ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤੀ ਮਹੀਨਾਵਾਰ ਮੀਟਿੰਗ

02/08/2017 3:45:58 PM

ਮੋਗਾ (ਗਰੋਵਰ, ਗੋਪੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜਿ.) ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਸਰਪ੍ਰਸਤ ਪੂਰਨ ਸਿੰਘ ਸ਼ਾਹਕੋਟ ਅਤੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਗੋਲੇਵਾਲ, ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ''ਚ ਆਵਾਰਾ ਪਸ਼ੂਆਂ ਦੀ ਸਮੱਸਿਆ ਬਹੁਤ ਗੰਭੀਰ ਹਾਲਤ ''ਚ ਪਹੁੰਚ ਚੁੱਕੀ ਹੈ ਅਤੇ 15 ਲੱਖ ਅਵਾਰਾ ਪਸ਼ੂ ਘੁੰਮ ਰਹੇ ਹਨ, ਜੋ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਰਹੇ ਹਨ। ਪੰਜਾਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਗੋਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਖਰੀਦ ਕਰਨ ਲਈ ਕਿਸਾਨਾਂ ਨੂੰ ਜੋ ਸਬਸਿਡੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਹ ਹੁਣ ਤੱਕ ਕਿਸਾਨਾਂ ਨੂੰ ਨਹੀਂ ਦਿੱਤੀ ਗਈ, ਜੇਕਰ ਇਕ ਮਹੀਨੇ ਅੰਦਰ-ਅੰਦਰ ਸਬਸਿਡੀ ਦੀ ਰਕਮ ਕਿਸਾਨਾਂ ਨੂੰ ਨਾ ਦਿੱਤੀ ਗਈ ਤਾਂ ਪੰਜਾਬ ਭਰ ਦੇ ਚੀਫ ਐਗਰੀਕਲਚਰ ਅਫਸਰਾਂ ਦੇ ਦਫਤਰਾਂ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਧਰਨੇ ਲਾਉਣ ਲਈ ਮਜਬੂਰ ਹੋਵੇਗੀ।
ਅੱਜ ਦੀ ਮੀਟਿੰਗ ਸਰਬਸੰਮਤੀ ਨਾਲ ਭਾਰਤੀ ਕਿਸਾਨ ਯੂਨੀਅਨ ਪੰਜਾਬ ਭਾਰਤ ਦੇ ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜਿ.) ''ਚ ਰਲੇਵੇਂ ਨੂੰ ਪ੍ਰਵਾਨਗੀ ਦਿੰਦੀ ਹੈ ਅਤੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੂੰ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੂੰ ਇਕ ਪਲੇਟਫਾਰਮ ''ਤੇ ਇੱਕਠੇ ਕਰਨ ਦੀ ਪਾਵਰ ਦਿੰਦੀ ਹੈ। ਇਸ ਮੀਟਿੰਗ ''ਚ ਪੰਜਾਬ ਐਗਜ਼ੈਕਟਿਵ ਕਮੇਟੀ ਦੇ ਸਮੂਹ ਮੈਂਬਰਾਂ, ਸਮੂਹ ਜ਼ਿਲਾ ਪ੍ਰਧਾਨਾਂ, ਸਮੂਹ ਜ਼ਿਲਾ ਜਨਰਲ ਸਕੱਤਰਾਂ ਅਤੇ ਵੱਡੀ ਗਿਣਤੀ ''ਚ ਹੋਰਨਾਂ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ।