ਯਸ਼ਸਵਿਨੀ ਨੇ ਜਿੱਤਿਆ ਸੋਨਾ, ਬਣੀ ਜੂਨੀਅਰ ਵਿਸ਼ਵ ਚੈਂਪੀਅਨ

06/26/2017 11:15:58 AM

ਨਵੀਂ ਦਿੱਲੀ— ਭਾਰਤ ਦੀ ਯਸ਼ਸਵਿਨੀ ਸਿੰਘ ਦੇਸ਼ਵਾਲ ਨੇ ਜਰਮਨੀ ਦੇ ਸੁਹਲ ਵਿਚ ਚਲ ਰਹੀ ਜੂਨੀਅਰ ਵਿਸ਼ਵ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿਚ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ ਪ੍ਰਤੀਯੋਗਿਤਾ ਵਿਚ ਸੋਨ ਤਮਗਾ ਜਿੱਤਣ ਦੇ ਨਾਲ ਜੂਨੀਅਰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕਰ ਲਿਆ।
ਚੰਡੀਗੜ੍ਹ ਦੀ 20 ਸਾਲਾ ਯਸ਼ਸਵਿਨੀ ਨੇ 8 ਨਿਸ਼ਾਨੇਬਾਜ਼ਾਂ ਦੇ ਫਾਈਨਲ ਵਿਚ 235.9 ਦਾ ਸਕੋਰ ਕਰ ਕੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ ਤੇ ਸੋਨ ਤਮਗਾ ਜਿੱਤਿਆ। ਕੋਰੀਆ ਨੂੰ ਚਾਂਦੀ ਤੇ ਇਟਲੀ ਨੂੰ ਕਾਂਸੀ ਤਮਗਾ ਮਿਲਿਆ। ਭਾਰਤ ਦਾ ਚੈਂਪੀਅਨਸ਼ਿਪ ਵਿਚ ਇਹ ਦੂਜਾ ਸੋਨ ਤਮਗਾ ਹੈ। ਭਾਰਤ ਦੇ ਹੁਣ 2 ਸੋਨੇ, ਇਕ ਚਾਂਦੀ ਤੇ ਇਕ ਕਾਂਸੀ ਸਮੇਤ ਕੁਲ 4 ਤਮਗੇ ਹੋ ਗਏ ਹਨ ਤੇ ਉਹ ਅੰਕ ਸੂਚੀ ਵਿਚ ਦੂਜੇ ਸਥਾਨ 'ਤੇ ਹੈ। ਇਸ ਤੋਂ ਪਹਿਲਾਂ ਸੌਰਭ ਚੌਧਰੀ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ ਪ੍ਰਤੀਯੋਗਿਤਾ ਵਿਚ ਕਾਂਸੀ ਤਮਗਾ ਜਿੱਤਿਆ ਸੀ।


Related News