ।

ਆਸਟਰੇਲੀਆ ਦੇ ਖਿਡਾਰੀ ਸਟਾਰਕ ਦੀ ਗੈਰ ਹਾਜ਼ਰੀ ਨਾਲ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਟੀਮ ਨੂੰ ਮਿਲਣ ਵਾਲੇ ਫਾਇਦੇ ਦੇ ਬਾਰੇ 'ਚ ਗਾਂਗੁਲੀ ਨੇ ਕਿਹਾ, ''ਭਾਰਤ 'ਚ ਹੀ ਭਾਰਤੀ ਟੀਮ ਨੂੰ ਹਰਾ ਸਕਣਾ ਆਸਾਨ ਨਹੀਂ ਹੋਵੇਗਾ।''

ਜ਼ਿਕਰਯੋਗ ਕਿ ਐਤਵਾਰ ਤੋਂ ਭਾਰਤੀ ਟੀਮ ਸ਼੍ਰੀਲੰਕਾ ਦੇ ਖਿਲਾਫ 5 ਮੈਚਾਂ ਦੀ ਵਨਡੇ ਸੀਰੀਜ਼ ਦਾ ਆਗਾਜ਼ ਕਰ ਰਹੀ ਹੈ। ਇਸ ਤੋਂ ਬਾਅਦ ਸ਼੍ਰੀਲੰਕਾ ਦੇ ਖਿਲਾਫ ਇਕ ਟੀ-20 ਮੈਚ ਵੀ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਸ਼੍ਰੀਲੰਕਾ ਨੂੰ ਤਿੰਨ ਮੈਚÎਾਂ ਦੀ ਟੈਸਟ ਸੀਰੀਜ਼ 'ਚ 3-0 ਨਾਲ ਹਰਾਇਆ ਸੀ। ਸ਼੍ਰੀਲੰਕਾ ਦੇ ਖਿਲਾਫ ਵਨਡੇ ਸੀਰੀਜ਼ 'ਚ ਭਾਰਤ ਦੀ ਜਿੱਤ ਨੂੰ ਲੈ ਕੇ ਆਸਵੰਦ ਗਾਂਗੁਲੀ ਨੇ ਕਿਹਾ ਕਿ ਯਕੀਨੀ ਤੌਰ 'ਤੇ ਇਕ ਵਾਰ ਫਿਰ ਭਾਰਤੀ ਟੀਮ ਸ਼੍ਰੀਲੰਕਾ ਨੂੰ ਕਲੀਨ ਸਵੀਪ ਕਰੇਗੀ।


Related News