ਕਿਸਾਨੀ ਹੱਕਾਂ ਲਈ ਸਾਬਕਾ ਰਾਸ਼ਟਰੀ ਖਿਡਾਰੀਆਂ ਦਾ ਐਲਾਨ, ਕਿਹਾ ‘ਕਾਨੂੰਨ ਵਾਪਸ ਨਾ ਲਏ ਤਾਂ ਮੋੜ ਦਿਆਂਗੇ ਮੈਡਲ’

12/01/2020 10:12:20 AM

ਜਲੰਧਰ (ਜ. ਬ.) - ਕੇਂਦਰ ਵਿਚ ਬੈਠੀ ਭਾਜਪਾ ਸਰਕਾਰ ਵੱਲੋਂ ਲਿਆਂਦੇ 3 ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬੈਠੀਆਂ ਕਿਸਾਨ ਜਥੇਬੰਦੀਆਂ ਅਤੇ ਸੰਗਠਨਾਂ ਦੇ ਹੱਕ ਵਿਚ ਪੰਜਾਬ ਦੇ ਰਾਸ਼ਟਰੀ ਖਿਡਾਰੀ ਵੀ ਉਤਰ ਆਏ ਹਨ। ਪੰਜਾਬ ਦੇ ਨਾਮੀ ਖਿਡਾਰੀਆਂ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਐਵਾਰਡ ਤੱਕ ਜਿੱਤੇ ਹਨ, ਨੇ ਐਲਾਨ ਕੀਤਾ ਹੈ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਅਸੀਂ ਆਪਣੇ ਦੇਸ਼ ਲਈ ਜਿੱਤੇ ਰਾਸ਼ਟਰੀ ਮੈਡਲ ਸਰਕਾਰ ਨੂੰ ਮੋੜ ਦਿਆਂਗੇ । ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਖਿਡਾਰੀਆਂ ਦੇ ਨਾਲ 5 ਦਸੰਬਰ ਨੂੰ ਦਿੱਲੀ ਜਾ ਕੇ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋਣਗੇ।

ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਘਰ ਵਿਛੇ ਸੱਥਰ (ਤਸਵੀਰਾਂ)

ਅੰਤਰਰਾਸ਼ਟਰੀ ਬਾਸਕਟਬਾਲ ਖ਼ਿਡਾਰੀ ਸੱਜਣ ਸਿੰਘ ਚੀਮਾ (ਅਰਜੁਨਾ ਐਵਾਰਡੀ), ਸਾਬਕਾ ਕ੍ਰਿਕਟਰ ਕੋਚ ਪ੍ਰੋ. ਰਾਜਿੰਦਰ ਸਿੰਘ (ਅਰਜੁਨਾ ਐਵਾਰਡੀ), ਪਦਮਸ਼੍ਰੀ ਕਰਤਾਰ ਸਿੰਘ ਪਹਿਲਵਾਨ (ਰਿਟਾ. ਆਈ. ਪੀ. ਐੱਸ.), ਸਾਬਕਾ ਮੇਜਰ ਰਾਜਬੀਰ ਕੌਰ (ਅਰਜੁਨਾ ਐਵਾਰਡੀ) ਅਤੇ ਸਾਬਕਾ ਪੰਜਾਬ ਹਾਕੀ ਟੀਮ ਦੇ ਕੋਚ ਗੁਰਮੇਲ ਸਿੰਘ (ਧਿਆਨ ਚੰਦ ਐਵਾਰਡੀ) ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਕੀਤਾ ਕਿ ਉਹ ਸਭ ਮੱਧ-ਵਰਗੀ ਪਰਿਵਾਰਾਂ ਵਿਚੋਂ ਆਏ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਵੀ ਬਜ਼ੁਰਗ ਖੇਤੀ ਕਰਦੇ ਰਹੇ ਹਨ। ਉਹ ਕਿਸਾਨਾਂ ਦਾ ਦਰਦ ਸਮਝਦੇ ਹਨ, ਇਸੇ ਲਈ ਸਾਰਿਆਂ ਨੇ ਇਕੱਠੇ ਹੋ ਕੇ ਇਹ ਫ਼ੈਸਲਾ ਲਿਆ ਹੈ।

ਪੜ੍ਹੋ ਇਹ ਵੀ ਖਬਰ - ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ

ਸੱਜਣ ਸਿੰਘ ਚੀਮਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਇੰਨਾ ਨਿਰਾਸ਼ ਹੋ ਚੁੱਕਾ ਹੈ ਕਿ ਉਸਨੂੰ ਦਿੱਲੀ ਜਾ ਕੇ ਧਰਨਾ ਦੇਣਾ ਪੈ ਗਿਆ ਹੈ। ਪੰਜਾਬ ਵਿਚ 2 ਮਹੀਨੇ ਦੇ ਸ਼ਾਂਤਮਈ ਪ੍ਰਦਰਸ਼ਨ ਤੋਂ ਬਾਅਦ ਹੁਣ ਪਿਛਲੇ 5 ਦਿਨਾਂ ਤੋਂ ਜਾਰੀ ਧਰਨਾ-ਪ੍ਰਦਰਸ਼ਨ ਦੌਰਾਨ ਕਿਸਾਨ ਭਰਾਵਾਂ ਵੱਲੋਂ ਕੋਈ ਹੱਥੋਪਾਈ ਜਾਂ ਕੁੱਟਮਾਰ ਨਹੀਂ ਕੀਤੀ ਗਈ ਪਰ ਫਿਰ ਵੀ ਉਨ੍ਹਾਂ ਨੂੰ ਰੋਕਣ ਲਈ ਬੀ. ਐੱਸ. ਐੱਫ., ਆਰਮੀ ਅਤੇ ਜਗ੍ਹਾ-ਜਗ੍ਹਾ ਬਾਰਡਰਾਂ ’ਤੇ ਨਾਕੇ ਲਾ ਦਿੱਤੇ ਗਏ ਹਨ, ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਖਾਲਿਸਤਾਨੀ ਮੂਵਮੈਂਟ ਦਾ ਰੁਖ਼ ਦੇਣਾ ਨਿੰਦਣਯੋਗ ਹੈ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

ਚੀਮਾ ਨੇ ਕਿਹਾ ਕਿ ਸੂਬੇ ਦੇ ਸਾਰੇ ਖਿਡਾਰੀ ਕਿਸਾਨਾਂ ਦੇ ਨਾਲ ਹਨ ਅਤੇ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਸ਼ਰਤਾਂ ਨਹੀਂ ਮੰਨਦੀ ਤਾਂ ਉਹ ਆਪਣੇ ਦੇਸ਼ ਲਈ ਜਿੱਤੇ ਮੈਡਲ ਕੇਂਦਰ ਸਰਕਾਰ ਨੂੰ ਵਾਪਸ ਮੋੜ ਦੇਣਗੇ। ਇਸ ਲਈ ਪੰਜਾਬ ਦੇ ਸਾਰੇ ਖਿਡਾਰੀ ਇਕੱਠੇ ਹੋ ਕੇ 5 ਦਸੰਬਰ ਨੂੰ ਦਿੱਲੀ ਜਾਣਗੇ ਅਤੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣਗੇ।

ਪੜ੍ਹੋ ਇਹ ਵੀ ਖਬਰ - ਸੋਮਵਾਰ ਨੂੰ ਜ਼ਰੂਰ ਕਰੋ ਭਗਵਾਨ ਸ਼ਿਵ ਜੀ ਦੀ ਪੂਜਾ, ਖੁੱਲ੍ਹਣਗੇ ਧਨ ਦੀ ਪ੍ਰਾਪਤੀ ਦੇ ਸਾਰੇ ਰਾਹ


rajwinder kaur

Content Editor

Related News