''ਆਪ'' ਪੰਜਾਬ ਦੀ ਰਾਜ ਪੱਧਰੀ ਬੈਠਕ ਕੱਲ

Thursday, Jan 11, 2018 - 09:24 AM (IST)

''ਆਪ'' ਪੰਜਾਬ ਦੀ ਰਾਜ ਪੱਧਰੀ ਬੈਠਕ ਕੱਲ


ਚੰਡੀਗੜ੍ਹ (ਸ਼ਰਮਾ) - ਗੁਰਦਾਸਪੁਰ ਲੋਕ ਸਭਾ ਸੀਟ 'ਤੇ ਹੋਈ ਉਪ ਚੋਣ ਤੋਂ ਬਾਅਦ ਸਥਾਨਕ ਸਰਕਾਰਾਂ ਚੋਣਾਂ ਵਿਚ ਪਾਰਟੀ ਦੀ ਕਰਾਰੀ ਹਾਰ ਮਗਰੋਂ ਹੁਣ ਪਾਰਟੀ ਨੂੰ ਕਿਸ ਤਰ੍ਹਾਂ ਰਾਜ ਵਿਚ ਗਤੀਸ਼ੀਲ ਬਣਾਇਆ ਜਾਵੇ, ਸਮੇਤ ਹੋਰ ਮੁੱਦਿਆਂ 'ਤੇ ਚਰਚਾ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਸ਼ੁੱਕਰਵਾਰ 12 ਜਨਵਰੀ ਨੂੰ ਚੰਡੀਗੜ੍ਹ ਵਿਚ ਰਾਜ ਪੱਧਰੀ ਬੈਠਕ ਆਯੋਜਿਤ ਕਰਨ ਜਾ ਰਹੀ ਹੈ। ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੰਸਦ ਮੈਂਬਰ ਭਗਵੰਤ ਮਾਨ ਦੀ ਪ੍ਰਧਾਨਗੀ ਵਿਚ ਸੈਕਟਰ-36 ਦੇ ਕਨਵੈਨਸ਼ਨ ਸੈਂਟਰ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਉਕਤ ਮੁੱਦਿਆਂ 'ਤੇ ਚਰਚਾ ਤੋਂ ਇਲਾਵਾ ਪਾਰਟੀ ਦੇ ਸੰਗਠਨਾਤਮਕ ਢਾਂਚੇ ਦੀ ਮਜ਼ਬੂਤੀ ਦੇ ਤਹਿਤ ਬਾਕੀ ਰਹਿ ਗਏ ਜ਼ਿਲਿਆਂ ਦੇ ਪ੍ਰਧਾਨਾਂ ਤੇ ਹੋਰ ਵਿੰਗਾਂ ਦੇ ਗਠਨ 'ਤੇ ਵੀ ਵਿਚਾਰ ਕੀਤਾ ਜਾਵੇਗਾ। 
 


Related News