ਕਿਸਾਨ ਸਿਖਲਾਈ ਕੈਂਪ ਲਾਇਆ

07/24/2016 3:18:21 PM

ਜਲਾਲਾਬਾਦ (ਬਜਾਜ)-ਖੇਤੀਬਾੜੀ ਵਿਭਾਗ ਬਲਾਕ ਜਲਾਲਾਬਾਦ ਵੱਲੋਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸੁਖਦੇਵ ਸਿੰਘ ਬਰਾੜ ਦੇ ਆਦੇਸ਼ਾਂ ਅਨੁਸਾਰ ਅਤੇ ਡਾ. ਸਰਵਨ ਕੁਮਾਰ ਬਲਾਕ ਖੇਤੀਬਾੜੀ ਅਫਸਰ ਜਲਾਲਾਬਾਦ ਦੀ ਅਗਵਾਈ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਜਾਨੀਸਰ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਇਸ ਕੈਂਪ ''ਚ ਡਾ. ਬਲਦੇਵ ਸਿੰਘ ਏ. ਡੀ. ਓ. ਨੇ ਨਰਮੇ ਦੀ ਫਸਲ ਤੇ ਚਿੱਟੀ ਮੱਖੀ ਅਤੇ ਹੋਰ ਕੀੜੇ-ਮਕੌੜਿਆਂ ਦੇ ਸਰਵੇਖਣ ਅਤੇ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਸਰਵਨ ਕੁਮਾਰ ਬਲਾਕ ਖੇਤੀਬਾੜੀ ਅਫਸਰ ਨੇ ਝੋਨੇ ਦੀ ਫਸਲ ''ਤੇ ਜ਼ਿੰਕ ਅਤੇ ਲੋਹੇ ਦੀ ਘਾਟ ਦੀਆਂ ਨਿਸ਼ਾਨੀਆਂ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਕੀੜੇ-ਮਕੌੜਿਆਂ ਅਤੇ ਬੀਮਾਰੀਆਂ ਸਬੰਧੀ ਜਾਣਕਾਰੀ ਦਿੱਤੀ। ਝੋਨੇ ''ਚ ਜ਼ਿੰਕ ਅਤੇ ਲੋਹੇ ਦੀ ਘਾਟ ਨੂੰ ਮੌਕੇ ''ਤੇ ਕਿਸਾਨਾਂ ਦੇ ਖੇਤਾਂ ''ਚ ਜਾ ਕੇ ਨਿਰੀਖਣ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਣੂ ਕਰਵਾਇਆ ਗਿਆ। ਕੈਂਪ ''ਚ ਸੰਦੀਪ ਸਿੰਘ ਖੇਤੀਬਾੜੀ ਸਬ-ਇੰਸਪੈਕਟਰ ਇੰਚਾਰਜ ਮੰਡੀ ਰੋੜਾਂਵਾਲੀ ਨੇ ਇਸ ਕੈਂਪ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ''ਚ ਭਰਪੂਰ ਸਹਿਯੋਗ ਪਾਇਆ। 
ਡੀ. ਏ. ਵੀ. ਯੂਨੀਵਰਸਿਟੀ ਜਲੰਧਰ ਤੋਂ ਬੀ. ਐੱਸ. ਸੀ. ਐਗਰੀਕਲਚਰ ਦੀਆਂ ਵਿਦਿਆਰਥਣਾਂ ਨੇ ਉਚੇਚੇ ਤੌਰ ''ਤੇ ਸ਼ਿਰਕਤ ਕੀਤੀ। ਕੈਂਪ ''ਚ ਪਿੰਡ ਦੇ ਸਰਪੰਚ ਹਰਦੀਪ ਸਿੰਘ, ਇਕਬਾਲ ਸਿੰਘ, ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ।