ਤਰਨਤਾਰਨ 'ਚ ਨਹਿਰੀ ਪਾਣੀ ਦੀ ਦੇਰੀ ਕਾਰਨ ਝੋਨੇ ਦੀ ਬਿਜਾਈ ਦੀ ਸ਼ੁਰੂਆਤ ਪਈ ਮੱਠੀ

06/19/2023 3:12:16 PM

ਤਰਨਤਾਰਨ : ਜ਼ਿਲ੍ਹੇ ਵਿੱਚ ਨਹਿਰੀ ਪਾਣੀ ਦੀ ਦੇਰੀ ਅਤੇ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦੀ ਘਾਟ ਕਾਰਨ ਝੋਨੇ ਦੀ ਬਿਜਾਈ ਦੀ ਰਫ਼ਤਾਰ ਹੌਲੀ ਹੋ ਗਈ ਹੈ ਜਦਕਿ ਸਰਕਾਰ ਨੇ ਕਿਸਾਨਾਂ ਨੂੰ 16 ਜੂਨ ਤੋਂ ਬਾਅਦ ਫਸਲ ਬੀਜਣ ਦੀ ਇਜਾਜ਼ਤ ਦਿੱਤੀ ਸੀ। ਕਿਸਾਨਾਂ ਨੇ ਸ਼ਿਕਾਇਤ ਕੀਤੀ ਕਿ ਛੋਟੀਆਂ ਨਹਿਰਾਂ 'ਚ ਛੱਡਿਆ ਪਾਣੀ ਹਾਲੇ ਤੱਕ ਖੇਤਾਂ 'ਚ ਨਹੀਂ ਪਹੁੰਚਿਆ। ਇਕ ਕਿਸਾਨ ਮਨਦੀਪ ਸਿੰਘ ਨੇ ਕਿਹਾ ਕਿ ਪਹਿਲਾਂ ਸਾਨੂੰ ਲੱਗਦਾ ਸੀ ਕਿ ਸਰਕਾਰ ਨਹੀਂ ਚਾਹੁੰਦੀ ਕਿ ਕਿਸਾਨ 16 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਸ਼ੁਰੂ ਕਰਨ, ਸ਼ਾਇਦ ਇਸ ਕਰਕੇ ਨਹਿਰੀ ਪਾਣੀ ਨਹੀਂ ਛੱਡਿਆ ਗਿਆ ਪਰ ਨਹਿਰੀ ਪਾਣੀ ਦੀ ਦੇਰੀ ਕਾਰਨ ਫ਼ਸਲ ਦੀ ਬਿਜਾਈ ਮੱਠੀ ਪੈ ਗਈ ਹੈ।

ਇਹ ਵੀ ਪੜ੍ਹੋ: ਅਫਗਾਨਿਸਤਾਨ 'ਚ ਲਾਪਤਾ ਵਿਅਕਤੀ ਦੀ ਲਾਸ਼ ਘਰ ਦੇ ਹੀ ਬੇਸਮੈਂਟ 'ਚੋਂ ਮਿਲੀ
ਇਸ ਤੋਂ ਪਹਿਲਾਂ ਸਰਕਾਰ ਨੇ 10 ਜੂਨ ਤੋਂ ਸੂਬੇ 'ਚ ਚਾਰ ਪੜਾਵਾਂ 'ਚ ਝੋਨੇ ਦੀ ਬਿਜਾਈ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਅਧਿਕਾਰੀਆਂ ਨੇ ਕਿਹਾ ਕਿ ਛੋਟੀਆਂ ਨਹਿਰਾਂ 'ਚ ਪਾਣੀ 19 ਜੂਨ ਭਾਵ ਅੱਜ ਤੋਂ ਛੱਡੇ ਜਾਣ ਦੀ ਉਮੀਦ ਹੈ ਕਿਉਂਕਿ ਸਿੰਚਾਈ ਵਿਭਾਗ ਵਲੋਂ ਨਹਿਰ ਸਿੰਚਾਈ ਪ੍ਰਣਾਲੀ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ। 

GST ਪ੍ਰੀਸ਼ਦ ਦੀ ਬੈਠਕ ’ਚ ਹੋ ਸਕਦੈ ਰਿਟਰਨ ’ਚ ਵਾਧੂ ਤਸਦੀਕ ਦੇ ਪ੍ਰਸਤਾਵ ’ਤੇ ਵਿਚਾਰ
ਤਰਨਤਾਰਨ ਦੇ ਮੁੱਖ ਖੇਤੀਬਾੜੀ ਅਧਿਕਾਰੀ ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਦਾ ਕੰਮ ਜਲਦ ਹੀ ਰਫ਼ਤਾਰ ਫੜੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 1.82 ਲੱਖ ਹੈਕਟੇਅਰ ਰਕਬੇ 'ਚ ਝੋਨੇ ਦੀ ਕਾਸ਼ਤ ਹੋਣ ਦੀ ਉਮੀਦ ਹੈ। ਇਸ 'ਚੋਂ ਕਰੀਬ 36,000 ਹੈਕਟੇਅਰ ਰਕਬੇ 'ਚ ਪਿਛਲੇ ਸਾਲ ਬਾਸਮਤੀ ਦੀ ਕਾਸ਼ਤ ਹੋਈ ਸੀ। ਪੰਨੂ ਨੇ ਕਿਹਾ ਕਿ ਹਾਲਾਂਕਿ ਇਸ ਸਾਲ ਰਕਬਾ ਵਧ ਕੇ 60,000 ਹੈਕਟੇਅਰ ਤੱਕ ਪਹੁੰਚਣ ਦੀ ਉਮੀਦ ਹੈ। 

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Aarti dhillon

Content Editor

Related News