ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

12/07/2020 1:04:49 PM

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਅਧੀਨ ਬਲਾਕ ਭੋਗਪੁਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਡਾ.ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਲਗਾਏ ਇਸ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ.ਮਨਿੰਦਰ ਸਿੰਘ ਜ਼ਿਲ੍ਹਾ ਪ੍ਰਸਾਰ ਮਾਹਿਰ ਪੰਜਾਬ ਖੇਤੀਬਾੜੀ ਅਫ਼ਸਰ ਯੂਨੀਵਰਸਿਟੀ ਲੁਧਿਆਣਾ ਨੇ ਕਿਹਾ ਕਿ ਹੁਣ ਕਣਕ ਦੀ ਫ਼ਸਲ ਵੱਲ ਉਚੇਚਾ ਧਿਆਨ ਦੇਣ ਦੀ ਜ਼ਰੂਰਤ ਹੈ। 

ਉਨ੍ਹਾਂ ਕਣਕ ਦੀ ਫ਼ਸਲ ’ਤੇ ਜਿੰਕ, ਮੈਗਨੀਜ ਅਤੇ ਨਾਇਟਰਟੋਜਨ ਆਦਿ ਦੀ ਘਾਟ ਦੀਆਂ ਨਿਸ਼ਾਨੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਸਿੰਘ ਨੇ ਕਿਹਾ ਕਿ ਨਦੀਨ ਨਾਸ਼ਕਾ ਦੀ ਵਰਤੋਂ ਬਦਲ ਬਦਲ ਕੇ ਕਰਨੀ ਚਾਹੀਦੀ ਹੈ ਅਤੇ ਕਣਕ ਦੀ ਫਸਲ ’ਤੇ ਇੱਕੋ ਗਰੁੱਪ ਦੀ ਦਵਾਈ ਵਾਰ-ਵਾਰ ਨਹੀਂ ਵਰਤਣੀ ਚਾਹੀਦੀ। ਕੈਂਪ ਵਿੱਚ ਡਾ.ਬਲਕਾਰ ਚੰਦ ਖੇਤੀਬਾੜੀ ਵਿਕਾਸ ਅਫ਼ਸਰ ਟ੍ਰੇਨਿੰਗ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਸਾਨਾਂ ਨੂੰ ਖਾਦਾਂ ਅਤੇ ਦਵਾਈਆਂ ਦੀ ਸਿਫਾਰਿਸ਼ਾ ਮੁਤਾਬਕ ਵਰਤੋਂ ਕਰਨ ਦੀ ਬੇਨਤੀ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਗਲਤੀ ਹੋਣ ਦੇ ਬਾਵਜੂਦ ਆਪਣੇ ਜੀਵਨ ਸਾਥੀ ਤੋਂ ਮੁਆਫ਼ੀ ਕਿਉਂ ਨਹੀਂ ਮੰਗਦੇ ਲੋਕ, ਜਾਣਨ ਲਈ ਪੜ੍ਹੋ ਇਹ ਖ਼ਬਰ

ਡਾ.ਬਲਕਾਰ ਚੰਦ ਨੇ ਭੂਮੀ ਦੀ ਸਿਹਤ ਅਤੇ ਧਰਤੀ ਹੇਠਲੇ ਪਾਣੀ ਦੀ ਸੁੱਚਜੀ ਵਰਤੋਂ ਕਰਨ ਲਈ ਵੀ ਪ੍ਰੇਰਿਆ। ਇਸ ਕੈਪ ਵਿੱਚ ਸ਼੍ਰੀ ਅਮਿਤ ਕੁਮਰ ਸ਼ੂਕਲਾ ਚੀਫ ਮੈਨੇਜਰ ਸਟੇਟ ਬੈਂਕ ਆਫ ਇੰਡਿਆ ਨੇ ਮੌਜੂਦ ਕਿਸਾਨਾਂ ਨੂੰ ਬੈਂਕ ਵੱਲੋਂ ਕਿਸਾਨਾਂ ਲਈ ਦਿੱਤੀਆਂ ਜਾ ਰਹੀਆਂ ਵਿੱਤੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੈਂਪ ਵਿੱਚ ਡਾ.ਗੁਰਭਗਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਭੋਗਪੁਰ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਦੱਸਿਆ ਕਿ ਬਲਾਕ ਦਫ਼ਤਰ ਭੋਗਪੁਰ ਵਿਖੇ ਕਣਕ ਦੀਆਂ ਲੇਟ ਬੀਜਣ ਵਾਲੀਆਂ ਕਿਸਮਾਂ ਦਾ ਬੀਜ ਸਬਸਿਡੀ ਤੇ ਉਪਲਭਧ ਹੈ। 

ਪੜ੍ਹੋ ਇਹ ਵੀ ਖ਼ਬਰ - Health Tips: ਬਲੱਡ ਪ੍ਰੈਸ਼ਰ ਹਾਈ ਤੇ ਲੋਅ ਹੋਣ ਦੀ ਸਮੱਸਿਆ ਤੋਂ ਤੁਸੀਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ 

ਇਸ ਮੌਕੇ ਡਾ.ਨਰੇਸ਼ ਕੁਮਾਰ ਗੁਲਾਟੀ ਖੇਤੀਬਾੜੀ ਅਫ਼ਸਰ ਬੀਜ ਜਲੰਧਰ ਨੇ ਦੁੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਵੱਲੋਂ ਖਾਸ ਤੌਰ ’ਤੇ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਕੈਪਾਂ ਅਤੇ ਨੁਕੜ ਮੀਟਿੰਗਾਂ ਰਾਹੀਂ ਜਾਗਰੂਕ ਕੀਤਾ ਜਾਵੇ। ਖੇਤੀ ਖਰਚੇ ਘਟਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ’ਤੇ ਪੀਲੀ ਕੁੰਗੀ ਦੀ ਰੋਕਥਾਮ ਲਈ ਖੇਤਾਂ ਦਾ ਸਰਵੇਖਣ ਅਤੇ ਨਰੀਖਣ ਕਰਨਾ ਬੜਾ ਜ਼ਰੂਰੀ ਹੈ। ਭੋਗਪੁਰ ਬਲਾਕ ਦਾ ਇਲਾਕਾ ਨੀਮ ਪਹਾੜੀ ਇਲਾਕੇ ਦੇ ਨੇੜੇ ਹੋਣ ਕਾਰਨ ਇਸ ਇਲਾਕੇ ਦੇ ਕਿਸਾਨਾਂ ਨੂੰ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ ਹੈ। ਇਸ ਬੀਮਾਰੀ ਦੇ ਵਾਧੇ ਲਈ ਦਿਨ ਦਾ ਤਾਪਮਾਨ 15-24 ਡਿਗਰੀ ਅਤੇ ਰਾਤ ਦਾ ਤਾਪਮਾਨ 7-13 ਡਿਗਰੀ ਅਤੇ ਵਧੇਰੇ ਨਮੀ ਦੀ ਮਾਤਾਰਾ ਬੜੀ ਅਨੁਕੂਲ ਹੈ। ਇਸ ਵੱਲ ਕਿਸਾਨਾਂ ਨੂੰ ਉਚੇਚਾ ਧਿਆਨ ਦੇਣ ਦੀ ਜ਼ਰੂਰਤ ਹੈ। 

ਪੜ੍ਹੋ ਇਹ ਵੀ ਖ਼ਬਰ - ਫ਼ਿਲਮੀ ਪਰਦੇ ’ਤੇ ਧਾਕ ਜਮਾਉਣ ਵਾਲੇ ਰਜਨੀਕਾਂਤ ਕੀ ਸਿਆਸੀ ਪਿੱਚ ’ਤੇ ਟਿਕ ਪਾਉਣਗੇ.!

ਇਸ ਮੌਕੇ ਸ.ਮਨਜੀਤ ਸਿੰਘ ਪਿੰਡ ਲੜੋਆ. ਸ. ਜਰਨੈਲ ਸਿੰਘ ਪਿੰਡ ਡੱਲੀ, ਸ.ਇਕਬਾਲ ਸਿੰਘ ਬਿਨਪਾਲਕੇ, ਸ.ਪਰਮਜੀਤ ਸਿੰਘ ਲੜੌਆ, ਸ.ਗੁਰਿੰਦਰ ਜੀਤ ਸਿੰਘ ਪਿੰਡ ਤਲਵੰਡੀ ਆਬਦਾਰ, ਸ.ਨਿਰਮਲ ਸਿੰਘ ਬੂਲੇ ਆਦਿ ਕਿਸਾਨ ਨੇ ਵਿਭਾਗ ਦਾ ਧੰਨਵਾਦ ਕੀਤਾ ਅਤੇ ਯਕੀਨ ਦਿਵਾਇਆ ਕਿ ਉਨ੍ਹਾਂ ਵੱਲੋਂ ਕਣਕ ਅਤੇ ਹੋਰ ਫ਼ਸਲਾਂ ਦੀਆਂ ਸਿਫਾਰਸ਼ਾ ਅਨੁਸਾਰ ਖੇਤੀ ਕਰਦੇ ਹੋਏ ਖੇਤੀ ਖ਼ਰਚੇ ਬਚਾਉਣ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਜੀਵਨ ’ਚ ਚੱਲ ਰਹੀਆਂ ਪਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਜਾਣੋ ਕੀ ਕਰੀਏ ਅਤੇ ਕੀ ਨਾ ਕਰੀਏ

ਡਾ.ਨਰੇਸ਼ ਕੁਮਾਰ ਗੁਲਾਟੀ 
ਖੇਤੀਬਾੜੀ ਅਫ਼ਸਰ ਕਮ ਸੰਪਰਕ ਅਫ਼ਸਰ 
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ

ਨੋਟ - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਲਾਏ ਕਿਸਾਨ ਜਾਗਰੂਕਤਾ ਕੈਂਪ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ...

rajwinder kaur

This news is Content Editor rajwinder kaur