ਪੰਜਾਬ ਸਣੇ ਭਾਰਤ ਦੇ ਕਈ ਸੂਬਿਆਂ ’ਚ ਅੱਜ ਕੀਤਾ ਜਾਵੇਗਾ ਕਿਸਾਨਾਂ ਦੁਆਰਾ ਰੋਸ ਮਾਰਚ

08/10/2020 9:45:19 AM

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ, ਜੋ ਪੰਜਾਬ ਚੈਪਟਰ ਵਿੱਚ ਸ਼ਾਮਲ ਹਨ, ਵੱਲੋਂ ਅੱਜ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਸਾਰੇ ਪੰਜਾਬ ਵਿਚ ਅਸੈਂਬਲੀ ਅਤੇ ਸੰਸਦ ਦੇ ਚੁਣੇ ਹੋਏ ਭਾਜਪਾ, ਕਾਂਗਰਸ, ਅਕਾਲੀਆਂ, ਆਮ ਆਦਮੀ ਪਾਰਟੀ ਦੇ ਅਤੇ ਆਜਾਦ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਮੰਤਰੀਆਂ ਦੇ ਦਫਤਰਾਂ ਜਾਂ ਘਰਾਂ/ਦਫ਼ਤਰਾਂ ਤੱਕ ਮੋਟਰਸਾਇਕਲਾਂ, ਕਾਰਾਂ, ਜੀਪਾਂ, ਸਕੂਟਰਾਂ ਅਤੇ ਸਕੂਟਰੀਆਂ 'ਤੇ ਸਵਾਰ ਹੋਕੇ ਰੋਸ ਮਾਰਚ ਕਰਨ ਦੀਆਂ ਤਿਆਰੀਆਂ ਮੁਕੱਮਲ ਹੋ ਚੁੱਕੀਆਂ ਹਨ।

ਪੜ੍ਹੋ ਇਹ ਵੀ ਖਬਰ - ਫ਼ਾਇਦੇ ਦੀ ਜਗ੍ਹਾ ਨੁਕਸਾਨ ਵੀ ਪਹੁੰਚਾਅ ਸਕਦੇ ਹਨ ਕੋਰੋਨਾ ਤੋਂ ਬਚਾਅ ਲਈ ਪਾਏ 'ਦਸਤਾਨੇ'    

ਪੰਜਾਬ ਭਰ ’ਚੋਂ ਇਕੱਤਰ ਰਿਪੋਰਟ ਦੀ ਜਾਣਕਾਰੀ ਬਾਰੇ ਦੱਸਦਿਆਂ ਪੰਜਾਬ ਚੈਪਟਰ ਦੇ ਕਨਵੀਨਰ ਡਾ: ਦਰਸ਼ਨ ਪਾਲ ਨੇ ਦੱਸਿਆ ਕਿ ਰੋਸ ਮਾਰਚ ਕਰਨ ਉਪਰੰਤ ਉਨ੍ਹਾਂ ਨੂੰ ਭਾਰਤ ਭਰ ਦੇ ਕਿਸਾਨਾਂ ਦੇ ਮਸਲਿਆਂ ਅਤੇ ਮੁੱਦਿਆਂ ਦਾ ਚਿੱਠਾ, ਜੋ 9 ਸੂਤਰੀ ਮੰਗ ਪੱਤਰ ਜੋ ਪਹਿਲਾਂ ਹੀ ਇੱਕ ਚਿੱਠੀ ਦੇ ਰੂਪ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਜਾ ਚੁੱਕਾ ਹੈ ਉਨ੍ਹਾਂ ਨੂੰ ਸੌਂਪਿਆ ਜਾਵੇਗਾ। ਉਸਦੇ ਦੇ ਇੱਕ ਚਿਤਾਵਨੀ ਪੱਤਰ ਵੀ ਸਾਰੇ ਚੁਣੇ ਹੋਏ ਨੁਮਾਇਂਦਿਆਂ ਨੂੰ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖਬਰ - ਸਹਾਇਕ ਧੰਦੇ ਵਜੋਂ ਵੀ ਕੀਤੀ ਜਾ ਸਕਦੀ ਹੈ ‘ਖੁੰਬਾਂ ਦੀ ਕਾਸ਼ਤ’, ਹੋਵੇਗੀ ਲਾਹੇਵੰਦ ਸਿੱਧ

ਚਿਤਾਵਨੀ ਪੱਤਰ 'ਚ ਨੁਮਾਂਇੰਦਿਆਂ ਨੂੰ ਚਿਤਾਵਨੀ ਦਿੱਤੀ ਜਾਵੇਗੀ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਭੇਜੇ ਮੁੱਦਿਆਂ ਅਤੇ ਮਸਲਿਆਂ ਬਾਰੇ ਪਾਰਲੀਮੈਂਟ ਅਤੇ ਅਸੈਂਬਲੀ ਦੇ ਅੰਦਰ ਅਤੇ ਬਾਹਰ ਆਵਾਜ਼ ਉਠਾਉਣ ਲਈ ਤਿਆਰ ਰਹਿਣ। ਇਸ ਤੋਂ ਇਲਾਵਾ ਉਹ ਸੰਘਰਸ਼ ਕਰਕੇ ਅਤੇ ਰੋਸ ਜਤਾਕੇ ਕਿਸਾਨ ਅਤੇ ਖੇਤੀ ਵਿਰੋਧੀ ਤਿੰਨ ਆਰਡੀਨੈਸਾਂ ਅਤੇ ਬਿਜਲੀ ਬਿਲ-2020 ਵਾਪਸ ਲੈਣ, ਡੀਜ਼ਲ ਦਾ ਰੇਟ ਅੱਧਾ ਕਰਾਉਣ ਅਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ, ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਤਹਿ ਕਰਵਾਉਣ, ਸਾਰੇ ਕਿਸਾਨਾਂ ਦੇ  ਕਰਜ਼ਿਆਂ 'ਤੇ ਲੀਕ ਮਰਵਾਉਣ ਅਤੇ ਦੁੱਧ ਉਤਪਾਦਕਾਂ ਅਤੇ ਦੁੱਧ ਧੰਦੇ 'ਤੇ ਨਿਰਭਰ ਕਿਸਾਨਾਂ ਨੂੰ 10 ਰੁਪਏ ਪ੍ਰਤੀ ਯੂਨਿਟ ਫੈਟ ਸਰਕਾਰ ਵੱਲੋਂ ਖਰੀਦਣ ਲਈ ਦਬਾਅ ਪਾਉਣ।

ਪੜ੍ਹੋ ਇਹ ਵੀ ਖਬਰ - ਜਨਮ ਅਸ਼ਟਮੀ ਦੀ ਰਾਤ ਕਰੋਂ ਇਹ ਉਪਾਅ, ਬੇਸ਼ੁਮਾਰ ਬਰਕਤ ਹੋਣ ਦੇ ਨਾਲ ਪੂਰੀਆਂ ਹੋਣਗੀਆਂ ਮਨੋਕਾਮਨਾਵਾਂ

ਇਸ ਦੇ ਨਾਲ ਹੀ ਗੰਨਾਂ ਉਤਪਾਦਕਾਂ ਦੀ ਬਕਾਇਆ ਰਕਮ ਵਿਆਜ ਸਮੇਤ ਦਿਵਾਉਣ ਅਤੇ ਕਿਸਾਨਾਂ ਦੇ ਹੋਰ ਮੰਗਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਮਜਬੂਰ ਨਹੀਂ ਕਰਦੇ, ਤਾਂ ਆਉਣ ਵਾਲੇ ਦਿਨਾਂ ਵਿਚ ਉਹ ਪਿੰਡਾਂ ਵਿੱਚ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣ ਲਈ ਤਿਆਰ ਰਹਿਣ।

ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਹਫ਼ਤੇ ਜਥੇਬੰਦੀਆਂ ਨੇ ਪਿੰਡਾਂ ਵਿੱਚ ਰੈਲੀਆਂ, ਮੀਟਿੰਗਾਂ, ਝੰਡਾ ਮਾਰਚ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਤਿਆਰੀਆਂ ਜ਼ੋਰ ਸ਼ੋਰ ਨਾਲ ਕੀਤੀਆਂ ਹਨ। ਕਈ ਹਜ਼ਾਰਾਂ ਕਿਸਾਨ ਵੱਖ ਵੱਖ ਜ਼ਿਲ੍ਹਿਆਂ ਵਿੱਚ ਮੋਟਰਸਾਈਕਲ ਰੋਸ ਮਾਰਚਾਂ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ 9 ਅਗਸਤ ਵਾਲੇ ਦਿਨ ਵੀ ਭਾਰਤ ਦੇ ਕਈ ਸੂਬਿਆਂ ਅੰਦਰ ਕਿਸਾਨਾਂ ਨੇ ਧਰਨੇ ਮੁਜਾਹਰੇ ਕੀਤੇ ਹਨ।

ਪੜ੍ਹੋ ਇਹ ਵੀ ਖਬਰ - ਜਾਣੋ ਕਿੰਨੀ ਕੁ ਕਾਮਯਾਬ ਹੋਈ ਹੈ 'ਬਾਈਕਾਟ ਚਾਈਨਾ' ਮੁਹਿੰਮ

rajwinder kaur

This news is Content Editor rajwinder kaur