ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁ: ਪ੍ਰੋਤਸਾਹਨ ਰਾਸ਼ੀ ਲੈਣ ਵਾਲਿਆਂ ਲਈ ਅਹਿਮ ਖ਼ਬਰ
Tuesday, Jun 27, 2023 - 02:26 PM (IST)
ਸ੍ਰੀ ਮੁਕਤਸਰ ਸਾਹਿਬ ( ਪਵਨ ਤਨੇਜਾ, ਖੁਰਾਣਾ) : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ’ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਣੀ ਹੈ, ਜਿਸ ਲਈ ਕਿਸਾਨਾਂ ਵੱਲੋਂ ਕਾਫ਼ੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ
ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਭੂਮੀਗਤ ਪਾਣੀ ਦਾ ਰੀਚਾਰਜ ਜ਼ਿਆਦਾ ਹੁੰਦਾ ਹੈ, ਫ਼ਸਲ ਨੂੰ ਬਿਮਾਰੀ ਘੱਟ ਲਗਦੀ ਹੈ ਅਤੇ ਪਰਾਲੀ ਦੀ ਸੰਭਾਲ ਕਰਨੀ ਸੌਖੀ ਹੋ ਜਾਂਦੀ ਹੈ। ਸਿੱਧੀ ਬਿਜਾਈ ਵਾਲੇ ਖੇਤ ਵਿੱਚ ਕੱਦੂ ਕਰਕੇ ਲਗਾਏ ਝੋਨੇ ਦੇ ਖੇਤ ਨਾਲੋਂ ਫ਼ਸਲ ਦਾ ਝਾੜ ਤਕਰੀਬਨ ਇੱਕ ਕੁਇੰਟਲ ਪ੍ਰਤੀ ਏਕੜ ਜ਼ਿਆਦਾ ਨਿਕਲਦਾ ਹੈ।
ਇਹ ਵੀ ਪੜ੍ਹੋ : ਦੇਸ਼ ਦੀ ਰਾਖੀ ਕਰਨ ਵਾਲੇ ਪੰਜਾਬੀ ਸੂਰਬੀਰਾਂ ਦੇ ਮਾਪਿਆਂ ਲਈ ਮਾਨ ਸਰਕਾਰ ਦਾ ਅਹਿਮ ਫ਼ੈਸਲਾ
ਸਿੱਧੀ ਬਿਜਾਈ ਦੀ ਤਰ ਵੱਤਰ ਵਿਧੀ ਵਿਚ ਸੁੱਕੇ ਖੇਤ ਵਿੱਚ ਸਿੱਧੀ ਬਿਜਾਈ ਨਾਲੋਂ ਮੁੱਖ ਫਰਕ ਇਹ ਹੈ ਕਿ ਤਰ ਵੱਤਰ ਵਾਲੇ ਖੇਤ ਵਿੱਚ ਬਿਜਾਈ ਕਰਕੇ ਪਹਿਲਾਂ ਪਾਣੀ ਤਕਰੀਬਨ 3 ਹਫ਼ਤੇ ਬਾਅਦ ਲਗਾਇਆ ਜਾਂਦਾ ਹੈ ਜਿਸ ਦੇ ਕਈ ਫ਼ਾਇਦੇ ਹਨ, ਜਿਵੇਂ ਕਿ ਪਾਣੀ ਦੀ 15-20 ਫ਼ੀਸਦੀ ਬਚਤ, ਨਦੀਨਾਂ ਦੀ ਸਮੱਸਿਆ ਘੱਟ ਹੋਣਾ, ਜੜ੍ਹਾਂ ਜ਼ਿਆਦਾ ਡੂੰਘੀਆਂ ਜਾਣ ਕਰਕੇ ਤੱਤਾਂ ਖ਼ਾਸ ਕਰਕੇ ਲੋਹੇ ਦੀ ਘਾਟ ਬਹੁਤ ਘੱਟ ਆਉਂਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2023-24 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500/- ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ ਜਨਾਨੀ ਦੀ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ, ਜਾਣੋ ਪੂਰਾ ਮਾਮਲਾ
ਸਿੱਧੀ ਬਿਜਾਈ ਵਾਲੇ ਰਕਬੇ ਨੂੰ ਵੈਰੀਫਾਈ ਕਰਨ ਲਈ ਪਿੰਡ ਪੱਧਰ 'ਤੇ ਵੈਰੀਫਾਈਡ ਅਫਸਰ ਨਿਯੁਕਤ ਕੀਤੇ ਜਾ ਰਹੇ ਹਨ, ਜੋ ਕਿ ਰਕਬੇ ਦੀ ਪੜਤਾਲ ਕਰਨਗੇ। ਇਸ ਪੜਤਾਲ ਤੋਂ ਬਾਅਦ ਹੀ 1500/- ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋ ਪੋਰਟਲ ’ਤੇ ਅਪਲਾਈ ਕਰਨ ਦੀ ਆਖਰੀ ਮਿਤੀ ਪਹਿਲਾ 25 ਜੂਨ 2023 ਰੱਖੀ ਗਈ ਸੀ, ਪਰ ਹੁਣ ਪੰਜਾਬ ਸਰਕਾਰ ਵੱਲੋ ਕਿਸਾਨ ਹਿੱਤ ਵਿੱਚ ਪੋਰਟਲ ’ਤੇ ਅਪਲਾਈ ਕਰਨ ਦੀ ਆਖ਼ਰੀ ਮਿਤੀ 10 ਜੁਲਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਐਕਸ਼ਨ 'ਚ ਵਿਜੀਲੈਂਸ ਬਿਊਰੋ, ਪਰਲਜ਼ ਦੀਆਂ ਜਾਇਦਾਦਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਆਦੇਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ