ਕਿਸਾਨਾਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਸਬੰਧੀ ਲਿਆ ਅਹਿਮ ਫ਼ੈਸਲਾ
Friday, Jun 16, 2023 - 12:28 PM (IST)
ਚੰਡੀਗੜ੍ਹ (ਰਮਨਜੀਤ ਸਿੰਘ) :ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤਕ ਦਾ ਸਮਾਂ ਦਿੱਤਾ ਹੈ। ਇਸ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਖੇਤੀਬਾੜੀ ਨੂੰ ਲੈ ਕੇ ਇੱਕ ਹੋਰ ਵੱਡਾ ਕਦਮ, ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਡੀਲਰ ਆਪਣੀ ਆਈ. ਡੀ. ਵਿਚੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿੱਥੇ ਡੀਲਰ ਆਈ. ਡੀ. ਉਪਲਬਧ ਨਹੀਂ ਹੈ, ਉਥੇ ਆਰ. ਟੀ. ਏ/ਐੱਸ. ਡੀ. ਐੱਮ. ਦੀ ਆਈ. ਡੀ. ਵਿਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਹਰ ਜ਼ਰੂਰੀ ਫ਼ੈਸਲਾ ਪਹਿਲ ਦੇ ਆਧਾਰ 'ਤੇ ਲਿਆ ਜਾਵੇਗਾ।
ਇਹ ਵੀ ਪੜ੍ਹੋ : IELTS ਕਰਨ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਟੱਡੀ ਪਰਮਿਟ ਦੀਆਂ ਸ਼ਰਤਾਂ ’ਚ ਹੋਇਆ ਬਦਲਾਅ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ