ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਹੋਈ ਮੀਟਿੰਗ
Thursday, Sep 14, 2023 - 05:26 PM (IST)

ਬੀਤੇ ਦਿਨ ਸ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਪ੍ਰਧਾਨਗੀ ਹੇਠ ਖੇਤੀ ਭਵਨ, ਐੱਸ.ਏ.ਐੱਸ ਨਗਰ ਵਿਖੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਡਾਇਰੈਕਟਰ ਖੇਤੀਬਾੜੀ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਮੁਖੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਪ ਦੇ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੂੰ ਜ਼ਰੂਰੀ ਸਹੂਲਤਾਂ ਜਿਵੇਂ ਕਿ ਬੀਜ, ਖਾਦ ਅਤੇ ਪੈਸਟੀਸਾਈਡਜ ਆਦਿ ਦੇ ਮਿਆਰੀ ਉਤਪਾਦ ਉਪਲੱਬਧ ਕਰਵਾਏ ਜਾਣ। ਆਉਣ ਵਾਲੀ ਹਾੜ੍ਹੀ ਸੀਜ਼ਨ ਦੀ ਫ਼ਸਲ ਸਬੰਧੀ ਜ਼ਿਲ੍ਹਿਆਂ ਵਿੱਚ ਮੌਜੂਦ ਡੀ.ਏ.ਪੀ., ਯੂਰੀਆ ਅਤੇ ਹੋਰ ਜ਼ਰੂਰੀ ਖਾਦਾਂ ਦੇ ਪ੍ਰਬੰਧਾਂ ਦਾ ਵਿਸ਼ੇਸ਼ ਜਾਇਜਾ ਲਿਆ ਗਿਆ। ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਜਿਵੇਂ ਕਿ ਮਿੱਟੀ, ਪਾਣੀ ਦੀ ਪਰਖ, ਬੀਜ, ਖਾਦ ਅਤੇ ਦਵਾਈਆਂ ਦੇ ਸੈਂਪਲਾਂ ਦੀ ਟੈਸਟਿੰਗ ਦਾ ਰੀਵਿਊ ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਦੇ ਮੁਖੀ ਵੱਲੋਂ ਕੀਤਾ ਗਿਆ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ
ਮੌਜੂਦਾ ਖੜੀਆਂ ਫ਼ਸਲਾਂ ਜਿਵੇਂ ਕਪਾਹ, ਝੋਨਾ, ਮੱਕੀ ਅਤੇ ਹੋਰ ਸਾਊਣੀ ਫ਼ਸਲਾਂ ਦੀ ਤਾਜ਼ਾ ਸਥਿਤੀ ਅਤੇ ਇਹਨ੍ਹਾਂ ਵਿੱਚ ਕੀੜਿਆਂ ਮਕੌੜਿਆਂ ਤੇ ਬੀਮਾਰੀਆਂ ਆਦਿ ਸਬੰਧਤ ਸਥਿਤੀ ਦਾ ਹਰੇਕ ਜ਼ਿਲ੍ਹੇ ਤੋਂ ਰਿਪੋਰਟ ਲਈ ਗਈ ਅਤੇ ਇਹਨ੍ਹਾਂ ਦਾ ਰੀਵਿਊ ਕੀਤਾ ਗਿਆ। ਡਾਇਰੈਕਟਰ ਖੇਤੀਬਾੜੀ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਦਾ ਫਰਜ ਬਣਦਾ ਹੈ ਕਿ ਉਹ ਜ਼ਮੀਨੀ ਪੱਧਰ 'ਤੇ ਕਿਸਾਨਾਂ ਦੀ ਲੋੜ ਅਨੁਸਾਰ ਜ਼ਰੂਰੀ ਸਹੂਲਤਾਂ ਅਤੇ ਤਕਨੀਕੀ ਗਿਆਨ ਉਹਨ੍ਹਾਂ ਤੱਕ ਪੁੱਜਦਾ ਕਰਨ। ਇਸੇ ਆਧਾਰ 'ਤੇ ਕਿਸਾਨ ਆਪਣੀਆਂ ਫ਼ਸਲਾਂ ਤੇ ਪੀ.ਏ.ਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਬੀਜ, ਖਾਦ ਅਤੇ ਦਵਾਈਆਂ ਦੀ ਸਹੀ ਵਰਤੋਂ ਕਰਨ ਵਿੱਚ ਸਮਰੱਥ ਹੋਣ ਤੇ ਉਹਨ੍ਹਾਂ 'ਤੇ ਬੇਲੋੜਾ ਵਿੱਤੀ ਬੋਝ ਨਾ ਪਵੇ।
ਇਹ ਵੀ ਪੜ੍ਹੋ : RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ
ਇਸ ਮੌਕੇ ਮੌਜੂਦ ਵੱਖ-ਵੱਖ ਸਕੀਮਾਂ ਦੇ ਇੰਚਾਰਜ ਸੰਯੁਕਤ ਡਾਇਰੈਕਟਰ ਖੇਤੀਬਾੜੀ ਜਿਹਨ੍ਹਾਂ ਵਿੱਚ ਮੁੱਖ ਤੌਰ 'ਤੇ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ, ਇੰਜ. ਜਗਦੀਸ਼ ਸਿੰਘ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਤੋਂ ਇਲਾਵਾ ਰਾਜ ਪੱਧਰੀ ਅਫ਼ਸਰਾਂ ਨੇ ਚੱਲ ਰਹੀਆਂ ਸਕੀਮਾਂ ਦਾ ਰੀਵਿਊ ਕੀਤਾ। ਝੋਨੇ ਦੀ ਵਾਢੀ ਉਪਰੰਤ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਮੀਟਿੰਗ 'ਚ ਮੌਜੂਦ ਪੰਜਾਬ ਸੂਬੇ ਦੇ ਮਾਹਰਾਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਮਾਨਯੋਗ ਮੁੱਖ ਮੰਤਰੀ, ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਸਾੜਨ ਦੀ ਪ੍ਰਥਾ ਪੰਜਾਬ ਵਿੱਚੋਂ ਖ਼ਤਮ ਕਰਨ ਦੀ ਲੋੜ ਹੈ ਤਾਂ ਜੋ ਕਿ ਸੂਬੇ ਦੇ ਪਾਣੀ, ਹਵਾ ਅਤੇ ਮਿੱਟੀ ਦੀ ਸਿਹਤ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਕਾਰਾਂ 'ਚ 6 ਏਅਰਬੈਗ ਨੂੰ ਲੈ ਕੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ-ਇਹ ਨਿਯਮ ਸਭ ਲਈ ਲਾਜ਼ਮੀ ਨਹੀਂ
ਉਹਨ੍ਹਾਂ ਵੱਲੋਂ ਸਮੂਹ ਕਿਸਾਨਾਂ ਨੂੰ ਇਹ ਅਪੀਲ ਕੀਤੀ ਕਿ ਲੋੜ ਹੈ ਕਿ ਪੰਜਾਬ ਦੇ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਵਾਲੀਆਂ ਤਕਨੀਕਾਂ/ਮਸ਼ੀਨਰੀ ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ ਅਤੇ ਉਹ ਵਿਭਾਗ ਦੇ ਮਾਹਰਾਂ ਨਾਲ ਰਾਬਤਾ ਕਰਕੇ ਆਪਣੀ ਖੇਤੀ ਨੂੰ ਮਸ਼ੀਨੀਕਰਨ ਵੱਲ ਲੈ ਕੇ ਜਾਣ। ਕਿਸਾਨਾਂ ਦੀ ਭਲਾਈ ਲਈ ਚੱਲ ਰਹੀ ਪ੍ਰਧਾਨ ਮੰਤਰੀ ਕਿਸਾਨ ਨਿੱਧੀ ਯੋਜਨਾ ਸਬੰਧੀ ਕਿਸਾਨਾਂ ਆਧਾਰ ਸੀਡਿੰਗ/ਲੈਂਡ ਸੀਡਿੰਗ/ਈ.ਕੇ.ਵਾਈ.ਸੀ. ਦੀ ਸੁਵਿਧਾ ਪਿੰਡ ਪੱਧਰ 'ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਡਾਇਰੈਕਟਰ ਖੇਤੀਬਾੜੀ ਵੱਲੋਂ ਸਮੂਹ ਜ਼ਿਲ੍ਹਿਆਂ ਨੂੰ ਆਦੇਸ਼ ਦਿੱਤੇ। ਇਸ ਸਬੰਧੀ ਉਹਨ੍ਹਾਂ ਨੇ ਕਿਹਾ ਕਿ ਹਰੇਕ ਕਿਸਾਨ ਤੱਕ ਇਹ ਸੁਵਿਧਾ ਪਹੁੰਚਾਉਣੀ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਜੇਕਰ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਹਾਇਤਾ ਦੀ ਜ਼ਿਲ੍ਹਿਆਂ ਨੂੰ ਲੋੜ ਹੋਵੇ ਤਾਂ ਜ਼ਿਲ੍ਹੇ ਮੁੱਖ ਦਫ਼ਤਰ ਨਾਲ ਸੰਪਰਕ ਕਰਨ।
ਇਹ ਵੀ ਪੜ੍ਹੋ : ਦੂਜੇ ਦੇਸ਼ਾਂ ਦੇ ਮੁਕਾਬਲੇ ਭਾਰਤ ਵਿੱਚ iPhones ਇੰਨੇ ਮਹਿੰਗੇ ਕਿਉਂ ਹਨ? ਜਾਣੋ 3 ਵੱਡੇ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8