‘ਹਰਿਆਣੇ ’ਚ ਕਿਸਾਨਾਂ ’ਤੇ ਲਾਠੀਚਾਰਜ਼ ਕਰਕੇ ਭਾਜਪਾ ਸਰਕਾਰ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਕੀਤਾ ਨੰਗਾ’

Friday, Sep 11, 2020 - 09:55 AM (IST)

ਸਰਬਜੀਤ ਸਿੰਘ ਸਿੱਧੂ

ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੀ ਜ਼ਿਲ੍ਹਾ-ਪਟਿਆਲਾ ਇਕਾਈ ਵੱਲੋਂ ਵੱਖ-ਵੱਖ ਪਿੰਡਾਂ 'ਚ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਦਾ ਦੌਰ ਜਾਰੀ ਹੈ। ਪਿੰਡ ਪੋਦੀਆ, ਕੱਕੇਪੁਰ, ਪਿੰਡ ਫਤਿਹਪੁਰ ਮਾਜਰੀ ਉਹ ਸਮੇਤ ਦਰਜ਼ਨਾਂ ਪਿੰਡਾਂ 'ਚ ਮੀਟਿੰਗਾਂ ਕਰਨ ਉਪਰੰਤ ਭਾਕਿਯੂ-ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਇਸ ਦੌਰਾਨ ਜਿੱਥੇ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਉਥੇ ਨਾਲ-ਨਾਲ ਇਕਾਈਆਂ ਦੀ ਚੋਣ ਅਤੇ ਨਵੀਆਂ ਇਕਾਈਆਂ ਦਾ ਗਠਨ ਵੀ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ 14 ਸਤੰਬਰ ਨੂੰ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਦੇ ਝੰਡੇ ਹੇਠ ਕੀਤੀ ਜਾ ਰਹੀ ਬਰਨਾਲਾ ਰੈਲੀ ਸਬੰਧੀ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ 14 ਸਤੰਬਰ ਨੂੰ ਜ਼ਿਲ੍ਹਾ-ਪਟਿਆਲਾ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਭਾਕਿਯੂ-ਡਕੌਂਦਾ ਦੀ ਅਗਵਾਈ 'ਚ ਰੈਲੀ 'ਚ ਸ਼ਮੂਲੀਅਤ ਕਰਨਗੇ।

ਚੋਣਾਂ ਮੌਕੇ ਸਿਆਸੀ ਦਲਾਂ ਦੇ ਖਰਚਿਆਂ ਦਾ ਲੇਖਾ-ਜੋਖਾ, ਕਰੋੜਾਂ 'ਚ ਹੁੰਦੇ ਨੇ ਖਰਚੇ (ਵੀਡੀਓ)

ਆਗੂਆਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਮੜ੍ਹੀਆਂ ਪਾਬੰਦੀਆਂ ਅਤੇ ਪੁਲਸ ਵੱਲੋਂ ਲਾਠੀਚਾਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਆਪਣੀਆਂ ਹੱਕੀ ਮੰਗਾਂ ਲਈ ਕਿਸਾਨਾਂ ਦੇ ਹੋ ਰਹੇ ਰੋਸ ਪ੍ਰਦਰਸ਼ਨ ’ਤੇ ਅੰਨੇਵਾਹ ਲਾਠੀਚਾਰਜ ਕਰਕੇ ਭਾਜਪਾ ਸਰਕਾਰ ਨੇ ਆਪਣਾ ਕਿਸਾਨਾਂ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਅਸੀਂ ਸਿਰਫ ਇਸ ਦੀ ਨਿਖੇਧੀ ਹੀ ਨਹੀਂ ਕਰਦੇ ਸਗੋਂ 14 ਸਤੰਬਰ ਨੂੰ ਦੇਸ਼ ਵਿਆਪੀ, ਸੰਕੇਤਕ ਤੌਰ ’ਤੇ ਪਾਰਲੀਮੈਂਟ ਸਾਹਮਣੇ ਅਤੇ ਖਾਸ ਕਰਕੇ ਵਡੇ ਪੱਧਰ ’ਤੇ ਪੰਜਾਬ ਅੰਦਰ 5 ਥਾਵਾਂ ’ਤੇ ਲਲਕਾਰ ਰੈਲੀਆਂ ਕਰਕੇ ਬੀਜੇਪੀ ਤੇ ਉਸ ਦੇ ਭਾਈਵਾਲਾਂ ਦੀ ਕੇਂਦਰੀ ਤੇ ਹਰਿਆਣਾ ਸਰਕਾਰ ਦਾ ਚਿਹਰਾ ਬੇਨਕਾਬ ਕਰਾਂਗੇ। ਉਨ੍ਹਾਂ ਨੇ ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵੱਲੋਂ 15 ਸਤੰਬਰ ਨੂੰ ਕੀਤੇ ਜਾ ਰਹੇ 2 ਘੰਟੇ ਦੇ ਬੰਦ ਦੇ ਸੱਦੇ ਦਾ ਵੀ ਸੁਆਗਤ ਕੀਤਾ। 

ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

ਖੇਤੀ ਆਰਡੀਨੈਂਸ ਦਾ ਮੰਡੀਆਂ ’ਤੇ ਪ੍ਰਭਾਵ
ਆਗੂਆਂ ਨੇ ਕਿਹਾ ਕਿ ਜੇਕਰ ਖੁੱਲ੍ਹੀ ਮੰਡੀ ਦਾ ਸਿਧਾਂਤ ਲਾਗੂ ਕੀਤਾ ਗਿਆ ਤਾਂ ਸਰਕਾਰੀ ਖਰੀਦ ਬੰਦ ਹੋ ਜਾਵੇਗੀ। ਜਿਸ ਦੀ ਮਿਸਾਲ ਇਹ ਹੈ ਕਿ ਹੁਣ ਜਦੋਂ ਨਰਮਾ ਮੰਡੀਆਂ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ ਤਾਂ ਸਰਕਾਰ ਵੱਲੋਂ ਮੁਕੱਰਰ ਕੀਤੇ ਰੇਟ ਤੋਂ 500 ਰੁ. ਤੋਂ 700 ਸੌ ਰੁ. ਪ੍ਰਤੀ ਕੁਇੰਟਲ ਘੱਟ ਰੇਟ ਤੇ ਖ੍ਰੀਦਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਕਾਟਨ ਕਾਰਪੋਰੇਸ਼ਨ ਮੰਡੀਆਂ ਵਿੱਚੋਂ ਭਾਲੀ ਵੀ ਨਹੀਂ ਲੱਭਦੀ । ਇੱਕ ਦੇਸ਼-ਇੱਕ ਮੰਡੀ ਦਾ ਕਾਨੂੰਨ ਲਾਗੂ ਹੋਣ ਨਾਲ ਇਹੀ ਹਾਲ ਕਣਕ 'ਤੇ ਝੋਨੇ ਦਾ ਹੋਵੇਗਾ। 

ਸਾਲ 2019 'ਚ 1.39 ਲੱਖ ਭਾਰਤੀਆਂ ਨੇ ਕੀਤੀ ਖ਼ੁਦਕੁਸ਼ੀ : NCRB (ਵੀਡੀਓ)

ਆਰਡੀਨੈਂਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਿਸਾਨ ਆਪਣੀ ਜਿਣਸ ਨੂੰ ਭਾਰਤ ਵਿੱਚ ਕਿਤੇ ਵੀ ਵੇਚ ਸਕਦਾ ਹੈ ਅਤੇ ਕਿਸਾਨ ਸਟੋਰ ਵੀ ਕਰ ਸਕਦਾ ਹੈ, ਕਿਉਂਕਿ ਅਨਾਜ, ਦਾਲਾਂ'ਤੇ ਤੇਲ ਬੀਜਾਂ ਨੂੰ ਜ਼ਰੂਰੀ ਵਸਤਾਂ ਵਿੱਚੋਂ ਬਾਹਰ ਕਰ ਦਿੱਤਾ ਹੈ। ਇੱਥੇ ਕਿਸਾਨਾਂ ਨੂੰ ਇਸ ਗੱਲ ਦਾ ਵੀ ਖਦਸ਼ਾ ਹੈ ਕਿ ਕਿਸਾਨਾਂ ਦੇ ਨਾਂ ਥੱਲੇ ਵਪਾਰੀਆਂ ਨੂੰ ਖੁੱਲ੍ਹੀਆਂ  ਛੋਟਾਂ ਦਿੱਤੀਆਂ ਜਾ ਰਹੀਆਂ ਰਹੀਆਂ ਹਨ ਕਿਉਂਕਿ ਛੋਟੇ ਕਿਸਾਨ ਨਾ ਤਾਂ ਆਪਣੀ ਜਿਨਸ ਨੂੰ ਘਰ 'ਚ ਸਟੋਰ ਕਰ ਸਕਦਾ ਹੈ 'ਤੇ ਨਾ ਹੀ ਦੂਰ ਦੁਰਡੇ ਦੀਆਂ ਮੰਡੀਆਂ 'ਚ ਜਾਕੇ ਵੇਚ ਸਕਦਾ ਹੈ ਕਿਸਾਨ ਪਹਿਲਾਂ ਹੀ ਆਰਥਿਕ ਪੱਖ ਤੋਂ ਕਮਜੋਰ ਹੋਣ ਕਾਰਨ ਕਰਜ਼ੇ ਦੀ ਮਾਰ ਨਾ ਝੱਲਦਾ ਹੋਇਆ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੈ।ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਇਆ ਜਾ ਰਿਹਾ ਹੈ ਸਿੱਧੇ ਕਿਸਾਨਾਂ ਨੂੰ ਆਪਣੀ ਮੌਤ ਦੇ ਵਰੰਟ ਦਿਸ ਰਹੇ ਹਨ। ਆਗੂਆਂ ਨੇ ਇਹਾ ਕਿ ਪਾਰਲੀਮੈਂਟ ਦੇ ਸੈਸ਼ਨ ਦੇ ਪਹਿਲੇ ਦਿਨ 14 ਸਤੰਬਰ ਨੂੰ ਪਾਰਲੀਮੈਂਟ ਦੇ ਸਾਹਮਣੇ ਕੌਮੀ ਵਰਕਿੰਗ ਗਰੁੱਪ ਦੀ ਅਗਵਾਈ 'ਚ ਕਿਸਾਨ ਸੰਕੇਤਕ ਰੋਸ-ਮੁਜ਼ਾਹਰਾ ਕਰਨ ਦੇ ਨਾਲ-ਨਾਲ ਪੰਜਾਬ ਵਿੱਚ 5 ਥਾਵਾਂ ਅੰਮ੍ਰਿਤਸਰ, ਫਗਵਾੜਾ, ਬਰਨਾਲਾ, ਪਟਿਆਲਾ ਅਤੇ ਮੋਗਾ ਵਿਖੇ ਵਿਸ਼ਾਲ ਕਿਸਾਨ ਰੈਲੀਆਂ ਕੀਤੀਆ ਜਾਣਗੀਆਂ ਅਤੇ 3 ਖੇਤੀ-ਆਰਡੀਨੈਂਸਾਂ ਸਮੇਤ ਬਿਜਲੀ-ਐਕਟ-2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। 

ਜਾਣੋਂ ਵਿਦੇਸ਼ੀ ਯਾਤਰੀ ਕਿਵੇਂ ਬਚ ਸਕਦੇ ਹਨ ਹੁਣ ਸਰਕਾਰੀ ਇਕਾਂਤਵਾਸ ਤੋਂ (ਵੀਡੀਓ)

ਉਨ੍ਹਾਂ ਕਿਹਾ ਕਿ ਮੀਟਿੰਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਸਾਂ ਅਤੇ ਬਿਜਲੀ (ਸੋਧ )ਬਿੱਲ ਵਿਰੁੱਧ ਮਤਾ ਪਾਸ ਕਰਨ ਨੂੰ ਕਿਸਾਨ ਸੰਘਰਸ਼ ਦੀ ਅੰਸ਼ਕ-ਜਿੱਤ ਕਰਾਰ ਦਿੱਤਾ, ਜੋ 27 ਜੁਲਾਈ ਅਤੇ 10 ਅਗਸਤ ਨੂੰ ਕੀਤੇ ਵਿਰੋਧ-ਪ੍ਰਦਰਸ਼ਨਾਂ ਦਾ ਸਿੱਟਾ ਹੈ। ਉਨ੍ਹਾਂ ਦੱਸਿਆ ਕਿ ਮੋਦੀ-ਸਰਕਾਰ ਸਰਕਾਰੀ ਖ੍ਰੀਦ ਤੋਂ ਭੱਜ ਰਹੀ ਹੈ ਅਤੇ ਅਕਾਲੀ-ਭਾਜਪਾ ਆਗੂ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਕਿਉਂਕਿ ਜੋ ਗਿੱਦੜ-ਚਿੱਠੀ ਸੁਖਬੀਰ ਸਿੰਘ ਬਾਦਲ ਘੁਮਾ ਰਹੇ ਹਨ, ਉਸ 'ਚ ਇਹ ਸਪੱਸ਼ਟ ਹੈ ਕਿ ਖ੍ਰੀਦ ਦੀ ਜਿੰਮੇਵਾਰੀ ਰਾਜ-ਸਰਕਾਰਾਂ 'ਤੇ ਪਾਈ ਜਾ ਰਹੀ ਹੈ ਅਤੇ ਨਿੱਜੀ-ਖੇਤਰ ਦੀਆਂ ਕੰਪਨੀਆਂ ਨੂੰ ਬਿਨਾਂ ਰੋਕ-ਟੋਕ ਤੋਂ ਜਿਣਸਾਂ ਦੀ ਖ੍ਰੀਦ ਸਬੰਧੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਜਥੇਬੰਦੀਆ ਵੱਲੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਫੌਰੀ ਤੌਰ 'ਤੇ ਸੀ.ਸੀ.ਐੱਲ ਜਾਰੀ ਕਰੇ। ਸਰਕਾਰੀ ਖਰੀਦ ਲੇਟ ਹੋਣ ਦੀ ਸੂਰਤ ਵਿੱਚ ਆਰਡੀਨੈਸ ਰੱਦ ਕਰਵਾਉਣ ਅਤੇ ਬਿਜਲੀ (ਸੋਧ)ਬਿੱਲ ਦੀ ਵਾਪਸੀ ਲਈ ਫਸਲਾਂ ਦੇ ਭਾਅ ਡਾ. ਸਵਾਮੀਨਾਥਨ ਦੇ ਫਾਰਮੂਲੇ ਮੁਤਾਬਕ ਲੈਣ ਅਤੇ ਕਰਜ਼ਾ ਮੁਆਫੀ ਆਦਿ ਮੰਗਾਂ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇਗੀ, ਜਿਸਦੀ ਤਿਆਰੀ ਕੇਂਦਰ ਸਰਕਾਰ ਨੂੰ 14 ਸਤੰਬਰ ਨੂੰ ਹੋਣ ਵਾਲੀਆਂ ਵਿਸ਼ਾਲ-ਰੈਲੀਆਂ 'ਚ ਦਿਖ ਜਾਵੇਗੀ। 

ਖੇਤੀਬਾੜੀ ਦੀਆਂ ਹੋਰ ਖਬਰਾਂ ਪੜ੍ਹਨ ਅਤੇ ਖੇਤੀਬਾੜੀ ਨਾਲ ਸਬੰਧਿਤ ਵੀਡੀਓ ਦੇਖਣ ਲਈ ਤੁਸੀਂ ਜਗਬਾਣੀ ਖੇਤੀਬਾੜੀ ਫੇਸਬੁੱਕ ਪੇਜ ’ਤੇ ਵੀ ਸਾਡੇ ਨਾਲ ਜੁੜ ਸਕਦੇ ਹੋ..., ਜਿਸ ਦੇ ਲਈ ਤੁਸੀਂ ਇਸ ਲਿੰਕ ’ਤੇ ਕਲਿੱਕ ਕਰੋ ‘ਜਗਬਾਣੀ ਖੇਤੀਬਾੜੀ’


rajwinder kaur

Content Editor

Related News