ਜ਼ਿਲ੍ਹਾ ਜਲੰਧਰ ਵਿੱਚ ਝੋਨੇ ਦੀ ਪਨੀਰੀ ਰਾਹੀਂ ਸ਼ੁਰੂ ਹੋਈ ਲਵਾਈ

06/10/2021 5:54:51 PM

ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਸੀਜ਼ਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਪੰਜਾਬ ਸਰਕਾਰ ਦੇ ਸਬ ਸੁਆਇਲ ਵਾਟਰ ਪ੍ਰੀਜਰਵੇਸ਼ਨ ਐਕਟ 2009 ਅਨੁਸਾਰ ਮਿਤੀ 10 ਜੂਨ ਤੋਂ ਝੋਨੇ ਦੀ ਲੁਆਈ ਆਰੰਭ ਕੀਤੇ ਜਾਣ ਸਬੰਧੀ ਕਿਹਾ ਗਿਆ ਹੈ। ਡਾ.ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਸ ਸਾਲ ਜ਼ਿਲ੍ਹਾ ਜਲੰਧਰ ਵਿੱਚ 1.71 ਲੱਖ ਹੈਕਟੇਅਰ ਝੋਨੇ ਦੀ ਕਾਸ਼ਤ ਦਾ ਟੀਚਾ ਮਿੱਥਿਆ ਗਿਆ ਹੈ। ਬਲਾਕ ਜਲੰਧਰ ਪੱਛਮੀ ਅਧੀਨ ਪਿੰਡ ਦਿਆਲਪੁਰ ਅਤੇ ਕਰਤਾਰਪੁਰ ਦਾ ਦੌਰਾ ਕਰਦਿਆ ਹੋਇਆ ਉਨ੍ਹਾਂ ਕਿਹਾ ਕਿ ਭਾਵੇਂ ਝੋਨੇ ਦੀ ਲੁਆਈ ਅੱਜ ਤੋਂ ਬੇਹੱਦ ਮੱਧਮ ਰਫ਼ਤਾਰ ਨਾਲ ਸ਼ੁਰੂ ਹੋ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਪਤਨੀ ਤੇ ਮਤਰੇਈ ਮਾਂ ਤੋਂ ਤੰਗ ਵਿਅਕਤੀ ਨੇ ਆਪਣੀਆਂ 2 ਧੀਆਂ ਨੂੰ ਦਿੱਤੀ ਦਰਦਨਾਕ ਮੌਤ, ਫਿਰ ਖੁਦ ਵੀ ਕੀਤੀ ਖੁਦਕੁਸ਼ੀ

ਜ਼ਿਲ੍ਹੇ ਦੇ ਕਈ ਕਿਸਾਨਾਂ ਵਲੋਂ ਅੱਜ ਤੋਂ ਦੋ ਚਾਰ ਦਿਨਾਂ ਬਾਅਦ ਤੇਜ਼ੀ ਨਾਲ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਜਾਵੇਗੀ। ਪਿੰਡ ਦਿਆਲਪੁਰ ਵਿਖੇ ਕਿਸਾਨ ਸੁਖਵਿੰਦਰ ਸਿੰਘ ਵਲੋਂ ਤਿਆਰ ਕੀਤੀ ਗਈ ਮੈਟ ਟਾਈਪ ਪਨੀਰੀ ਨੂੰ ਕੱਦੂ ਕੀਤੇ ਗਏ ਖੇਤਾਂ ਵਿੱਚ ਮਸ਼ੀਨ ਰਾਹੀਂ ਲਗਾਉਣ ਦਾ ਪ੍ਰਦਰਸ਼ਨੀ ਪਲਾਟ ਦੇਖਦਿਆ ਉਨ੍ਹਾਂ ਨੇ ਕਿਹਾ ਕਿ ਇਸ ਮਸ਼ੀਨ ਨਾਲ ਇੱਕ ਦਿਨ ਵਿੱਚ 3-4 ਬੰਦੇ 10 ਤੋਂ 12 ਏਕੜ ਝੋਨੇ ਦੀ ਲੁਆਈ ਆਸਾਨੀ ਨਾਲ ਕਰ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਸੱਚਖੰਡ ਸ੍ਰੀ ਦਰਬਾਰ ਸਾਹਿਬ ਸੇਵਾ ਕਰਨ ਆਏ ਨੌਜਵਾਨ ਦੀ ਹੋਟਲ ਦੇ ਕਮਰੇ ’ਚੋਂ ਮਿਲੀ ਲਾਸ਼ (ਵੀਡੀਓ) 

ਇਸ ਦੌਰਾਨ ਉਨ੍ਹਾਂ ਦੇ ਨਾਲ ਆਈ.ਏ.ਐੱਸ.(ਅੰਡਰ ਟਰੇਨੀ) ਸ਼੍ਰੀ ਉਜੱਸਵੀ ਅਲੰਕਾਰ ਨੇ ਵੀ ਮਸ਼ੀਨ ਰਾਹੀਂ ਝੋਨਾ ਲੱਗਣ ਦੀ ਇਸ ਤਕਨੀਕ ਨੂੰ ਵੇਖਿਆ ਅਤੇ ਦੱਸਿਆ ਕਿ ਉਨ੍ਹਾਂ ਵਾਸਤੇ ਇਹ ਤਜਰਬਾ ਬੇਹੱਦ ਵਧੀਆ ਅਤੇ ਝੋਨਾ ਲਾਉਣ ਦੇ ਰਿਵਾਇਤੀ ਢੰਗ ਨਾਲੋਂ ਬੇਹਤਰ ਹੈ। ਇਸ ਢੰਗ ਨਾਲ ਮਜ਼ਦੂਰਾਂ ਦੀ ਘਾਟ ਪੂਰੀ ਹੋ ਸਕਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਇਸ ਮੌਕੇ ਕਿਸਾਨ ਸੁਖਵਿੰਦਰ ਸਿੰਘ ਨੇ ਸਭ ਨੂੰ ਜੀ ਆਇਆ ਆਖਦਿਆ ਹੋਇਆ ਕਿਹਾ ਕਿ ਉਨ੍ਹਾਂ ਵਲੋਂ ਝੋਨਾ ਲਗਾਉਣ ਵਾਲੀ ਮਸ਼ੀਨ ਸਬਸਿਡੀ ’ਤੇ ਖੇਤੀਬਾੜੀ ਵਿਭਾਗ ਪਾਸੋ ਪ੍ਰਾਪਤ ਕੀਤੀ ਗਈ ਸੀ। ਉਸ ਵੱਲੋਂ ਤਕਰੀਬਨ 40 ਖੇਤਾਂ ਵਿੱਚ ਮਸ਼ੀਨ ਨਾਲ ਝੋਨਾ ਲਾਉਣ ਦੇ ਨਾਲ-ਨਾਲ 5000 ਤੋਂ 5500 ਰੁਪਏ ਪ੍ਰਤੀ ਏਕੜ ਕਿਰਾਏ ’ਤੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ। ਉਸ ਵਲੋਂ ਇਸ ਸੀਜਨ ਦੌਰਾਨ ਇਲਾਕੇ ਵਿੱਚ 700 ਏਕੜ ਝੋਨਾ ਮਸ਼ੀਨ ਰਾਹੀਂ ਲਗਾਇਆ ਜਾਵੇਗਾ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਅਰੁਣ ਕੋਹਲੀ ਅਤੇ ਡਾ.ਸੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਦੱਸਿਆ ਕਿ ਮਸ਼ੀਨ ਰਾਹੀਂ ਪੀ.ਏ.ਯੂ. ਦੀਆਂ ਸਿਫਾਰਸ਼ਾਂ ਅਨੁਸਾਰ 33 ਬੂਟੇ ਪ੍ਰਤੀ ਵਰਗ ਮੀਟਰ ਲਗਾਏ ਜਾ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ) 

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਹਾੜੀ ਦੀ ਫ਼ਸਲ ਨੂੰ ਪੂਰੀ ਫਾਸਫੋਰਸ ਤੱਤ ਵਾਲੀ ਖਾਦ ਪਾਈ ਗਈ ਹੈ ਤਾਂ ਝੋਨੇ ਦੀ ਫ਼ਸਲ ਨੂੰ ਫਾਸਫੋਰਸ ਤੱਤ ਵਾਲੀ ਖਾਦ ਪਾਉਣ ਦੀ ਜ਼ਰੂਰਤ ਨਹੀਂ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ.ਨਰੇਸ਼ ਕੁਮਾਰ ਗੁਲਾਟੀ, ਖੇਤੀਬਾੜੀ ੳਪਨਰੀਖਕ ਜਸਵੰਤ ਸਿੰਘ, ਸੁਖਪਾਲ ਪੱਡਾ ਇਲਾਕੇ ਦੇ ਕਿਸਾਨ ਸ.ਜਸਵਿੰਦਰ ਸਿੰਘ, ਸ. ਗੁਰਵਿੰਦਰ ਸਿੰਘ ਅਤੇ ਸ ਅਮਨਦੀਪ ਸਿੰਘ ਮੌਜੂਦ ਸਨ।

ਸੰਪਰਕ ਅਫ਼ਸਰ,
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,
ਜਲੰਧਰ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ


rajwinder kaur

Content Editor

Related News