ਸਹਾਇਕ ਧੰਦੇ ਵਜੋਂ ਵੀ ਕੀਤੀ ਜਾ ਸਕਦੀ ਹੈ ‘ਖੁੰਬਾਂ ਦੀ ਕਾਸ਼ਤ’, ਹੋਵੇਗੀ ਲਾਹੇਵੰਦ ਸਿੱਧ

Monday, Aug 10, 2020 - 03:18 PM (IST)

ਸਹਾਇਕ ਧੰਦੇ ਵਜੋਂ ਵੀ ਕੀਤੀ ਜਾ ਸਕਦੀ ਹੈ ‘ਖੁੰਬਾਂ ਦੀ ਕਾਸ਼ਤ’, ਹੋਵੇਗੀ ਲਾਹੇਵੰਦ ਸਿੱਧ

ਚਾਲੂ ਮਾਲੀ ਵਰ੍ਹੇ ਦੌਰਾਨ ਖੁੰਬਾਂ ਦੀ ਕਾਸ਼ਤ ਕਰਨੀ ਹੁਣ ਆਮ ਸਾਲਾਂ ਵਰਗੀ ਨਹੀਂ ਹੋਵੇਗੀ, ਕਿਉਂਕਿ ਖੁੰਬ ਕਾਸ਼ਤਕਾਰਾਂ ਨੂੰ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਅਜਿਹਾ ਹੋਣ ’ਤੇ ਫਾਰਮ ਅੰਦਰ ਖੁੰਬਾਂ ਦੀ ਸਫਲ ਕਾਸ਼ਤ ਅਤੇ ਮਾਰਕੀਟ ਕੀਤੀ ਜਾ ਸਕਦੀ ਹੈ।  

ਪੜ੍ਹੋ ਇਹ ਵੀ ਖਬਰ - ਜੇਕਰ ਤੁਹਾਡੇ ਬੱਚਿਆਂ ’ਚ ਵੀ ਦਿਖਾਈ ਦੇਣ ਇਹ ਲੱਛਣ, ਤਾਂ ਜ਼ਰੂਰ ਕਰਵਾਓ ਕੋਰੋਨਾ ਟੈਸਟ
 
ਖੁੰਬਾਂ ਕੀ ਹਨ : 
ਖੁੰਬ ਵੀ ਹੋਰਨਾਂ ਉਲੀਆਂ ਦੇ ਵਾਂਗ ਇੱਕ ਉੱਲੀ ਹੈ। ਉੱਲੀਆਂ ਕਈ ਪ੍ਰਕਾਰ ਦੀਆਂ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਕੁਝ ਲਾਭਦਾਇਕ ਹੁੰਦੀਆਂ ਹਨ। ਖੁੰਬ ਇੱਕ ਸਫੈਦ ਰੰਗ ਦੀ ਗੋਲ ਜਿਹੇ ਅਕਾਰ ਵਰਗੀ ਟੋਪੀ ਹੁੰਦੀ ਹੈ। ਖੁੰਬ ਸ਼ੂਗਰ ਅਤੇ ਬਲੱਡ ਪ੍ਰੈਸਰ ਦੇ ਮਰੀਜ਼ਾਂ ਲਈ ਦਵਾਈ ਦਾ ਕੰਮ ਕਰਦੀ ਹੈ। ਭਾਂਵੇ ਕਈ ਖੁੱਲ੍ਹੀਆਂ ਪਈਆਂ ਥਾਵਾਂ ’ਤੇ ਵੀ ਖੁੰਬ ਉੱਗੀ ਹੋਈ ਵੇਖਦੇ ਹਾਂ- ਜਿਵੇ ਰੂੜੀ, ਪਰਾਲੀ ਤੂੜੀ ਦੇ ਢੇਰ, ਖੇਤਾਂ ਵਿੱਚ ਤੂੜੀ ਦੇ ਕੁੱਪ ਵਾਲੀ ਜਗ੍ਹਾ, ਨਹਿਰਾਂ ਆਦਿ ਦੇ ਕਿਨਾਰੇ ’ਤੇ ਹੁੰਦੀਆਂ ਹਨ। ਅਜਿਹੀਆਂ ਥਾਵਾਂ ’ਤੇ ਪੈਦਾ ਹੋਣ ਵਾਲੀਆਂ ਖੁੰਬਾਂ ਜ਼ਹਿਰੀਲੀਆਂ ਵੀ ਹੋ ਸਕਦੀਆਂ ਹਨ, ਕਿਉਂਕਿ ਖੁੰਬ ਦੀ ਪੈਦਾਵਾਰ ਵਾਲੀ ਜ਼ਮੀਨ ਹੇਠਾਂ ਕੋਈ ਵੀ ਜ਼ਹਿਰੀਲੀ ਚੀਜ ਹੋ ਸਕਦੀ ਹੈ। ਜਿਸ ਕਰਕੇ ਫਾਰਮਾਂ ਅੰਦਰ ਪੈਦਾ ਕੀਤੀਆਂ ਖੁੰਬਾਂ ਖਾਣ ਯੋਗ ਮੰਨੀਆਂ ਜਾ ਸਕਦੀਆਂ ਹਨ।  

ਫ਼ਾਇਦੇ ਦੀ ਜਗ੍ਹਾ ਨੁਕਸਾਨ ਵੀ ਪਹੁੰਚਾਅ ਸਕਦੇ ਹਨ ਕੋਰੋਨਾ ਤੋਂ ਬਚਾਅ ਲਈ ਪਾਏ 'ਦਸਤਾਨੇ'

PunjabKesari

ਕਿਸਮਾਂ : 
ਪੰਜਾਬ ਅਤੇ ਹਰਿਆਣਾ ਰਾਜ ਵਿੱਚ ਤਿੰਨ ਕਿਸਮ ਦੀਆਂ ਖੁੰਬਾਂ ਦੀ ਕਾਸ਼ਤ ਕੀਤੀ ਜਾਦੀ ਹੈ। ਪਹਿਲੀ ਬਟਨ ਖੁੰਬ, ਦੂਸਰੀ ਢੀਗਰੀ ਅਤੇ ਤੀਸਰੀ ਪਰਾਲੀ ਵਾਲੀ ਖੁੰਬ। ਭਾਂਵੇ ਮੌਸਮ ਦੇ ਹਿਸਾਬ ਨਾਲ ਠੰਡੇ ਇਲਾਕਿਆਂ ਵਿੱਚ ਸਾਰਾ ਸਾਲ ਬਟਨ ਖੁੰਬ ਦੀ ਕਾਸ਼ਤ ਕੀਤੀ ਜਾ ਸਕਦੀ ਹੈ ਪਰ ਪੰਜਾਬ/ਹਰਿਆਣਾ ਵਿੱਚ ਸਮੇਂ ਤੇ ਮੌਸਮ ਦੇ ਹਿਸਾਬ ਨਾਲ ਤਿੰਨ ਕਿਸਮਾਂ ਹੀ ਬੀਜੀਆਂ ਜਾ ਸਕਦੀਆਂ ਹਨ। ਇੱਥੇ ਸਿਰਫ ਬਟਨ ਖੁੰਬ ਦੀ ਕਾਸ਼ਤ ਦੀ ਬੀਜਾਈ ਸਬੰਧੀ ਹੀ ਗੱਲ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖਬਰ - ਆਪਣੀ ਰਾਸ਼ੀ ਅਨੁਸਾਰ ਹਰ ਸੋਮਵਾਰ ਜ਼ਰੂਰ ਕਰੋ ਇਹ ਉਪਾਅ, ਹੋਵੇਗੀ ਭਗਵਾਨ ਸ਼ਿਵ ਦੀ ਕ੍ਰਿਪਾ

ਬਿਜਾਈ ਦਾ ਸਮਾਂ: 
ਭਾਂਵੇ ਖੁੰਬਾਂ ਦੀ ਬੀਜਾਈ ਦਾ ਸਮਾਂ ਸਾਰਾ ਸਾਲ ਹੀ ਚਲਦਾ ਰਹਿੰਦਾ ਹੈ ਪਰ ਬਟਨ ਖੁੰਬ ਦੀ ਕਾਸ਼ਤ 15 ਸਤੰਬਰ ਤੋਂ 15 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ 15 ਸਤੰਬਰ ਤੱਕ ਪਰਾਲੀ ਵਾਲੀ ਖੁੰਬ ਦੀ ਕਾਸ਼ਤ ਅਤੇ ਨਵੰਬਰ ਤੋ ਲੈ ਕੇ ਮਾਰਚ ਤੱਕ ਤੀਸਰੀ ਕਿਸਮ ਢੀਗਰੀ ਬੀਜੀ ਜਾ ਸਕਦੀ ਹੈ। ਬਟਨ ਖੁੰਬ ਦੀ ਪੈਦਾਵਾਰ ਲਈ 16 ਤੋਂ 25 ਡਿਗਰੀ ਤਾਪਮਾਨ ਦੀ ਜ਼ਰੂਰਤ ਪੈਦੀ ਹੈ। ਕਿਉਂਕਿ ਉੱਲੀ ਦੇ ਵਧਣ ਫੁੱਲਣ ਲਈ ਤਾਪਮਾਨ 25 ਡਿਗਰੀ ਅਤੇ ਖੁੰਬਾਂ ਦਾ ਵੱਧ ਝਾੜ ਲੈਣ ਲਈ 16 ਤੋਂ 18 ਡਿਗਰੀ ਤਾਪਮਾਨ ਚਾਹੀਦਾ ਹੈ। ਬਟਨ ਖੁੰਬ ਦੀ ਬੀਜਾਈ ਕਰਨ ਲਈ ਕੰਪੋਸਟ ਦੀ ਜ਼ਰੂਰਤ ਪੈਦੀ ਹੈ। ਕੰਪੋਸਟ 35 ਤੋਂ 45 ਦਿਨਾਂ ਵਿੱਚ ਤਿਆਰ ਹੁੰਦੀ ਹੈ। 

ਪੜ੍ਹੋ ਇਹ ਵੀ ਖਬਰ - ਮਾਇਗ੍ਰੇਨ ਨੂੰ ਠੀਕ ਕਰਨ ਦੇ ਨਾਲ-ਨਾਲ ਹੋਰ ਵੀ ਕਈ ਬੀਮਾਰੀਆਂ ਦਾ ਇਲਾਜ ਕਰਦੀ ਹੈ ‘ਰਾਈ’, ਜਾਣੋ ਕਿਵੇਂ

ਗਲੀ/ਸੜ੍ਹੀ ਤੂੜੀ ਨੂੰ ਕੰਪੋਸਟ ਕਿਹਾ ਜਾਂਦਾ ਹੈ। ਕੰਪੋਸਟ ਤਿਆਰ ਕਰਨ ਦੇ ਕਈ ਤੌਰ/ਤਰੀਕੇ ਹਨ। ਆਮ ਸਿਫਾਰਸ਼ਾਂ ਮੁਤਾਬਕ ਕਿਸਾਨਾਂ ਨੂੰ ਤਿੰਨ ਕੁਇੰਟਲ ਤੂੜੀ ਦੇ ਫਾਰਮੂਲੇ ਦੱਸੇ ਜਾਂਦੇ ਹਨ। ਜਿਸ ਨੂੰ ਤਿਆਰ ਕਰਨ ਲਈ ਕਣਕ ਦਾ ਚੋਕਰ, ਯੂਰੀਆ, ਕੈਲਸ਼ੀਅਮ ਅਮੋਨੀਆ ਨਾਈਟਰੇਟ, ਸੁਪਰ ਫਾਸਫੇਟ, ਮਿਉਰੇਟ ਆਫ ਪੋਟਾਸ, ਫਿਊਰਾਡਨ, ਸੀਰਾ, ਜਿਪਸਮ, ਬੀ.ਐੱਚ.ਸੀ. ਆਦਿ ਦੀ ਜ਼ਰੂਰਤ ਪੈਦੀ ਹੈ। ਘੱਟ ਤੂੜੀ ਦੀ ਕੰਪੋਸਟ ਤਿਆਰ ਕਰਨ ਲਈ ਲੋੜੀਂਦਾ ਸਮਾਨ ਘੱਟ ਮਾਤਰਾ ਵਿੱਚ ਮਿਲਣ ਦੀ ਬਹੁਤ ਵੱਡੀ ਸਮੱਸਿਆ ਸੀ। ਜਿਸ ਨੂੰ ਹੱਲ ਕਰਨ ਲਈ ਪੰਜਾਬ ਦੇ ਕਈ ਫਾਰਮਰ ਆਧੁਨਿਕ ਢੰਗ ਨਾਲ ਆਪਣੇ ਫਾਰਮਾਂ ’ਤੇ ਕੰਪੋਸਟ ਤਿਆਰ ਕਰਨ ਲੱਗ ਪਏ ਹਨ। ਜਿਸ ਕਰਕੇ ਕਿਸਾਨਾਂ ਨੂੰ ਤਿਆਰ ਬਰ ਤਿਆਰ ਕੰਪੋਸਟ ਵੀ ਮਿਲਣ ਲੱਗ ਪਈ ਹੈ। ਆਪਣੀ ਜ਼ਰੂਰਤ ਮੁਤਾਬਕ ਕਿਸਾਨ ਕੰਪੋਸਟ ਲੈ ਕੇ ਸਿੱਧਾ ਹੀ ਖੁੰਬਾਂ ਦੀ ਬੀਜਾਈ ਕਰ ਸਕਦੇ ਹਨ। 

PunjabKesari

ਬੀਜਾਈ ਦਾ ਸਮਾਨ : 
ਖੁੰਬਾਂ ਬੀਜਣ ਲਈ ਟਰੇਆਂ, ਸੈਲਫਾਂ ਤੇ ਪੋਲੋਥੀਨ ਦੀ ਵਰਤੋ ਕੀਤੀ ਜਾਂਦੀ ਹੈ। ਬਜ਼ਾਰ ਵਿੱਚੋ ਫਲਾਂ ਵਾਲੀਆਂ ਖਾਲੀ ਪੇਟੀਆਂ ਅਤੇ ਵੱਡੇ ਅਕਾਰ ਦੇ ਲਿਫਾਫੇ ਮਿਲ ਜਾਂਦੇ ਹਨ। ਜਾਂ ਫਿਰ ਬਾਂਸ ਗੱਡ ਕੇ ਸੈਲਫਾਂ ਤਿਆਰ ਕੀਤੀਆਂ ਜਾ ਸਕਦੀਆਂ ਹਨ। ਜਿਨ੍ਹਾਂ ਵਿੱਚ ਵੱਡੇ ਪੱਧਰ ’ਤੇ ਖੁੰਬਾਂ ਦੀ ਕਾਸ਼ਤ ਕੀਤੀ ਜਾ ਸਕਦੀ ਹੈ। 

ਪੜ੍ਹੋ ਇਹ ਵੀ ਖਬਰ - ਜਾਣੋ ਕਿੰਨੀ ਕੁ ਕਾਮਯਾਬ ਹੋਈ ਹੈ 'ਬਾਈਕਾਟ ਚਾਈਨਾ' ਮੁਹਿੰਮ (ਵੀਡੀਓ)

ਬੀਜਣ ਦਾ ਢੰਗ : 
ਖੁੰਬਾਂ ਦੀ ਬੀਜਾਈ ਕਰਨ ਤੋਂ ਪਹਿਲਾਂ ਤਿਆਰ ਕੀਤੀ ਗਈ ਕੰਪੋਸਟ ਨੂੰ ਖਿਲਾਰ ਕੇ ਠੰਢੀ ਕਰਨੀ ਚਾਹੀਦੀ ਹੈ। ਖੁੰਬਾਂ ਬੀਜਣ ਵਾਸਤੇ ਕੰਪੋਸਟ ਫਾਰਮ ਹਾਊਸ ਦੇ ਨੇੜੇ ਹੋਵੇ ਤਾਂ ਮਜਦੂਰਾਂ ਦਾ ਖਰਚਾ ਘੱਟ ਪੈਦਾ ਹੈ। ਖੁੰਬਾਂ ਦਾ ਬੀਜ ਸਫਾਨ ਪੰਜ ਤੋ ਛੇ ਬੋਤਲਾਂ ਪ੍ਰਤੀ ਕੁਇੰਟਲ ਸੁੱਕੀ ਤੂੜੀ ਦੇ ਹਿਸਾਬ ਨਾਲ ਪਾਇਆ ਜਾਦਾ ਹੈ। ਖੁੰਬ ਦਾ ਬੀਜ ਦੋ ਤੈਹਾਂ ਵਿੱਚ ਬੀਜਣ ਨਾਲ ਵੱਧ ਝਾੜ ਮਿਲਦਾ ਹੈ। ਪਹਿਲਾ ਬੀਜ ਤਿੰਨ ਇੰਚ ਕੰਪੋਸਟ ਪਾ ਕੇ ਬੀਜਣਾ ਚਾਹੀਦਾ ਹੈ। ਟਰੇਆਂ/ਸੈਲਫਾਂ ਨੂੰ ਅਖਬਾਰਾਂ ਨਾਲ ਢਕ ਕੇ ਪਾਣੀ ਦਾ ਸਪਰੇ ਕੀਤਾ ਜਾਂਦਾ ਹੈ, ਜਿਸ ਨਾਲ ਸਿਰਫ ਅਖਬਾਰ ਹੀ ਗਿੱਲੇ ਹੋਣ। ਜੇਕਰ ਖੁੰਬਾਂ ਦੀ ਬਿਜਾਈ ਪਲਾਸਟਿਕ ਦੇ ਲਿਫਾਫੇ ਵਿੱਚ ਕੀਤੀ ਹੋਵੇ ਤਾਂ ਉਸ ਨਾਲ ਹੀ ਢੱਕਿਆ ਜਾ ਸਕਦਾ ਹੈ। ਬੀਜ ਨੂੰ ਪੁੰਗਰਣ ਲਈ ਕਮਰਾ ਬੰਦ ਰੱਖਿਆ ਜਾਂਦਾ ਹੈ ਤਾਂ ਕਿ ਉੱਲੀ ਪੂਰੀ ਤਰ੍ਹਾਂ ਫੈਲ ਸਕੇ। ਕੰਪੋਸਟ ਵਿੱਚ ਉੱਲੀ ਫੈਲ ਜਾਣ ਤੋਂ ਬਾਅਦ ਕੇਸਿੰਗ ਕੀਤੀ ਜਾਂਦੀ ਹੈ। 

ਕੇਸਿੰਗ ਦੀ ਤਿਆਰੀ : 
ਕੇਸਿੰਗ ਮਿੱਟੀ ਤਿਆਰ ਕਰਨ ਲਈ ਤਿੰਨ ਹਿੱਸੇ ਦੋ ਸਾਲ ਪੁਰਾਣੀ ਰੂੜੀ ਦੀ ਖਾਦ ਅਤੇ ਇੱਕ ਹਿੱਸਾ ਮਿੱਟੀ ਰਲਾ ਕੇ 5 ਫੀਸਦੀ ਫਾਰਮਲੀਨ ਦੇ ਘੋਲ ਨਾਲ ਸੋਧ ਕੇ ਤਿਆਰ ਕੀਤੀ ਜਾਂਦੀ ਹੈ। ਯਾਦ ਰਹੇ ਕਿ ਕੇਸਿੰਗ ਮਿੱਟੀ ਬਿਲਕੁੱਲ ਬਰੀਕ ਹੋਣ ਦੀ ਬਜਾਏ ਉਸ ਵਿੱਚ ਛੋਟੀਆਂ/ਛੋਟੀਆਂ ਡਲੀਆਂ ਹੋਣੀਆਂ ਚਾਹੀਦੀਆਂ ਹਨ। ਕਿਉਂਕਿ ਬਿਲਕੁੱਲ ਬਰੀਕ ਕੇਸਿੰਗ ਵਿੱਚੋ ਗੈਸਾਂ ਅੰਦਰ/ਬਾਹਰ ਨਹੀਂ ਜਾ ਸਕਦੀਆਂ। ਜਿਸ ਕਰਕੇ ਖੁੰਬ ਦੀ ਫਸਲ 'ਤੇ ਬੁਰਾ ਪ੍ਰਭਾਵ ਪੈਦਾ ਹੈ। 

PunjabKesari

ਖੁੰਬਾਂ ਦੀ ਤੁੜਾਈ ਤੇ ਸਾਂਭ ਸੰਭਾਲ : 
ਜਦੋਂ ਖੁੰਬਾਂ ਤੋੜਨ ਲਈ ਤਿਆਰ ਹੋ ਜਾਦੀਆਂ ਹਨ ਤਾਂ ਇਨ੍ਹਾਂ ਦੀ ਡੰਡੀ 4/5 ਸੈਟੀਮੀਟਰ ਲੰਬੀ ਹੋ ਜਾਂਦੀ ਹੈ। ਖੁੰਬਾਂ ਨੂੰ ਤੋੜਨ ਲਈ ਥੋੜਾ ਜਿਹਾ ਘੁਮਾਉ ਅਤੇ ਤੋੜ੍ਹ ਲਉ। ਤੋੜੀਆਂ ਹੋਈਆਂ ਖੁੰਬਾਂ ਨੂੰ ਪਾਉਣ ਲਈ ਪਲਾਸਟਿਕ ਦੀ ਟਰੇਅ ਜਾਂ ਬਾਲਟੀ ਦੀ ਵਰਤੋ ਕਰੋ। ਬਟਨ ਖੁੰਬ ਦੀ ਫਸਲ ਤਕਰੀਬਨ ਤਿੰਨ ਮਹੀਨੇ ਤੱਕ ਚਲਦੀ ਹੈ। ਖੁੰਬਾਂ ਹਰ ਰੋਜ਼ ਤੋੜਨੀਆਂ ਜ਼ਰੂਰੀ ਹਨ। 

ਬ੍ਰਿਸ ਭਾਨ ਬੁਜਰਕ ਕਾਹਨਗੜ੍ਹ
ਰੋਡ ਪਾਤੜਾ ਜ਼ਿਲ੍ਹਾ ਪਟਿਆਲਾ-98761-01698  


author

rajwinder kaur

Content Editor

Related News