ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਰਿਟਾਇਰਡ ਸਟਾਫ਼ ਦੇ ਸਨਮਾਨ ਸਮਾਰੋਹ ਦਾ ਆਯੋਜਨ

02/28/2021 4:14:20 PM

ਜ਼ਿਲ੍ਹਾ ਜਲੰਧਰ ਵਿਖੇ ਰਹਿ ਰਹੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੋਂ ਪਿਛਲੇ ਸਾਲਾਂ ਤੋਂ ਰਿਟਾਇਰ ਹੋਏ ਸਮੁੱਚੇ ਸਟਾਫ਼ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਡਾ.ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਵੱਲੋਂ ਉਚੇਚੇ ਤੌਰ ’ਤੇ ਸੱਦੀ ਇਸ ਮੀਟਿੰਗ ਵਿੱਚ ਸਮੂਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਰਿਟਾਇਰ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਜੀ ਆਇਆ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾ ਦੀ ਸੇਵਾ ਵਿੱਚ ਆਪਣੀਆਂ ਸੇਵਾਵਾਂ ਦੇਣ ਤੋਂ ਬਾਅਦ ਸਮਾਜਿਕ ਜੀਵਨ ਵਿੱਚ ਆਪਣੀਆ ਅਣਥੱਕ ਸੇਵਾਵਾਂ ਜਾਰੀ ਰੱਖਦੇ ਹਏ ਅਤੇ ਕਿਸਾਨਾਂ ਲਈ ਹਮੇਸ਼ਾ ਉਪੱਲਭਧ ਰਹਿਣ ਕਰਕੇ ਜ਼ਿਲ੍ਹਾ ਜਲੰਧਰ ਦੇ ਸਮੂਹ ਖੇਤੀ ਸਟਾਫ਼ ਵੱਲੋਂ ਰਿਟਾਇਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ‘ਲੱਖਾ ਸਿਧਾਣਾ’ ਦਾ ਫੇਸਬੁੱਕ ਪੇਜ ਹੋਇਆ ਬੰਦ, ਟਵਿੱਟਰ ਅਤੇ ਹੋਰ ਸੋਸ਼ਲ ਅਕਾਊਂਟ ਵੀ ਹੋਏ ਬੰਦ

ਡਾ. ਸਿੰਘ ਨੇ ਕਿਹਾ ਕਿ ਅੱਜ ਕਿਸਾਨਾਂ ਦੇ ਖੇਤੀ ਖ਼ਰਚੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਖੇਤੀ ਲਈ ਲੌੜੀਂਦੇ ਕੁਦਰਤੀ ਵਸੀਲੇ ਲਗਾਤਾਰ ਘੱਟ ਰਹੇ ਹਨ। ਇਨ੍ਹਾਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਸਾਨੂੰ ਸਭ ਨੂੰ ਮਿਲ ਜੁਲ ਕੇ ਸਾਂਝੇ ਉਪਰਾਲੇ ਕਰਨ ਦੀ ਜ਼ਰੂਰਤ ਹੈ। ਡਾ.ਸਿੰਘ ਨੇ ਰਿਟਾਇਰਡ ਖੇਤੀ ਟੈਕਨੋਕਰੇਟਸ ਨੂੰ ਬੇਨਤੀ ਕੀਤੀ ਕਿ ਉਹ ਆਪਣੀ, ਆਪਣੇ ਪਰਿਵਾਰ ਅਤੇ ਸਮਾਜ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਜਾਰੀ ਰੱਖਣ ਅਤੇ ਕਿਸਾਨਾਂ ਨੂੰ ਮਹਿਕਮੇ ਦੀਆਂ ਨਵੀਆਂ ਸਕੀਮਾਂ, ਨਵੀਆਂ ਖੋਜਾ ਨਾਲ ਜੁੜਨ ਲਈ ਜ਼ਰੂਰ ਪ੍ਰੇਰਨ। 

ਪੜ੍ਹੋ ਇਹ ਵੀ ਖ਼ਬਰ - ਚੰਡੀਗੜ੍ਹ ਪੁਲਸ ਮੁਲਾਜ਼ਮ ਨੇ ਜਿਪਸੀ ਨਾਲ ਮਾਰੀ ਨੌਜਵਾਨ ਨੂੰ ਟੱਕਰ, CCTV ਦੀ ਵੀਡੀਓ ’ਚ ਹੋਇਆ ਖ਼ੁਲਾਸਾ

ਇਸ ਮੌਕੇ ਸਮੁੱਚੇ ਜ਼ਿਲ੍ਹੇ ਤੋਂ ਆਏ ਰਿਟਾਇਰਡ ਅਧਿਕਾਰੀਆਂ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਡਾ.ਸੁਰਿੰਦਰ ਕੁਮਾਰ ਜ਼ਿਲ੍ਹਾ ਕਿਸਾਨ ਸਿਖਲਾਈ ਅਫ਼ਸਰ ਜਲੰਧਰ ਨੇ ਕਿਹਾ ਕਿ ਵਿਭਾਗ ਦੇ ਇਸ ਉਪਰਾਲੇ ਨਾਲ ਪਿਛਲੇ ਕੁਝ ਸਾਲਾਂ ਤੋਂ ਰਿਟਾਇਰਡ ਖੇਤੀ ਪਰਿਵਾਰ ਦੇ ਮੈਂਬਰਾਂ ਨੂੰ ਨਵਾਂ ਉਤਸ਼ਾਹ ਮਿਲੇਗਾ ਅਤੇ ਸਮਾਜ ਵਿੱਚ ਇੱਕ ਜ਼ਿਮੇਵਾਰ ਨਾਗਰਿਕ ਹੁੰਦੇ ਹੋਏ ਸਮਾਜ ਦੇ ਕਲਿਆਣ ਲਈ ਉਨ੍ਹਾਂ ਦੀਆਂ ਕੋਸ਼ਿਸ਼ਾ ਨੂੰ ਹੋਰ ਬੱਲ ਮਿਲੇਗਾ। ਇਸ ਮੌਕੇ ਡਾ.ਸੰਪੂਰਨ ਸਿੰਘ ਚਾਨੀਆਂ, ਡਾ.ਸੱਤ ਪਾਲ, ਡਾ. ਹਰਭਜਨ ਸਿੰਘ ਗਿੱਧਾ, ਡਾ.ਜੁਗਿੰਦਰ ਪਾਲ ਸਿੰਘ, ਡਾ.ਕੁਲਦੀਪ ਸਿੰਘ ਸੰਧੂ, ਡਾ.ਹਰਪਾਲ ਸਿੰਘ, ਡਾ.ਪਰਭਪਾਲ ਸਿੰਘ ਸੋਡੀ, ਡਾ.ਹਰਜਿੰਦਰ ਸਿੰਘ ਕੋਛੜ ਨੇ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਰਿਟਾਇਰਡ ਹੋਣ ਤੋਂ ਬਾਅਦ ਵੀ ਉਹ ਵਿਭਾਗ ਵੱਲੋਂ ਕੀਤੇ ਜਾਂਦੇ ਉਪਰਾਲਿਆਂ ਨਾਲ ਹਮੇਸ਼ਾ ਜੁੜੇ ਰਹਿੰਦੇ ਹਨ। ਡਾ. ਸੁਰਿੰਦਰ ਸਿੰਘ ਵੱਲੋਂ ਖਾਸ ਤੌਰ ਕੀਤੇ ਗਏ ਇਸ ਵਿਲੱਖਣ ਉਪਰਾਲੇ ਤੋਂ ਉਹ ਬੇਹੱਦ ਖੁਸ਼ ਹਨ ਅਤੇ ਮਾਣ ਮਹਿਸੂਸ ਕਰ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ

ਉਨ੍ਹਾਂ ਇਸ ਲਈ ਡਾ.ਸੁਰਿੰਦਰ ਸਿੰਘ ਦਾ ਧੰਨਵਾਦ ਕੀਤਾ। ਡਾ.ਸੰਪੂਰਨ ਸਿੰਘ ਚਾਨੀਆਂ ਨੇ ਦੱਸਿਆ ਕਿ ਸਾਲ 2000 ਤੋ ਰਿਟਾਇਰ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਤਜ਼ਰਬੇ ਦੇ ਆਧਾਰ ’ਤੇ ਪਿੰਡ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਅਤੇ ਨਾਲ ਹੀ ਆਪਣੀ ਜ਼ਿੰਦਗੀ ਦੇ ਤਜ਼ਰਬਿਆਂ ’ਤੇ ਆਧਾਰਿਤ ਦੋ ਕਿਤਾਬਾਂ ਵੀ ਲਿਖੀਆਂ। ਇਸ ਮੌਕੇ ਸ਼੍ਰੀ ਗੁਰਦੇਵ ਸਿੰਘ ਲਾਲੀ ਨੇ ਵੀ ਆਪਣੇ ਵੱਡਮੁੱਲੇ ਤਜ਼ਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਉਹ ਪਿਛਲੇ 20 ਸਾਲ ਪਹਿਲਾਂ ਸਾਲ 2000 ਵਿੱਚ ਰਿਟਾਇਰ ਹੋਏ ਸਨ ਅਤੇ ਉਹ ਅਜੇ ਵੀ ਬਤੌਰ ਚੈਅਰਮੈਨ ਕਿਸਾਨ ਸਲਾਹਕਾਰ ਕਮੇਟੀ ਅਤੇ ਮੈਂਬਰ ਖੇਤੀਬਾੜੀ ਪੈਦਾਵਾਰ ਕਮੇਟੀ ਵੱਜੋਂ ਆਪਣੀਆ ਸੇਵਾਂਵਾਂ ਪ੍ਰਦਾਨ ਕਰ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਇਸ ਸਨਮਾਨ ਸਮਾਰੋਹ ਵਿੱਚ ਸ਼੍ਰੀ ਸੁਖਨਿੰਦਰ ਸਿੰਘ, ਮੈਡਮ ਸੁਨੀਤਾ, ਸ਼੍ਰੀ ਸੁਰਿੰਦਰ ਕੁਮਾਰ, ਸ਼ੀ ਦਰਸ਼ਨ ਰਾਮ, ਸ਼੍ਰੀ ਜਾਗੀਰੀ ਲਾਲ, ਸ਼੍ਰੀ ਗੁਰਚਰਨ ਸਿੰਘ ਅਤੇ ਸ਼੍ਰੀ ਰਮੇਸ਼ ਚੰਦਰ ਨੇ ਆਪਣੇ ਵੱਡਮੁੱਲੇ ਵਿਚਾਰ ਵੀ ਸਾਂਝੇ ਕੀਤੇ ਅਤੇ ਡਾ.ਸੁਰਿੰਦਰ ਸਿੰਘ ਅਤੇ ਸਮੂਹ ਖੇਤੀਬਾੜੀ ਵਿਭਾਗ ਦੇ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਡਾ.ਜਸਵੰਤ ਰਾਏ ਖੇਤੀਬਾੜੀ ਅਫ਼ਸਰ ਹੈਡ ਕੁਆਰਟਰ ਜਲੰਧਰ, ਡਾ.ਨਰੇਸ਼ ਕੁਮਾਰ ਗੁਲਾਟੀ ਖੇਤੀਬਾੜੀ ਅਫ਼ਸਰ ਅਤੇ ਇੰਜ ਨਵਦੀਪ ਸਿੰਘ ਸਹਾਇਕ ਖੇਤੀਬਾੜੀ ਇੰਜ ਜਲੰਧਰ ਨੇ ਵੀ ਸੰਬੋਧਨ ਕੀਤਾ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

ਪੜ੍ਹੋ ਇਹ ਵੀ ਖ਼ਬਰ - ਮਿੱਟੀ ਤੋਂ ਬਿਨਾਂ ਘਰ ਦੀ ਛੱਤ 'ਤੇ ਸਬਜ਼ੀਆਂ ਦੀ ਖੇਤੀ ਕਰ ਮਿਸਾਲ ਬਣਿਆ ਗੁਰਦਾਸਪੁਰ ਦਾ ਇਹ ਆਟੋਮੋਬਾਇਲ ਇੰਜੀਨੀਅਰ

ਡਾ.ਨਰੇਸ਼ ਕੁਮਾਰ ਗੁਲਾਟੀ
ਖੇਤੀਬਾੜੀ ਅਫ਼ਸਰ ਕਮ ਸੰਪਰਕ ਅਫ਼ਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ 
ਜਲੰਧਰ।


rajwinder kaur

Content Editor

Related News