ਜਾਣੋ ਫਸਲਾਂ 'ਚ ਉੱਗ ਰਹੇ ਨਦੀਨਾਂ ਨੂੰ ਰੋਕਣ ਲਈ ਜ਼ਰੂਰੀ ਉਪਾਅ
Thursday, Jul 02, 2020 - 06:28 PM (IST)
ਨਰਮਾ:
ਕੰਘੀ ਬੂਟੀ ਅਤੇ ਪੀਲੀ ਬੂਟੀ ਨੂੰ ਵੱਟਾਂ ਬੰਨਿਆਂ ਤੋਂ ਖ਼ਤਮ ਕਰ ਦਿਓ। ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ, ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜ਼ਮੀਨ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰ ਦਿਓ। ਨਰਮੇ ਤੋਂ ਇਲਾਵਾ ਚਿੱਟੀ ਮੱਖੀ ਦਾ ਹਮਲਾ ਹੋਰ ਫਸਲਾਂ ਜਿਵੇਂ ਕਿ ਬੈਂਗਣ, ਆਲੂ, ਟਮਾਟਰ, ਮਿਰਚਾ, ਮੂੰਗੀ ਆਦਿ ’ਤੇ ਵੀ ਪਾਇਆ ਜਾਂਦਾ ਹੈ। ਇਸ ਲਈ ਇਨ੍ਹਾਂ ਫਸਲਾਂ ਦਾ ਲਗਾਤਾਰ ਸਰਵੇਖਣ ਕਰੋ
ਹੁਣ ਹੈਲੀਕਾਪਟਰ ਨਾਲ ਹਵਾਈ ਸਪਰੇਅ ਰਾਹੀਂ ਟਿੱਡੀ ਦਲ ਨੂੰ ਕੀਤਾ ਜਾਵੇਗਾ ਕਾਬੂ
ਝੋਨਾ:
ਝੋਨੇ ਦੀ ਲਵਾਈ ਇਨ੍ਹਾਂ ਦਿਨਾਂ ਵਿੱਚ ਪੂਰੀ ਕਰ ਲਵੋ। ਝੋਨੇ ਦੀ ਲੁਆਈ ਤੋਂ 2-3 ਦਿਨਾਂ ਅੰਦਰ ਸਿਫਾਰਿਸ਼ ਕੀਤੇ ਨਦੀਨ-ਨਾਸ਼ਕ ਦੀ ਵਰਤੋਂ 60 ਕਿਲੋ ਰੇਤ ਪ੍ਰਤੀ ਏਕੜ ਦੇ ਹਿਸਾਬ ਵਿੱਚ ਮਿਲਾ ਕੇ ਖੜ੍ਹੇ ਪਾਣੀ ਵਿੱਚ ਛੱਟਾ ਦੇ ਕੇ ਕਰੋ। ਲੋੜ ਅਨੁਸਾਰ ਯੂਰੀਆ ਦੀ ਵਰਤੋਂ ਲਈ ਪੀ. ਏ. ਯੂ.- ਪੱਤਾ ਰੰਗ ਚਾਰਟ ਵਿਧੀ ਵਰਤੋ।
ਬਾਸਮਤੀ ਨੂੰ ਝੰਡਾ ਰੋਗ (ਪੈਰ ਗਲਣ) ਤੋਂ ਬਚਾਉਣ ਲਈ ਬੀਜ ਨੂੰ ਪਹਿਲਾਂ ਟਰਾਈਕੋਡਰਮਾ ਹਾਰਜੀਐਨਮ ਫਾਰਮੂਲੇਸ਼ਨ ਨਾਲ 15 ਗ੍ਰਾਮ ਪ੍ਰਤੀ ਕਿੱਲੋ ਦੇ ਹਿਸਾਬ ਸੋਧ ਲਓ। ਪਨੀਰੀ ਪੁਟ ਕੇ ਖੇਤ ਵਿੱਚ ਲਗਾਉਣ ਤੋਂ ਪਹਿਲਾਂ ਜੜ੍ਹਾਂ ਨੂੰ ਵੀ ਟਰਾਈਕੋਡਰਮਾ ਹਾਰਜੀਐਨਮ ਫਾਰਮੂਲੇਸ਼ਨ (15 ਗ੍ਰਾਮ ਪ੍ਰਤੀ ਲਿਟਰ ਪਾਣੀ) ਦੇ ਘੋਲ ਵਿੱਚ 6 ਘੰਟੇ ਲਈ ਡੋਬ ਕੇ ਸੋਧੋ।
ਕੁਦਰਤੀ ਖੇਤੀ ਨੂੰ ਪ੍ਰਫੁਲਿਤ ਕਰਨ ਲਈ ਪੂਰੀ ਸ਼ਿੱਦਤ ਨਾਲ ਜੁਟੀ ਹੈ 'ਦਿਲਬੀਰ ਫਾਉਂਡੇਸ਼ਨ'
ਮੱਕੀ :
ਮੱਕੀ ਦਾ ਗੜੂੰਆਂ ਦੀ ਰੋਕਥਾਂਮ ਲਈ 30 ਮਿਲੀਲਿਟਰ ਕੋਰਾਜ਼ਨ 18.5 ਐੱਸ.ਸੀ.ਨੂੰ 60 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕਾਅ ਕਰੋ। ਇਸ ਸੁੰਡੀ ਦੀ ਰੋਕਥਾਮ ਪ੍ਰਜੀਵੀ ਕੀੜੇ ਟਰਾਈਕੋਗਾਮਾ ਦੁਆਰਾ ਵੀ ਕੀਤੀ ਜਾ ਸਕਦੀ ਹੈ।
ਮਿੱਟੀ ਨਾਲ ਮਿੱਟੀ ਹੋ ਕੇ ਰਣਜੀਤ ਸਿੰਘ ਥਿੰਦ ਨੇ ਲਿਖੀ ਸਫਲਤਾ ਦੀ ਵਿਲੱਖਣ ਕਹਾਣੀ
ਕਮਾਦ :
ਕਾਲੇ ਖਟਮਲ ਦੀ ਰੋਕਥਾਮ ਲਈ 350 ਮਿਲੀਲੀਟਰਡਰਸਬਾਨ/ਲੀਥਲ/ਮਾਸਬਾਨ/ਗੋਲਡਬਾਨ 20 ਤਾਕਤ ਨੂੰ 400 ਲਿਟਰ ਪਾਣੀ ਵਿੱਚ ਮਿਲਾ ਕੇ ਇਕ ਏਕੜ ਤੇ ਛਿੜਕਾਅ ਕਰੋ। ਛਿੜਕਾਅ ਦਾ ਰੁੱਖ਼ ਪੱਤਿਆਂ ਦੀ ਗੋਭ ਵੱਲ ਰੱਖੋ।
ਫਲਾਂ ਤੇ ਸਬਜ਼ੀਆਂ ਤੋਂ ਤਿਆਰ ਉਤਪਾਦਾਂ ਨਾਲ ਸਫਲ ਕਾਰੋਬਾਰੀ ਬਣੀ ‘ਬਲਵਿੰਦਰ ਕੌਰ’
(ਪੀ. ਏ. ਯੂ. ਲੁਧਿਆਣਾ ਵਲੋਂ)
ਖੇਤੀਬਾੜੀ ਦੀਆਂ ਹੋਰ ਖਬਰਾਂ ਪੜ੍ਹਨ ਅਤੇ ਖੇਤੀਬਾੜੀ ਨਾਲ ਸਬੰਧਿਤ ਵੀਡੀਓ ਦੇਖਣ ਲਈ ਤੁਸੀਂ ਜਗਬਾਣੀ ਖੇਤੀਬਾੜੀ ਫੇਸਬੁੱਕ ਪੇਜ ’ਤੇ ਵੀ ਸਾਡੇ ਨਾਲ ਜੁੜ ਸਕਦੇ ਹੋ..., ਜਿਸ ਦੇ ਲਈ ਤੁਸੀਂ ਇਸ ਲਿੰਕ ’ਤੇ ਕਲਿੱਕ ਕਰੋ ‘ਜਗਬਾਣੀ ਖੇਤੀਬਾੜੀ’