ਪਾਕਿਸਤਾਨ ਨੇ ਸ਼੍ਰੀਲੰਕਾ ਨੂੰ ਹਰਾ ਕੇ ਵਨਡੇ ਸੀਰੀਜ਼ ''ਤੇ ਕੀਤਾ ਕਬਜ਼ਾ

10/19/2017 12:28:08 AM

ਆਬੂਧਾਬੀ— ਪਾਕਿਸਤਾਨ ਤੇ ਸ਼੍ਰੀਲੰਕਾ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਵਨਡੇ ਮੈਚ ਬੁੱਧਵਾਰ ਨੂੰ ਖੇਡਿਆ ਗਿਆ। ਜਿਸ 'ਚ ਸ਼੍ਰੀਲੰਕਾ ਨੇ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਪਾਕਿਸਤਾਨ ਸਾਹਮਣੇ 209 ਦੌੜਾਂ ਦਾ ਟੀਚਾ ਰੱਖਿਆ। ਸ਼੍ਰੀਲੰਕਾ ਦੀ ਪੂਰੀ ਟੀਮ 208 ਦੌੜਾਂ 'ਤੇ ਢੇਰ ਹੋ ਗਈ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ।
ਇਮਾਮ ਉਲ ਹੱਕ ਨੇ ਸ਼ਾਨਦਾਰ ਪਾਰੀ ਖੇਡਦਿਆਂ 100 ਦੌੜਾਂ ਦਾ ਯੋਦਗਾਨ ਦਿੱਤਾ, ਜਿਸ 'ਚ 5 ਚੌਕੇ ਤੇ 2 ਛੱਕੇ ਸ਼ਾਮਲ ਹਨ। ਇਸ ਜਿੱਤ ਦੇ ਨਾਲ ਪਾਕਿਸਤਾਨ ਨੇ 3-0 ਨਾਲ ਸੀਰੀਜ਼ 'ਤੇ ਕਬਜ਼ਾ ਕਰ ਲਿਆ।


Related News