ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀ ਵਿਰੋਧੀ ਆਰਡੀਨੈਂਸਾਂ ਤੇ ਬਿਜਲੀ ਬਿੱਲ 2020 ਵਿਰੁੱਧ ਇਕਜੁੱਟ
Sunday, Sep 20, 2020 - 02:13 PM (IST)
ਲੁਧਿਆਣਾ (ਸਰਬਜੀਤ ਸਿੰਘ ਸਿੱਧੂ)- ਖੇਤੀ ਵਿਰੋਧੀ ਆਰਡੀਨੈਂਸਾਂ ਵਿਰੁੱਧ ਚੱਲ ਰਹੇ ਅੰਦੋਲਨ ਨੂੰ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਇੱਕ ਜੁੱਟ ਹੋ ਕੇ ਚਲਾਉਣ ਦਾ ਐਲਾਨ ਕੀਤਾ ਹੈ। ਜਿਸ ਦਾ ਫੈਸਲਾ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਕੁਲਵੰਤ ਸਿੰਘ ਸੰਧੂ ਜਨਰਲ ਸਕੱਤਰ, ਜਮਹੂਰੀ ਕਿਸਾਨ ਸਭਾ ਪੰਜਾਬ ਦੀ ਪ੍ਰਧਾਨਗੀ ਹੇਠ ਕੀਤੀ ਸਾਂਝੀ ਮੀਟਿੰਗ 'ਚ ਕੀਤਾ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ.ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਦੀਆਂ ਹੇਠ ਲਿਖੀਆਂ ਸਮੁੱਚੀਆਂ ਜਥੇਬੰਦੀਆਂ ਮੀਟਿੰਗ ਵਿੱਚ ਸ਼ਾਮਲ ਹੋਈਆਂ।
ਕੀ ਹੈ ਖੇਤੀ ਆਰਡੀਨੈਂਸ? ਕਿਸਾਨ ਕਿਉਂ ਜਤਾ ਰਹੇ ਨੇ ਇਤਰਾਜ਼, ਜਾਣਨ ਲਈ ਪੜ੍ਹੋ ਇਹ ਖਬਰ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਅਤੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਅਤੇ ਪ੍ਰੈਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਕਿਸਾਨੀ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਜਨਰਲ ਸਕੱਤਰ ਗੁਰਨਾਮ ਸਿੰਘ ਭਿੱਖੀ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਲਿਆਂਦੇ ਆਰਡੀਨੈਂਸਾਂ ਨੂੰ ਲੋਕ ਸਭਾ ਦੇ ਅਜਲਾਸ ਵਿੱਚ ਬਹੁਸੰਮਤੀ ਨਾਲ ਬਿੱਲ ਪਾਸ ਕੀਤੇ ਜਾ ਰਹੇ ਹਨ।
ਫੁੱਲਾਂ ਦੀ ਖੇਤੀ: ਤਾਲਾਬੰਦੀ ਦੇ ਔਖੇ ਸਮੇਂ ’ਚ ਫੁੱਲ ਨਾ ਵਿਕਣ ਕਰਕੇ ਕਿਸਾਨਾਂ ਨੇ ਕੀਤਾ ਵਖਰਾ ਤਜਰਬਾ
ਬਿਜਲੀ ਬਿੱਲ 2020 ਨੂੰ ਲਾਗੂ ਕਰਕੇ ਬਿਜਲੀ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾ ਰਹੀ ਹੈ। ਕਾਰਪੋਰੇਟ ਕੰਪਨੀਆਂ ਨੂੰ ਮੁਨਾਫ਼ੇ ਦੇਣ ਲਈ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਦੋਂ ਕਿ ਕੱਚਾ ਤੇਲ ਚੌਂਤੀ ਰੁਪਏ ਬਿੱਲ ਤੋਂ ਥੱਲੇ ਹੈ ਅਤੇ ਪੂਰੇ ਭਾਰਤ ਵਿੱਚ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਇਨ੍ਹਾਂ ਲੋਕ ਮਾਰੂ, ਖੇਤੀ ਮਾਰੂ ਫੈਸਲਿਆਂ ਖਿਲਾਫ 5 ਜੂਨ ਤੋਂ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਅੱਡ ਅੱਡ ਰੂਪਾਂ ਵਿੱਚ ਸੰਘਰਸ਼ ਲੜਿਆ ਜਾ ਰਿਹਾ ਸੀ। ਅੱਜ ਪੰਜਾਬ ਦੀ ਕਿਸਾਨ ਲਹਿਰ ਨੇ ਚੰਗਾ ਫੈਸਲਾ ਕਰਦਿਆਂ ਇਕਜੁੱਟ ਸੰਘਰਸ਼ ਦਾ ਐਲਾਨ ਕੀਤਾ ਹੈ। ਇਹ ਹਾਲਤਾਂ ਦੀ ਲੋੜ ਹੈ, ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਵਿਰੁੱਧ ਫੈਸਲੇ ਕਰ ਰਹੀ ਹੈ ਪਰ ਕਾਰਪੋਰੇਟ ਘਰਾਣਿਆਂ ਦੇ ਪੱਖ ਦੇ ਫ਼ੈਸਲੇ ਲਾਗੂ ਕਰ ਰਹੀ ਹੈ।
ਖੇਤੀ ਆਰਡੀਨੈਂਸਾਂ ਕਾਰਣ ਚਿੰਤਾ ’ਚ ਡੁੱਬੇ ਪੰਜਾਬ ਦੀਆਂ ਮੰਡੀਆਂ ’ਚ ਕੰਮ ਕਰਨ ਵਾਲੇ 3 ਲੱਖ ਮਜ਼ਦੂਰ
ਇਨ੍ਹਾਂ ਆਰਡੀਨੈਂਸਾਂ ਦੇ ਕਾਨੂੰਨ ਬਣ ਜਾਣ ਤੋਂ ਬਾਅਦ ਕਿਸਾਨ ਜਿਹੜੇ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਕਰ ਜਾਣਗੇ। ਅੱਜ ਦੀ ਮੀਟਿੰਗ ਵਿੱਚ ਪੰਜਾਬ ਦੀਆਂ ਇਕੱਤੀ ਜਥੇਬੰਦੀਆਂ ਸ਼ਾਮਲ ਹੋਈਆਂ ਅਤੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਮੁਕੰਮਲ ਬੰਦ ਕੀਤਾ ਜਾਵੇਗਾ। ਪੰਜਾਬ ਦੇ ਸਮੂਹ ਵਸਨੀਕਾਂ ਨੂੰ ਇਸ ਬੰਦ ਲਈ ਪੁਰਜ਼ੋਰ ਸਹਿਯੋਗ ਦੀ ਅਪੀਲ ਕੀਤੀ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 24, 25 ਅਤੇ 26 ਨੂੰ ਰੇਲ ਮਾਰਗ ਜਾਮ ਕਰਨ ਦੀ ਹਮਾਇਤ ਕੀਤੀ ਗਈ। ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਮੋਦੀ ਸਰਕਾਰ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਮੀਟਿੰਗ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਵੱਲੋਂ ਪਟਿਆਲੇ ਅਤੇ ਬਾਦਲ ਪਿੰਡ ਚੱਲ ਰਹੇ ਧਰਨਿਆਂ ਦੀ ਹਮਾਇਤ ਕੀਤੀ।
ਕੈਨੇਡਾ ਨੇ ਬਹੁ-ਗਿਣਤੀ ਵਿਦਿਆਰਥੀਆਂ ਲਈ ਖੋਲ੍ਹੇ ਬੂਹੇ, ਮਿਲਣ ਲੱਗੀ ਹਰੀ ਝੰਡੀ