ਜਾਣੋ ਫ਼ਸਲਾਂ ਦੇ ਨੁਕਸਾਨ ਤੋਂ ਚੂਹਿਆਂ ਦੀ ਰੋਕਥਾਮ ਕਿਵੇਂ ਕਰੀਏ

06/18/2020 10:59:48 AM

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਚੂਹੇ ਫ਼ਸਲਾਂ ਦਾ ਭਾਰੀ ਨੁਕਸਾਨ ਕਰਦੇ ਹਨ, ਜਿਸ ਕਰਕੇ ਇਨ੍ਹਾਂ ਦੀ ਰੋਕਥਾਮ ਬਹੁਤ ਜ਼ਰੂਰੀ ਹੈ। ਚੂਹੇ ਆਪਣੀ ਦਿਮਾਗੀ ਸੂਝ-ਬੂਝ, ਜ਼ਿਆਦਾ ਬੱਚੇ ਜੰਮਣ ਦੀ ਯੋਗਤਾ ਤੇ ਆਪਣੇ ਆਪ ਨੂੰ ਆਲੇ-ਦੁਆਲੇ ਦੇ ਵਾਤਾਵਰਣ ਅਨੁਕੂਲ ਢਾਲ ਲੈਣ ਦੀ ਸਮਰੱਥਾ ਕਰਕੇ ਆਪਣੀ ਜਨ-ਸੰਖਿਆ ਲਗਾਤਾਰ ਵਧਾਉਂਦੇ ਰਹਿੰਦੇ ਹਨ। ਚੂਹੇ ਮੁੱਖ ਫ਼ਸਲਾਂ ਨੂੰ ਜ਼ਿਆਦਾ ਨੁਕਸਾਨ, ਉੱਗਣ ਤੇ ਪੱਕਣ ਵੇਲੇ ਹੀ ਕਰਦੇ ਹਨ। ਇਸ ਲਈ ਚੂਹਿਆਂ ਦੇ ਪ੍ਰਬੰਧ ਦੇ ਵੱਖ-ਵੱਖ ਤਰੀਕਿਆਂ ਦੀ ਵਰਤੋਂ ਸਹੀ ਸਮੇਂ ਤੇ ਸਹੀ ਢੰਗ ਨਾਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਹੱਲ ਦੱਸੇ ਗਏ ਹਨ ।

ਚੂਹਿਆਂ ਦੀ ਰੋਕਥਾਮ ਦੇ ਤਰੀਕੇ
ੳ) ਮਸ਼ੀਨੀ ਤਰੀਕੇ

ਖੇਤਾਂ ਵਿੱਚ ਚੂਹਿਆਂ ਦੇ ਆਉਣ ਜਾਣ ਦੇ ਸਾਰੇ ਰਸਤਿਆਂ, ਚੂਹਿਆਂ ਦੇ ਨੁਕਸਾਨ ਵਾਲੀਆਂ ਥਾਵਾਂ ਤੇ ਘੱਟੋ-ਘੱਟ 16 ਪਿੰਜਰੇ ਪ੍ਰਤੀ ਏਕੜ ਦੇ ਹਿਸਾਬ ਨਾਲ ਰੱਖੋ। ਘਰਾਂ, ਗੁਦਾਮਾਂ, ਮੁਰਗੀਖਾਨਿਆਂ ਆਦਿ ਵਿੱਚ ਪਿੰਜਰੇ (ਇੱਕ ਪਿੰਜਰਾ ਪ੍ਰਤੀ 4 ਤੋਂ 8 ਵਰਗ ਮੀ. ਰਕਬਾ) ਦੀਵਾਰਾਂ ਦੇ ਨਾਲ-ਨਾਲ, ਕਮਰਿਆਂ ਦੀਆਂ ਨੁਕਰਾਂ, ਅਨਾਜ ਜਮਾਂ ਕਰਨ ਵਾਲੀਆਂ ਵਸਤਾਂ ਅਤੇ ਸੰਦੂਕਾਂ ਆਦਿ ਦੇ ਪਿੱਛੇ ਰੱਖੋ। ਫੜੇ ਹੋਏ ਚੂਹਿਆਂ ਨੂੰ ਪਾਣੀ ਵਿੱਚ ਡੁਬੋ ਕੇ ਮਾਰੋ। ਦੁਬਾਰਾ ਪਿੰਜਰਿਆਂ ਦੀ ਵਰਤੋਂ ਘੱਟੋ ਘੱਟ 30 ਦਿਨਾਂ ਦੇ ਵਕਫ਼ੇ ਮਗਰੋਂ ਕਰੋ। ਇਕੋ ਥਾਂ ਤੇ ਬਾਰ ਬਾਰ ਪਿੰਜਰੇ ਨਾ ਰੱਖੋ ਅਤੇ ਹਰ ਵਾਰ ਪਿੰਜਰੇ ਦੀ ਥਾਂ ਬਦਲੋ।

ਸੁਸ਼ਾਂਤ ਸਿੰਘ ਰਾਜਪੂਤ : ਖਿੰਡੇ ਜਜ਼ਬਾਤ ਦੀ ਸਾਡੀ ਪੱਤਰਕਾਰੀ ਅਤੇ ਅਸੀਂ ਲੋਕ 

ਅ) ਰਵਾਇਤੀ ਤਰੀਕਿਆਂ ਰਾਹੀਂ ਰੋਕਥਾਮ
ਖੇਤਾਂ ਵਿੱਚੋਂ ਨਦੀਨ ਘਾਹ ਅਤੇ ਝਾੜੀਆਂ ਪੁੱਟ ਦਿਉ ਕਿਉਂਕਿ ਇਹ ਚੂਹਿਆਂ ਨੂੰ ਲੁਕਣ ਅਤੇ ਖ਼ੁਰਾਕ ਲਈ ਮਦਦ ਦਿੰਦੇ ਹਨ। ਚੂਹਿਆਂ ਦੀਆਂ ਪੁਰਾਣੀਆਂ ਖੁੱਡਾਂ ਨੂੰ ਖਤਮ ਕਰਨ ਲਈ ਵੱਟਾਂ, ਖਾਲ ਆਦਿ ਸਮੇਂ ਸਿਰ ਢਾਹ ਕੇ ਦੁਬਾਰਾ ਬਣਾਉ। ਖੇਤਾਂ ਵਿੱਚ ਵੱਟਾਂ ਦੀ ਉਚਾਈ ਤੇ ਚੌੜਾਈ ਘੱਟ ਰਖੋ ਅਤੇ ਫ਼ਸਲ ਨੂੰ ਡਿੱਗਣ ਤੋਂ ਬਚਾਉ।

ੲ) ਕੁਦਰਤੀ ਰੋਕਥਾਮ
ਉੱਲੂ, ਇੱਲਾਂ, ਸ਼ਿਕਰੇ, ਬਾਜ, ਸੱਪ, ਗੋਹ, ਬਿੱਲੀਆਂ, ਨਿਉਲੇ ਆਦਿ ਚੂਹਿਆਂ ਨੂੰ ਖਾਂਦੇ ਹਨ ਤੇ ਉਨ੍ਹਾਂ ਦੇ ਕੁਦਰਤੀ ਦੁਸ਼ਮਣ ਹਨ। ਇਨ੍ਹਾਂ ਨੂੰ ਨਾ ਮਾਰੋ।

ਸ) ਰਸਾਇਣਕ ਤਰੀਕੇ
ਜ਼ਹਿਰੀਲਾ ਚੋਗ ਬਣਾਉਣ ਦੀ ਵਿਧੀ ਚੂਹਿਆਂ ਦਾ ਜ਼ਹਿਰੀਲੇ ਚੋਗ ਨੂੰ ਖਾਣਾ, ਜ਼ਹਿਰੀਲੇ ਚੋਗ ਵਿੱਚ ਵਰਤੇ ਗਏ ਦਾਣਿਆਂ ਦੀ ਕੁਆਲਿਟੀ, ਸੁਆਦ ਅਤੇ ਮਹਿਕ ਉੱਪਰ ਨਿਰਭਰ ਕਰਦਾ ਹੈ। ਇਸ ਲਈ ਜ਼ਹਿਰੀਲਾ ਚੋਗ ਹੇਠ ਲਿਖੀਆਂ ਵਿਧੀਆਂ ਨਾਲ ਬਣਾਓ।

ਮਾਯੂਸੀ ਦੇ ਆਲਮ ’ਚੋਂ ਗੁਜ਼ਰ ਰਹੇ ਹਨ ਮੱਕੀ ਅਤੇ ਸੂਰਜਮੁਖੀ ਦੇ ਕਾਸ਼ਤਕਾਰ ਕਿਸਾਨ 

PunjabKesari

• ਜ਼ਿੰਕ ਫ਼ਾਸਫ਼ਾਈਡ (2%) ਵਾਲਾ ਚੋਗ: 
ਬਾਜਰਾ, ਜਵਾਰ ਜਾਂ ਕਣਕ ਦਾ ਦਰੜ ਜਾਂ ਇਨ੍ਹਾਂ ਸਾਰਿਆਂ ਅਨਾਜਾਂ ਦਾ ਮਿਸ਼ਰਣ 1 ਕਿਲੋ ਲਓ ਤੇ ਉਸ ਵਿੱਚ 20 ਗ੍ਰਾਮ ਖਾਣ ਵਾਲਾ ਵਨਸਪਤੀ ਤੇਲ, 20 ਗ੍ਰਾਮ ਪੀਸੀ ਖੰਡ ਤੇ 80% ਤਾਕਤ ਦਾ 25 ਗ੍ਰਾਮ ਜ਼ਿੰਕ ਫ਼ਾਸਫ਼ਾਈਡ ਪਾਊਡਰ ਪਾ ਕੇ ਚੰਗੀ ਤਰ੍ਹਾਂ ਮਿਲਾਓ।

ਚੇਤਾਵਨੀ:
 ਇਸ ਚੋਗੇ ਵਿੱਚ ਕਦੇ ਵੀ ਪਾਣੀ ਨਾ ਮਿਲਣ ਦਿਉ ਅਤੇ ਹਮੇਸ਼ਾਂ ਤਾਜ਼ਾ ਤਿਆਰ ਕੀਤਾ ਚੋਗ  ਵਰਤੋ। ਇਕ ਹੀ ਫ਼ਸਲ ਵਿੱਚ 2 ਵਾਰ ਜ਼ਿੰਕ ਫ਼ਾਸਫ਼ਾਈਡ ਦਵਾਈ ਵਰਤਣ ਵਿਚਕਾਰ ਸਮਾਂ ਘੱਟੋ ਘੱਟ 2 ਮਹੀਨੇ ਹੋਣਾ ਅਤਿ ਜ਼ਰੂਰੀ ਹੈ। ਜ਼ਿੰਕ ਫ਼ਾਸਫ਼ਾਈਡ ਦਵਾਈ ਦੇ ਵਧੇਰੇ ਅਸਰ ਲਈ ਚੂਹਿਆਂ ਨੂੰ ਗੇਝ ਪਾਉ। ਇਸ ਲਈ ਜ਼ਿੰਕ ਫ਼ਾਸਫ਼ਾਈਡ ਦਵਾਈ ਦੀ ਵਰਤੋਂ ਤੋਂ ਪਹਿਲਾਂ ਬਾਜਰਾ ਜਾਂ ਜੁਆਰ ਜਾਂ ਕਣਕ ਦਾ ਦਰੜ ਜਾਂ ਇਨ੍ਹਾਂ ਅਨਾਜਾਂ ਦੇ ਮਿਸ਼ਰਣ ਵਿੱਚ ਤੇਲ ਤੇ ਪੀਸੀ ਖੰਡ ਮਿਲਾ ਕੇ 400 ਗ੍ਰਾਮ ਪ੍ਰਤੀ ਏਕੜ, 40 ਥਾਵਾਂ ਤੇ ਕਾਗਜ਼ ਦੇ ਟੁਕੜਿਆਂ ਉੱਪਰ 2-3 ਦਿਨਾਂ ਲਈ ਰੱਖੋ।

ਘਰ ਨੂੰ ਸਾਫ-ਸੁਥਰਾ ਰੱਖਣ ਅਤੇ ਖੂਬਸੂਰਤ ਬਣਾਉਣ ਲਈ ਅਪਣਾਓ ਇਹ ਤਰੀਕੇ

• ਬਰੋਮਾਡਾਇਲੋਨ (0.005%) ਵਾਲਾ ਚੋਗ: 
ਬਾਜਰਾ, ਜਵਾਰ ਜਾਂ ਕਣਕ ਦਾ ਦਰੜ ਜਾਂ ਇਨ੍ਹਾਂ ਸਾਰਿਆਂ ਅਨਾਜਾਂ ਦਾ ਮਿਸ਼ਰਣ ਜਾਂ ਆਟਾ 1 ਕਿਲੋ ਲਓ ਤੇ ਉਸ ਵਿੱਚ 20 ਗ੍ਰਾਮ ਖਾਣ ਵਾਲਾ ਵਨਸਪਤੀ ਤੇਲ, 20 ਗ੍ਰਾਮ ਪੀਸੀ ਖੰਡ ਤੇ 0.25% ਤਾਕਤ ਦਾ 20 ਗ੍ਰਾਮ ਬਰੋਮਾਡਾਇਲੋਨ ਪਾਊਡਰ ਪਾ ਕੇ ਚੰਗੀ ਤਰ੍ਹਾਂ ਮਿਲਾਓ।

ਚੋਗਾ ਰੱਖਣ ਦਾ ਸਮਾਂ ਤੇ ਵਿਧੀ
1. ਖਾਲੀ ਖੇਤਾਂ (ਮਈ-ਜੂਨ ਦੇ ਮਹੀਨੇ) ਵਿੱਚ ਵਰਤੋ: ਇਹ ਸਮਾਂ ਚੂਹੇ ਮਾਰ ਮੁਹਿੰਮਾਂ ਚਲਾਉਣ ਲਈ ਬੜਾ ਢੁਕਵਾਂ ਹੈ। ਇਸ ਸਮੇਂ ਦੌਰਾਨ, ਚੂਹਿਆਂ ਦੀਆਂ ਖੁੱਡਾਂ ਬੰਨਿਆਂ, ਖਾਲਿਆਂ ਅਤੇ ਆਲੇ-ਦੁਆਲੇ ਖਾਲੀ ਜਗ੍ਹਾ ਤੇ ਬੜੀ ਅਸਾਨੀ ਨਾਲ ਲੱਭੀਆਂ ਜਾ ਸਕਦੀਆਂ ਹਨ। ਸ਼ਾਮ ਨੂੰ ਚੂਹਿਆਂ ਦੀਆਂ ਸਾਰੀਆਂ ਖੁੱਡਾਂ ਬੰਦ ਕਰੋ ਤੇ ਅਗਲੇ ਦਿਨ ਤਾਜ਼ੀਆਂ ਖੁੱਲ੍ਹੀਆਂ ਖੁੱਡਾਂ ਵਿੱਚ 10 ਗ੍ਰਾਮ ਜ਼ਿੰਕ ਫ਼ਾਸਫ਼ਾਈਡ ਜਾਂ ਬਰੋਮਾਡਾਇਲੋਨ ਵਾਲੇ ਚੋਗ ਨੂੰ ਕਾਗਜ਼ ਦੀਆਂ ਢਿੱਲੀਆਂ ਪੁੜੀਆਂ ਵਿੱਚ ਤਕਰੀਬਨ 6 ਇੰਚ ਹਰ ਖੁੱਡ ਅੰਦਰ ਰੱਖੋ। ਢੱਕੀਆਂ ਖੁੱਡਾਂ ਵਾਲੇ ਚੂਹੇ ਦੀ ਖੁੱਡ ਉਪਰੋਂ ਧਿਆਨ ਨਾਲ ਮਿੱਟੀ ਹਟਾਉ ਤੇ ਖੁੱਡ ਵਿੱਚ ਡੂੰਘਾਈ ਤੇ ਜ਼ਹਿਰੀਲਾ ਚੋਗਾ ਰੱਖੋ।

2. ਵੱਖ-ਵੱਖ ਫ਼ਸਲਾਂ ਵਿੱਚ ਵਰਤੋਂ : ਫ਼ਸਲਾਂ ਵਿੱਚ 10-10 ਗ੍ਰਾਮ ਜ਼ਹਿਰੀਲਾ ਚੋਗਾ ਇੱਕ ਏਕੜ ਵਿੱਚ 40 ਥਾਵਾਂ ਤੇ ਵੱਟਾਂ ਦੇ ਨਾਲ-ਨਾਲ ਅਤੇ ਚੂਹਿਆਂ ਦੇ ਆਉਣ-ਜਾਣ ਵਾਲੇ ਰਸਤਿਆਂ ਤੇ ਕਾਗਜ਼ ਦੇ ਟੁਕੜਿਆਂ ਉੱਪਰ ਰੱਖੋ।

ਝੋਨਾ: ਇਸ ਫ਼ਸਲ ਵਿੱਚ ਅਗਸਤ-ਸਤੰਬਰ ਦੇ ਮਹੀਨਿਆਂ ਵਿੱਚ ਜ਼ਿੰਕ ਫਾਸਫਾਈਡ ਜਾਂ ਬਰੋਮਾਡਾਇਲੋਨ ਦਾ ਜ਼ਹਿਰੀਲਾ ਚੋਗਾ 400 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਰੱਖੋ। ਚੋਗ ਹਮੇਸ਼ਾਂ ਖੁਸ਼ਕ ਦਿਨਾਂ ਵਿੱਚ ਦੋਧੇ ਦਾਣੇ ਪੈਣ ਤੋਂ ਪਹਿਲਾਂ ਰੱਖੋ, ਨਹੀਂ ਤਾਂ ਪੱਕ ਰਹੀ ਫ਼ਸਲ ‘ਚ ਰੱਖਿਆ ਚੋਗ ਚੂਹੇ ਖਾਣ ਤੋਂ ਗੁਰੇਜ਼ ਕਰਨਗੇ।

ਹਰ ਸਾਲ ਦੁਨੀਆਂ ਦੇ 8 ਲੱਖ ਬੰਦੇ ਮਾਨਸਿਕ ਤਣਾਅ ਕਾਰਨ ਕਰਦੇ ਹਨ ਖੁਦਕੁਸ਼ੀ (ਵੀਡੀਓ)

ਕਮਾਦ: ਇਸ ਫ਼ਸਲ ਵਿੱਚ ਕਿਉਂਕਿ ਚੂਹਿਆਂ ਦੀ ਭਰਮਾਰ ਹੁੰਦੀ ਹੈ, ਇਸ ਲਈ ਜ਼ਹਿਰੀਲਾ ਚੋਗ ਪਹਿਲੀ ਵਾਰ ਜੁਲਾਈ ਵਿੱਚ (ਝੋਨਾ ਲਾਉਣ ਤੋਂ ਬਾਅਦ) ਅਤੇ ਦੂਜੀ ਵਾਰ ਅਕਤੂਬਰ-ਨਵੰਬਰ ਵਿੱਚ (ਝੋਨਾ ਕੱਟਣ ਤੋਂ ਬਾਅਦ) ਰੱਖੋ। ਇਨ੍ਹਾਂ ਦੋਨਾਂ ਸਮਿਆਂ ਤੇ ਪਹਿਲਾਂ ਜ਼ਿੰਕ ਫ਼ਾਸਫ਼ਾਈਡ ਜਾਂ ਬਰੋਮਾਡਾਇਲੋਨ ਵਾਲਾ ਚੋਗ ਅਤੇ ਫਿਰ 15 ਦਿਨਾਂ ਬਾਅਦ ਬਰੋਮਾਡਾਇਲੋਨ ਵਾਲਾ ਚੋਗ 400 ਗ੍ਰਾਮ ਪ੍ਰਤੀ ਏਕੜ ਕਾਗਜ਼ ਦੇ ਟੁਕੜਿਆਂ ਉੱਪਰ ਰੱਖੋ।

PunjabKesari

ਜੇਕਰ ਫ਼ਸਲ ਜਨਵਰੀ-ਫ਼ਰਵਰੀ ਤੋਂ ਬਾਅਦ ਕੱਟਣੀ ਹੋਵੇ ਤਾਂ ਤੀਸਰੀ ਵਾਰ ਜਨਵਰੀ ਵਿੱਚ ਬਰੋਮਾਡਾਇਲੋਨ ਵਾਲਾ ਚੋਗ 800 ਗ੍ਰਾਮ ਪ੍ਰਤੀ ਏਕੜ 40 ਥਾਵਾਂ ਤੇ ਕਾਗਜ਼ ਦੇ ਟੁਕੜਿਆਂ ਉੱਪਰ ਰੱਖੋ।

ਮੂੰਗਫਲੀ: ਇਸ ਫ਼ਸਲ ਵਿੱਚ ਦੋ ਵਾਰ ਜ਼ਹਿਰੀਲਾ ਚੋਗਾ ਰੱਖੋ। ਪਹਿਲੀ ਵਾਰ 2% ਜ਼ਿੰਕ ਫ਼ਾਸਫ਼ਾਈਡ ਦਾ ਚੋਗ ਅਤੇ ਦੂਜੀ ਵਾਰ 0.005% ਬਰੋਮਾਡਾਇਲੋਨ ਦਾ ਚੋਗ ਜਾਂ ਇਸ ਦੇ ਉਲਟ 400 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਰੱਖੋ। ਪਹਿਲੀ ਵਾਰ ਜਦੋਂ ਗੱਠਾਂ ਬਣਨ ਦੀ ਸ਼ੁਰੂਆਤ ਹੁੰਦੀ ਹੈ, ਉਸ ਸਮੇਂ (60-65 ਦਿਨਾਂ ਦੀ ਫ਼ਸਲ) ਚੋਗ ਰੱਖੋ ਅਤੇ ਫੇਰ ਇਕ ਮਹੀਨੇ ਦੇ ਵਕਫ਼ੇ ਤੇ ਦੂਜੀ ਵਾਰ ਗੱਠਾਂ ਦੇ ਪੱਕਣ ਤੋਂ ਪਹਿਲਾਂ (90-95 ਦਿਨਾਂ ਦੀ ਫ਼ਸਲ) ਜ਼ਹਿਰੀਲਾ ਚੋਗਾ ਰੱਖੋ।

ਸਾਵਧਾਨੀਆਂ
• ਚੂਹੇਮਾਰ ਦਵਾਈਆਂ ਤੇ ਜ਼ਹਿਰੀਲਾ ਚੋਗ ਬੱਚਿਆਂ ਤੇ ਪਾਲਤੂ ਜਾਨਵਰਾਂ ਦੀ ਪਹੁੰਚ ਤੋਂ ਦੂਰ ਰੱਖੋ।
• ਚੋਗ ਵਿੱਚ ਜ਼ਹਿਰੀਲੀ ਦਵਾਈ ਸੋਟੀ, ਖੁਰਪਾ ਜਾਂ ਹੱਥਾਂ ਤੇ ਦਸਤਾਨੇ ਪਾ ਕੇ ਮਿਲਾਓ। ਜ਼ਹਿਰ ਨੂੰ ਮੂੰਹ, ਨੱਕ ਤੇ ਅੱਖਾਂ ਵਿੱਚ ਪੈਣ ਤੋਂ ਬਚਾਓ।
• ਜ਼ਹਿਰੀਲਾ ਚੋਗ ਬਣਾਉਣ ਲਈ ਰਸੋਈ ਦੇ ਭਾਂਡੇ ਨਾ ਵਰਤੋ।
• ਬਚਿਆ ਹੋਇਆ ਚੋਗ ਅਤੇ ਖੇਤਾਂ ਵਿੱਚੋਂ ਮਰੇ ਹੋਏ ਚੂਹੇ ਇਕੱਠੇ ਕਰਕੇ ਦਬਾਅ ਦਿਉ।
• ਜ਼ਿੰਕ ਫ਼ਾਸਫ਼ਾਈਡ ਮਨੁੱਖਾਂ ਲਈ ਬਹੁਤ ਹਾਨੀਕਾਰਕ ਹੈ ਅਤੇ ਇਸ ਦਾ ਅਸਰ ਕੋਈ ਵੀ ਦਵਾਈ ਨਹੀਂ ਹਟਾ ਸਕਦੀ। ਇਸ ਲਈ ਹਾਦਸਾ ਹੋਣ ਤੇ ਮਰੀਜ਼ ਦੇ ਗਲੇ ਵਿੱਚ ਉਂਗਲੀਆਂ ਮਾਰ ਕੇ ਉਲਟੀ ਕਰਾ ਦਿਓ ਅਤੇ ਮਰੀਜ਼ ਨੂੰ ਡਾਕਟਰ ਕੋਲ ਲੈ ਜਾਓ।
• ਬਰੋਮਾਡਾਇਲੋਨ ਦਾ ਅਸਰ ਵਿਟਾਮਿਨ ‘ਕੇ’ ਨਾਲ ਘੱਟ ਜਾਂਦਾ ਹੈ। ਇਹ ਵਿਟਾਮਿਨ ਡਾਕਟਰ ਦੀ ਨਿਗਰਾਨੀ ਹੇਠ ਦਿੱਤਾ ਜਾ ਸਕਦਾ ਹੈ।

ਬਹੁਪੱਖੀ ਵਿਉਂਤਬੰਦੀ ਨਾਲ ਰੋਕਥਾਮ
ਚੂਹੇਮਾਰ ਤਰੀਕਿਆਂ ਵਿੱਚੋਂ ਕਿਸੇ ਵੀ ਇਕ ਤਰੀਕੇ ਨਾਲ ਸਾਰੇ ਚੂਹੇ ਨਹੀਂ ਮਾਰੇ ਜਾ ਸਕਦੇ। ਇਕ ਸਮੇਂ ਦੀ ਰੋਕਥਾਮ ਤੋਂ ਬਾਅਦ ਬਚੇ ਹੋਏ ਚੂਹੇ ਬੜੀ ਤੇਜ਼ੀ ਨਾਲ ਬੱਚੇ ਜੰਮ ਕੇ ਰੋਕਥਾਮ ਤੋਂ ਪਹਿਲਾਂ ਵਾਲੀ ਗਿਣਤੀ ਵਿੱਚ ਆ ਜਾਂਦੇ ਹਨ। ਇਸ ਲਈ ਫ਼ਸਲਾਂ ਦੀਆਂ ਅਲੱਗ ਅਲੱਗ ਅਵਸਥਾਵਾਂ ਤੇ ਬਹੁਪੱਖੀ ਵਿਉਂਤਬੰਦੀ ਨਾਲ ਇਕ ਤੋਂ ਵੱਧ ਤਰੀਕੇ ਅਪਣਾਓ ਜਿਵੇਂ ਕਿ ਖੇਤਾਂ ਨੂੰ ਪਾਣੀ ਲਾਉਣ ਵੇਲੇ ਚੂਹੇ ਡੰਡਿਆਂ ਨਾਲ ਮਾਰੋ।

ਫ਼ਸਲ ਬੀਜਣ ਤੋਂ ਬਾਅਦ ਢੁਕਵੇਂ ਸਮਿਆਂ ਤੇ ਰਸਾਇਣਕ ਤਰੀਕੇ ਉਪਰੋਕਤ ਵਿਧੀਆਂ ਨਾਲ ਅਪਣਾਓ। ਜ਼ਿੰਕ ਫ਼ਾਸਫ਼ਾਈਡ ਦਵਾਈ ਵਰਤਣ ਤੋਂ ਫੌਰਨ ਬਾਅਦ ਅਗਰ ਲੋੜ ਪਵੇ ਤਾਂ ਬਰੋਮਾਡਾਇਲੋਨ ਵਾਲਾ ਚੋਗ ਵਰਤੋ।]

ਪਿੰਡ ਪੱਧਰ ਤੇ ਚੂਹੇਮਾਰ ਮੁਹਿੰਮ
ਥੋੜ੍ਹੇ ਰਕਬੇ ਵਿੱਚ ਚੂਹਿਆਂ ਦੀ ਰੋਕਥਾਮ ਬੇਅਸਰ ਸਾਬਤ ਹੁੰਦੀ ਹੈ ਕਿਉਂਕਿ ਨਾਲ ਲਗਦੇ ਖੇਤਾਂ ਵਿੱਚੋਂ ਚੂਹੇ ਮੁੜ ਆ ਵਸਦੇ ਹਨ। ਇਸ ਲਈ ਚੰਗੇ ਨਤੀਜੇ ਹਾਸਲ ਕਰਨ ਲਈ ਚੂਹੇਮਾਰ ਮੁਹਿੰਮ ਦਾ ਪਿੰਡ ਪੱਧਰ ਤੇ ਅਪਨਾਉਣਾ ਬਹੁਤ ਜਰੂਰੀ ਹੈ, ਜਿਸ ਵਿੱਚ ਇਕ ਪਿੰਡ ਦੀ ਸਾਰੀ ਜ਼ਮੀਨ (ਬੀਜੀ ਹੋਈ, ਬਾਗਾਂ ਵਾਲੀ, ਜੰਗਲਾਤ ਵਾਲੀ ਅਤੇ ਖਾਲੀ) ਉੱਤੇ ਇਕੱਠੇ ਤੌਰ ਤੇ ਚੂਹਿਆਂ ਦਾ ਖਾਤਮਾ ਕੀਤਾ ਜਾਵੇ।]

 


rajwinder kaur

Content Editor

Related News