ਵਿਕਾਸ ਨੂੰ ਚਿਤਾਵਨੀ ਦੇ ਕੇ ਛੱਡਿਆ

08/20/2017 11:46:57 PM

ਨਵੀਂ ਦਿੱਲੀ— ਵਿਸ਼ਵ ਚੈਂਪੀਅਨਸ਼ਿਪ ਵਿਚ ਜਗ੍ਹਾ ਬਣਾਉਣ ਵਾਲੇ ਭਾਰਤੀ ਮੁੱਕੇਬਾਜ਼ ਵਿਕਾਸ ਕ੍ਰਿਸ਼ਣਾ ਨੂੰ ਇਸ ਸਾਲ ਏਸ਼ੀਆਈ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਮੁਕਾਬਲੇ ਵਿਚ ਨਾ ਖੇਡਣ ਕਾਰਨ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ ਹੈ, ਜਿਸ ਨਾਲ ਉਸਦੇ ਵਿਰੁੱਧ ਅਨੁਸ਼ਾਸਨਾਤਮਕ ਕਾਰਵਾਈ ਵੀ ਖਤਮ ਹੋ ਗਈ।
ਤਾਸ਼ਕੰਦ ਵਿਚ 30 ਅਪ੍ਰੈਲ ਤੋਂ 7 ਮਈ ਤਕ ਹੋਈ ਏਸ਼ੀਆਈ ਚੈਂਪੀਅਨਸ਼ਿਪ ਦੌਰਾਨ ਚੋਟੀ ਦਰਜਾ ਪ੍ਰਾਪਤ ਮਿਡਲਵੇਟ (75 ਕਿ. ਗ੍ਰਾ.) ਮੁੱਕੇਬਾਜ਼ ਵਿਕਾਸ ਨੇ ਸੈਮੀਫਾਈਨਲ ਮੁਕਾਬਲੇ ਵਿਚ ਕੋਰੀਆ ਦੇ ਲੀ ਡੋਂਗਯੁਨ ਨੂੰ ਵਾਕਓਵਰ ਦਿੱਤਾ ਸੀ।
ਭਾਰਤੀ ਮੁੱਕੇਬਾਜ਼ੀ ਮਹਾਸੰਘ (ਬੀ. ਐੱਫ. ਆਈ.) ਦੇ ਇਕ ਚੋਟੀ ਦੇ ਅਧਿਕਾਰੀ ਨੇ ਨਾਂ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ, ''ਜੋ ਹੋਇਆ, ਉਸਦੇ ਲਈ ਉਸ ਨੂੰ ਚਿਤਾਵਨੀ ਦਿੱਤੀ ਗਈ ਹੈ ਤੇ ਹੁਣ ਇਹ ਮਾਮਲਾ ਖਤਮ ਹੋ ਗਿਆ ਹੈ। ਅਨੁਸ਼ਾਸਨਾਤਮਕ ਪੈਨਲ ਨੇ ਉਸ ਨਾਲ ਗੱਲ ਕੀਤੀ ਤੇ ਅਸੀਂ ਇਸ ਨਤੀਜੇ 'ਤੇ ਪਹੁੰਚੇ ਕਿ ਚਿਤਾਵਨੀ ਲੋੜੀਂਦੀ ਹੋਵੇਗੀ।''
ਇਸ ਮੁੱਕੇਬਾਜ਼ ਨੂੰ ਪੈਰਿਸ ਵਿਚ 11 ਮਈ ਨੂੰ ਵਿਸ਼ਵ ਮੁੱਕੇਬਾਜ਼ੀ ਸੀਰੀਜ਼ ਦੀ ਬਾਊਟ ਵਿਚ ਵੀ ਹਿੱਸਾ ਲੈਣਾ ਸੀ ਤੇ ਉਸ ਨੇ ਦਾਅਵਾ ਕੀਤਾ ਸੀ ਕਿ ਉਹ ਯਾਤਰਾ ਯੋਜਨਾ ਨੂੰ ਲੈ ਕੇ ਸ਼ਸ਼ੋਪੰਜ ਵਿਚ ਪੈ ਗਿਆ ਸੀ, ਜਿਸ ਕਾਰਨ ਏਸ਼ੀਆਈ ਚੈਂਪੀਅਨਸ਼ਿਪ ਮੁਕਾਬਲੇ ਵਿਚ ਨਹੀਂ ਖੇਡਿਆ।


Related News