ਡਾ.ਹਰਸ਼ਰਨਜੀਤ ਸਿੰਘ ਨੇ ਜ਼ਿਲ੍ਹਾ ਸਿਖਲਾਈ ਅਫ਼ਸਰ ਜਲੰਧਰ ਦਾ ਸੰਭਾਲਿਆ ਚਾਰਜ

09/16/2022 5:26:59 PM

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਹਰਸ਼ਰਨਜੀਤ ਸਿੰਘ ਨੇ ਜ਼ਿਲ੍ਹਾ ਸਿਖਲਾਈ ਅਫ਼ਸਰ, ਜਲੰਧਰ ਦਾ ਅਹੁਦਾ ਸੰਭਾਲ ਲਿਆ ਹੈ। ਡਾ.ਹਰਸ਼ਰਨਜੀਤ ਸਿੰਘ ਇਸ ਤੋਂ ਪਹਿਲਾਂ ਬਤੌਰ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਸੇਵਾ ਨਿਭਾ ਰਹੇ ਸਨ ਅਤੇ ਸਰਕਾਰ ਦੇ ਤਰੱਕੀ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ’ਤੇ ਕਿਸਾਨਾਂ ਦੇ ਸਿਖਲਾਈ ਕੈਪਾਂ ਦਾ ਮਹੱਤਵਪੂ੍ਰਨ ਕੰਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਜਸਵੰਤ ਰਾਏ, ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਨੇ ਇਸ ਮੌਕੇ ਉਨ੍ਹਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪਿੰਡ ਪੱਧਰ, ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਕੈਪਾਂ ਵਿੱਚ ਕਿਸਾਨਾਂ ਨੂੰ ਕੈਪਾਂ ਰਾਹੀਂ ਜਾਗਰੂਕ ਕਰਨ ਦੀ ਜ਼ਰੂਰਤ ਹੈ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਸਰਕਾਰ ਨੂੰ ਫ਼ਸਲਾਂ ਦੀ ਰਹਿੰਦ-ਖੁੰਹਦ ਦੀ ਸੰਭਾਲ ਵਾਸਤੇ ਮੁਹਿੰਮ ਚਲਾਉਣ ਦੀ ਲੋੜ ਹੈ। ਇਸ ਮੌਕੇ ਡਾ.ਹਰਸ਼ਰਨਜੀਤ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਨੇ ਯਕੀਨ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਟੀਮ ਕਿਸਾਨਾਂ ਨੂੰ ਝੋਨੇ ਦੀ ਵਾਢੀ, ਹਾੜੀ ਦੀਆਂ ਫ਼ਸਲਾਂ ਦੀ ਬਿਜਾਈ, ਕੁਦਰਤੀ ਵਸੀਲੇ ਬਚਾਉਣ ਅਤੇ ਖੇਤੀ ਖ਼ਰਚੇ ਘਟਾਉਣ ਬਾਰੇ ਕੈਪਾਂ ਰਾਹੀਂ ਜਾਗਰੂਕ ਕਰੇਗੀ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ.ਜਸਵਿੰਦਰ ਸਿੰਘ, ਡਾ.ਦਿਨੇਸ਼ ਕੁਮਾਰ, ਡਾ. ਸੁਰਜੀਤ ਸਿੰਘ, ਡਾ.ਗੁਰਇੰਦਰਜੀਤ ਸਿੰਘ, ਡਾ.ਗੁਰਪ੍ਰੀਤ ਸਿੰਘ, ਡਾ.ਕੇਵਲ ਸਿੰਘ ਭਿੰਡਰ ਅਤੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫ਼ਸਰ ਡਾ.ਗੁਰਚਰਨ ਸਿੰਘ ਅਤੇ ਡਾ.ਅਮਰੀਕ ਸਿੰਘ ਵੀ ਮੌਜੂਦ ਸਨ।

ਡਾ.ਨਰੇਸ਼ ਕੁਮਾਰ ਗੁਲਾਟੀ
ਸੰਪਰਕ ਅਫ਼ਸਰ-ਕਮ-ਖੇਤੀਬਾੜੀ ਅਫ਼ਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
ਜਲੰਧਰ।


rajwinder kaur

Content Editor

Related News