ਖੇਤੀਬਾੜੀ ਵਿਭਾਗ ਵਲੋਂ 5 ਅਪ੍ਰੈਲ ਨੂੰ ਲਗਾਇਆ ਜਾ ਰਿਹਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

04/04/2022 6:25:33 PM

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਵੱਲੋਂ ਜ਼ਿਲ੍ਹੇ ਭਰ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਅਤੇ ਪਾਣੀ ਬਚਾਓ ਪੰਜਾਬ ਬਚਾਓ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 5 ਅਪ੍ਰੈਲ ਨੂੰ ਲਵਲੀ ਪੈਲੇਸ, ਨਕੋਦਰ ਨੂਰਮਹਿਲ ਰੋਡ, ਨਕੋਦਰ ਜ਼ਿਲ੍ਹਾ ਜਲੰਧਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਪ ਵਿੱਚ ਖੇਤੀ ਦੀਆਂ ਨਵੀਆਂ ਤਕਨੀਕਾਂ ਨਾਲ ਕਿਸਾਨਾਂ ਨੂੰ ਜੋੜਨ ਅਤੇ ਜਾਗਰੂਕ ਕਰਨ ਲਈ ਵੱਖ-ਵੱਖ ਖੇਤੀ ਨਾਲ ਆਧਾਰਿਤ ਵਿਭਾਗਾਂ ਅਤੇ ਜ਼ਿਲ੍ਹਾ ਜਲੰਧਰ ਦੇ ਅਗਾਂਹਵਧੂ ਕਿਸਾਨਾ ਵੱਲੋਂ ਇਸ ਮੌਕੇ ’ਤੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ।

ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਜਲੰਧਰ ਵਿੱਚ ਹਾੜੀ ਦੌਰਾਨ ਕਣਕ ਹੇਠ ਤਕਰੀਬਨ 1.73 ਲੱਖ ਹੈਕਟੇਅਰ ਰਕਬਾ ਬੀਜਿਆ ਗਿਆ ਸੀ। ਆਉਂਦੀ ਸਾਉਣੀ ਦੌਰਾਨ ਝੋਨੇ ਹੇਠ ਤਕਰੀਬਨ 1.72 ਲੱਖ ਹੈਕਟੇਅਰ ਰਕਬਾ ਬੀਜੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਭਾਗ ਵੱਲੋਂ ਕਣਕ ਦੀ ਨਾੜ ਦੀ ਸੁੱਚਜੀ ਸੰਭਾਲ ਕਰਦੇ ਹੋਏ ਅਤੇ ਬੀਜ ਦੀ ਸੋਧ ਕਰਨ ਉਪਰੰਤ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਇਸ ਕੈਂਪ ਵਿੱਚ ਕਿਸਾਨਾਂ ਨੂੰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੁੰ ਬਚਾਉਣ ਲਈ ਕੀਤੇ ਜਾ ਰਹੇ ਵਿਸ਼ੇਸ ਉਦਮਾ ਦੇ ਮੱਦੇਨਜ਼ਰ ਇਸ ਕੈਂਪ ਵਿੱਚ ਖੇਤੀ ਵਿਭਿੰਨਤਾ ਲਈ ਵਿਸ਼ੇਸ ਜਾਣਕਾਰੀਆਂ ਅਤੇ ਪ੍ਰਦਸ਼ਨੀਆਂ ਲਗਾਇਆਂ ਜਾਣਗੀਆਂ। ਡਾ.ਸਿੰਘ ਨੇ ਕਿਹਾ ਕਿ ਖੇਤੀ ਵਿਭਿੰਨਤਾਂ ਅਧੀਨ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਸਹਾਇਕ ਧੰਦੇ ਆਦਿ ਅਪਣਾਉਣ ਲਈ ਖ਼ਾਸ ਤੌਰ ਜਾਣਕਾਰੀ ਦੇਣ ਦੇ ਉਪਰਾਲੇ ਇਸ ਕੈਂਪ ਦੌਰਾਨ ਕੀਤੇ ਜਾਣਗੇ।

ਡਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਨਯੋਗ  ਸ਼ੀ੍ਰਮਤੀ ਇੰਦਰਜੀਤ ਕੌਰ ਮਾਨ, ਐੱਮ.ਐੱਲ.ਏ. ਹਲਕਾ ਨਕੋਦਰ ਇਸ ਕੈਂਪ ਦੇ ਮੁੱਖ ਮਹਿਮਾਨ ਹੋਣਗੇ ਅਤੇ ਸਤਿਕਾਰਯੋਗ ਡਾ. ਗੁਰਵਿੰਦਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਇਸ ਕੈਂਪ  ਦਾ ਉਦਘਾਟਨ ਸਵੇਰੇ 11 ਵਜੇ ਕਰਨਗੇ। ਡਿਪਟੀ ਕਮਿਸ਼ਨਰ ਜਲੰਧਰ ਮਾਨਯੋਗ ਸ਼੍ਰੀ ਘਨਸ਼ਿਆਮ ਥੌਰੀ ਆਈ.ਏ.ਐੱਸ. ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਡਾ.ਸਿੰਘ ਨੇ ਜ਼ਿਲ੍ਹਾ ਜਲੰਧਰ ਦੇ ਸਮੂਹ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ 5 ਅਪ੍ਰੈਲ ਮੰਗਲਵਾਰ ਵਾਲੇ ਦਿਨ ਇਸ ਕੈਂਪ ਵਿੱਚ ਹੁੰਮ ਹੁੰਮਾਂ ਪੁੱਜਣ ਦੀ ਅਪੀਲ ਕੀਤੀ ਗਈ ਹੈ। 

ਮੁੱਖ ਖੇਤੀਬਾੜੀ ਅਫ਼ਸਰ
ਜਲੰਧਰ

rajwinder kaur

This news is Content Editor rajwinder kaur