70 ਕਿਲੋ ਭਾਰ ਵਰਗ ਦੇ ਕਬੱਡੀ ਮੁਕਾਬਲੇ ''ਚ ਗਾਖਲ ਦੀ ਟੀਮ ਰਹੀ ਜੇਤੂ

05/30/2017 7:00:58 PM

ਜਲੰਧਰ, (ਵਰਿਆਣਾ)— ਪਿੰਡ ਗਾਖਲ ਵਿਖੇ ਗੁਰਦੁਆਰਾ ਬਾਬਾ ਬਹਾਦਰ ਸਿੰਘ ਜੀ ਪ੍ਰਬੰਧਕ ਕਮੇਟੀ ਅਤੇ ਸਾਧ-ਸੰਗਤ ਦੇ ਸਹਿਯੋਗ ਨਾਲ ਮੇਲਾ ਕਰਵਾਇਆ ਗਿਆ, ਜੋ ਸ਼ਰਧਾਪੂਰਵਕ ਸਮਾਪਤ ਹੋ ਗਿਆ। ਇਸ ਮੌਕੇ ਸਵੇਰ ਸਮੇਂ ਰਾਗੀ-ਢਾਡੀ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 
ਇਸ ਮੌਕੇ ਕਬੱਡੀ ਮੁਕਾਬਲਿਆਂ 'ਚ ਗਾਖਲ ਦੀ 70 ਕਿਲੋ ਭਾਰ ਟੀਮ ਪਹਿਲੇ ਨੰਬਰ 'ਤੇ ਰਹੀ। ਜੇਤੂ ਟੀਮਾਂ ਨੂੰ ਸਨਮਾਨਿਤ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੇਲੇ ਸਾਡੀ ਆਪਸੀ ਏਕਤਾ, ਭਾਈਚਾਰਕ ਸਾਂਝ ਦੇ ਪ੍ਰਤੀਕ ਹਨ, ਜਿਨ੍ਹਾਂ ਨੂੰ ਹਰ ਧਰਮ ਦੇ ਲੋਕ ਰਲ-ਮਿਲ ਕੇ ਮਨਾਉਂਦੇ ਹਨ। ਧਾਰਮਿਕ ਮੇਲਿਆਂ 'ਤੇ ਖੇਡ ਮੁਕਾਬਲੇ ਕਰਵਾਉਣੇ ਪ੍ਰਸ਼ੰਸਾਯੋਗ ਹਨ, ਜੋ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ 'ਚ ਅਜਿਹੇ ਮੁਕਾਬਲੇ ਕਰਵਾਉਣੇ ਬੇਹੱਦ ਜ਼ਰੂਰੀ ਹਨ, ਇਹ ਸਮੇਂ ਦੀ ਲੋੜ ਵੀ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਆਏ ਮਹਿਮਾਨਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹਰਭਜਨ ਸਿੰਘ ਬਿੱਲਾ, ਨੱਥਾ ਸਿੰਘ ਗਾਖਲ, ਸਾਬਕਾ ਸਰਪੰਚ ਜਸਪਾਲ ਸਿੰਘ ਗਾਖਲ, ਮਨਜੀਤ ਸਿੰਘ ਸੋਹਲ ਗੁਰਪ੍ਰੀਤ ਸਿੰਘ ਗੋਪਾ, ਜਸਵੰਤ ਸਿੰਘ ਪੱਪੂ ਗਾਖਲ, ਬਿੱਟੂ ਪ੍ਰਧਾਨ, ਤੇਜਾ ਸਿੰਘ ਗਾਖਲ, ਦਲਜੀਤ ਸਿੰਘ, ਕੁਲਵਿੰਦਰ ਸਿੰਘ, ਜੀਤਾ ਗਾਖਲ, ਰਸ਼ਪਾਲ ਸਿੰਘ, ਹਜ਼ੂਰਾ ਸਿੰਘ, ਰਘੁਬੀਰ ਸਿੰਘ, ਹਰਜਿੰਦਰ ਸਿੰਘ ਜਿੰਦੀ, ਰਕੇਸ਼ੀ ਗਾਖਲ ਆਦਿ ਹਾਜ਼ਰ ਸਨ।


Related News