ਖਰੀਦ ਅੱਗੇ ਨਾਲੋਂ ਬਿਹਤਰ ਢੰਗ ਨਾਲ ਕੀਤੀ ਗਈ : ਕੁਲਵੰਤ

10/27/2016 3:11:37 PM

ਫਤਿਹਗੜ੍ਹ ਸਾਹਿਬ (ਬਖਸ਼ੀ)- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਅੱਗੇ ਨਾਲੋਂ ਬਿਹਤਰ ਢੰਗ ਨਾਲ ਕੀਤੀ ਗਈ, ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਤਸੱਲੀ ਹੈ। ਇਹ ਗੱਲ ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਅਨਾਜ ਮੰਡੀ ਸਰਹਿੰਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜੀਰੀ ਦੀ ਆਮਦ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ ਠੀਕ ਸਨ, ਜਿਸ ਕਾਰਨ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਈ।
ਇਸ ਮੌਕੇ ਸੁਖਵੀਰ ਸਿੰਘ ਖਰੌੜੀ, ਸੰਦੀਪ ਸਿੰਘ, ਅਮਰੀਕ ਸਿੰਘ ਸੋਢੀ, ਲਛਮਣ ਸਿੰਘ ਤਲਾਣੀਆ ਆਦਿ ਹਾਜ਼ਰ ਸਨ।


Related News