ਖੇਤੀਬਾੜੀ ਵਿਭਾਗ ਵੱਲੋਂ ਅੱਜ ਲਗਾਇਆ ਜਾ ਰਿਹੈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

12/27/2021 2:26:51 PM

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਕਰਾਪ ਰੇਜ਼ੀਡਿੳ ਮੈਨੇਜ਼ਮੈਂਟ ਸਕੀਮ ਅਧੀਨ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅੱਜ ਮਿਤੀ 28 ਦਸੰਬਰ ਨੂੰ ਦਾਣਾ ਮੰਡੀ ਤਲਵਣ ਬਲਾਕ ਨੂਰਮਹਿਲ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਖੇਤੀ ਦੀਆਂ ਨਵੀਆਂ ਤਕਨੀਕਾਂ ਨਾਲ ਕਿਸਾਨਾਂ ਨੂੰ ਜੋੜਨ ਅਤੇ ਜਾਗਰੂਕ ਕਰਨ ਲਈ ਵੱਖ-ਵੱਖ ਖੇਤੀ ਨਾਲ ਆਧਾਰਿਤ ਵਿਭਾਗਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਤਕਨੀਕੀ ਗਿਆਨ ਦਿੱਤਾ ਜਾਵੇਗਾ ਅਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਹ ਕੈਂਪ ਅੱਜ ਸਵੇਰੇ 11:30 ਵਜੇ ਸ਼ੁਰੂ ਹੋਵੇਗਾ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?

ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਸੁਰਿੰਦਰ ਸਿੰਘ ਨੇ ਜਾਣਕਰੀ ਦਿੱਤੀ ਹੈ ਕਿ ਜ਼ਿਲ੍ਹਾ ਜਲੰਧਰ ਅਧੀਨ ਕੁੱਲ ਵਾਹੀਯੌਗ 2.42 ਲੱਖ ਹੈਕਟੇਅਰ ਰਕਬੇ ਵਿੱਚੋ ਕਣਕ ਹੇਠ ਤਕਰੀਬਨ 1.73 ਲੱਖ ਹੈਕਟੇਅਰ ਰਕਬਾ ਬੀਜਿਆ ਗਿਆ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸੁੱਚਜੀ ਸੰਭਾਲ ਕਰਦੇ ਹੋਏ ਪਿਛਲੇ ਸਮੇਂ ਦੌਰਾਨ ਜ਼ਿਲ੍ਹੇ ਵਿੱਚ ਤਕਰੀਬਨ 1300 ਕਿਸਾਨ ਗਰੁੱਪਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾ ਨੂੰ ਖੇਤੀ ਮਸ਼ੀਨਾਂ ਸਬਸਿਡੀ ’ਤੇ ਮੁੱਹਇਆ ਕਰਵਾਇਆ ਜਾ ਚੁੱਕਿਆ ਹਨ। ਜ਼ਿਲ੍ਹੇ ਅਧੀਨ ਬਹੁਤ ਸਾਰੇ ਕਿਸਾਨਾਂ ਨੇ ਕਣਕ ਦੀ ਬਿਜਾਈ ਹੈਪੀ ਸੀਡਰ ਜਾਂ ਸੁਪਰਸੀਡਰ ਰਾਹੀਂ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

ਉਨ੍ਹਾਂ ਨੇ ਕਿਹਾ ਕਿ ਇਸ ਕੈਂਪ ਵਿੱਚ ਸ਼ਾਮਲ ਕਿਸਾਨਾਂ ਨੂੰ ਅਜਿਹੇ ਕਾਮਯਾਬ ਕਿਸਾਨ ਜਿਨ੍ਹਾਂ ਵੱਲੋਂ ਝੋਨੇ ਦੀ ਪਰਾਲੀ ਜ਼ਮੀਨ ਵਿੱਚ ਵਹਾ ਕੇ ਕਣਕ ਜਾਂ ਆਲੂਆਂ ਦੀ ਕਾਸ਼ਤ ਕੀਤੀ ਗਈ ਹੈ, ਨਾਲ ਰੂਬਰੂ ਕਰਵਾਇਆ ਜਾਵੇਗਾ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਕਣਕ ਦੀ ਫ਼ਸਲ ਦੀ ਸੁੱਚਜੀ ਸੰਭਾਲ ਅਤੇ ਕੀੜੇ ਮਕੋੜੇ ਅਤੇ ਬੀਮਾਰੀਆਂ ਆਦਿ ਦੀ ਰੋਕਥਾਮ ਲਈ ਖੇਤੀ ਮਾਹਿਰ ਕਿਸਾਨਾਂ ਨੂੰ ਜਾਣਕਾਰੀਆਂ ਦੇਣਗੇ। ਡਾ .ਸੁਰਿੰਦਰ ਸਿੰਘ ਨੇ ਜ਼ਿਲ੍ਹਾ ਜਲੰਧਰ ਦੇ ਸਮੂਹ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਅੱਜ ਇਸ ਕੈਂਪ ਵਿੱਚ ਪੁੱਜਣ ਦੀ ਬੇਨਤੀ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ

ਡਾ.ਨਰੇਸ਼ ਕੁਮਾਰ ਗੁਲਾਟੀ
ਖੇਤੀਬਾੜੀ ਅਫ਼ਸਰ ਕਮ ਸੰਪਰਕ ਅਫ਼ਸਰ 
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ।


rajwinder kaur

Content Editor

Related News