25 ਸਤੰਬਰ ਨੂੰ ‘ਪੰਜਾਬ ਬੰਦ’ ਕਰਨ ਉਪਰੰਤ ਅਗਲੇ ਸੰਘਰਸ਼ ਦਾ ਵੱਡਾ ਐਲਾਨ

09/24/2020 12:14:36 PM

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ, ਮੋਗਾ ਵਿਖੇ ਬੀ.ਕੇ.ਯੂ. ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕੀਤੀ ਗਈ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ ਨੇ ਦੱਸਿਆ ਕਿਸਾਨਾਂ ਵਿਰੋਧੀ ਤਿੰਨ ਆਰਡੀਨੈੱਸਾਂ, ਬਿਜਲੀ ਬਿੱਲ 2020, ਤੇਲ ਦੀਆਂ ਕੀਮਤਾਂ ਘੱਟ ਕਰਨ ਅਤੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੰਬਾ ਸੰਘਰਸ਼ ਚੱਲ ਰਿਹਾ ਹੈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 1 ਅਕਤੂਬਰ ਤੋਂ ਪੰਜਾਬ 'ਚ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ ਅਤੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸੱਦ ਕੇ ਆਰਡੀਨੈਂਸਾਂ ਦੇ ਰੱਦ ਕਰਨ ਦੇ ਮਤੇ ਪਵਾਏ ਜਾਣਗੇ ਅਤੇ ਭਾਰਤ ਸਰਕਾਰ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ।

ਪੜ੍ਹੋ ਇਹ ਵੀ ਖਬਰ - ਸਿਨੇਮਾ ਘਰ ’ਤੇ ਪਈ ਕੁੰਡਾਬੰਦੀ ਦੀ ਮਾਰ, 2020 ’ਚ ਸਿਰਫ 73 ਦਿਨ ਹੀ ਖੁੱਲ੍ਹੇ (ਵੀਡੀਓ)

ਭਾਜਪਾ ਦੇ ਐੱਮ.ਐੱਲ.ਏ, ਐੱਮ.ਪੀ.'ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਖਿਲਾਫ ਧਰਨੇ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ, ਕਾਲੇ ਝੰਡੇ ਵਿਖਾਏ ਜਾਣਗੇ। ਕੇਂਦਰ ਸਰਕਾਰ ਵੱਲੋਂ ਬਣਾਏ ਕਾਨੂੰਨ ਰੱਦ ਕਰਵਾਉਣ ਲਈ ਅਤੇ ਪੰਜਾਬ ਸਰਕਾਰ ਵੱਲੋਂ ਅਸੈਂਬਲੀ ਇਜਲਾਸ ਵਿੱਚ ਆਰਡੀਨੈਂਸਾਂ ਨੂੰ ਰੱਦ ਕਰਾਉਣ ਦੇ ਮਤੇ ਪਾਉਣ ਤੱਕ ਅੰਦੋਲਨ ਲਗਾਤਾਰ ਜਾਰੀ ਰਹੇਗਾ।

25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਮੂਹ ਪੰਜਾਬ ਵਾਸੀਆਂ ਨੂੰ ਬੰਦ ਕਰਨ ਵਿੱਚ ਪੂਰਨ ਤੌਰ ’ਤੇ ਸਹਿਯੋਗ ਦੇਣ ਦੀ ਪਰ ਜ਼ੋਰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਕਿਸਾਨ ਜਥੇਬੰਦੀਆਂ ਦਾ 25 ਤਰੀਕ ਨੂੰ ਬੰਦ ਸਵੇਰ ਤੋਂ ਲੈ ਕੇ ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਹੈ ਪਰ ਅਕਾਲੀ ਦਲ ਨੇ ਕਿਸਾਨਾਂ ਦੇ ਅੰਦੋਲਨ ਦੇ ਬਰਾਬਰ ਸੱਦਾ ਦੇ ਕੇ ਤਿੰਨ ਘੰਟੇ ਦੇ ਜਾਮ ਦਾ ਸੱਦਾ ਦੇ ਕੇ ਘਚੋਲਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ ।

ਪੜ੍ਹੋ ਇਹ ਵੀ ਖਬਰ - ਮਾਰਕੀਟ ਤੇ ਰੂਰਲ ਡਿਵੈੱਲਪਮੈਂਟ ਫੀਸ ਘੱਟ ਕਰਨ ਦੇ ਬਾਵਜੂਦ ਮੰਡੀਆਂ ’ਚ ਨਹੀਂ ਵਧਿਆ ਬਾਸਮਤੀ ਦਾ ਰੇਟ

ਬੀਜੇਪੀ ਸਰਕਾਰ ਵੱਲੋਂ ਜੋ ਸੱਦਾ ਦਿੱਤਾ ਗਿਆ ਹੈ ਕਿ ਸ਼ਹਿਰਾਂ ਵਿੱਚ ਕਾਨਫਰੰਸਾਂ ਸੱਦ ਕੇ ਆਰਡੀਨੈਂਸਾਂ ਨੂੰ ਸਹੀ ਪ੍ਰਚਾਰਿਆ ਜਾਵੇ। ਉਸ ਦੀ ਕਿਸਾਨ ਆਗੂਆਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਜਿਹਾ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ ਜਾ ਰਿਹਾ ਹੈ। ਪੰਜਾਬ ਦੀਆਂ ਹੇਠ ਲਿਖੀਆਂ ਸਮੁੱਚੀਆਂ ਜਥੇਬੰਦੀਆਂ ਮੀਟਿੰਗ ਵਿੱਚ ਸ਼ਾਮਲ ਹੋਈਆਂ।

ਪੜ੍ਹੋ ਇਹ ਵੀ ਖਬਰ - ਨਵੀਆਂ ਕਿਸਾਨੀ ਨੀਤੀਆਂ ਦੇ ਸਦਕਾ ਕਿਸਾਨਾਂ ਨੂੰ ਨਵੇਂ ਕਦਮ ਉਠਾਉਣ ਦੀ ਲੋੜ, ਜਾਣੋ ਕਿਉਂ (ਵੀਡੀਓ)

ਕਿਸਾਨ ਆਗੂਆਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਲਿਆਂਦੇ ਆਰਡੀਨੈਂਸਾਂ ਨੂੰ ਲੋਕ ਸਭਾ ਤੇ ਰਾਜ ਸਭਾ ਅਜਲਾਸ ਵਿੱਚ ਬਹੁਸੰਮਤੀ ਨਾਲ ਬਿੱਲ ਪਾਸ ਕੀਤੇ ਜਾ ਰਹੇ ਹਨ। ਬਿਜਲੀ ਬਿੱਲ 2020 ਨੂੰ ਲਾਗੂ ਕਰਕੇ ਬਿਜਲੀ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾ ਰਹੀ ਹੈ। ਕਾਰਪੋਰੇਟ ਕੰਪਨੀਆਂ ਨੂੰ ਮੁਨਾਫ਼ੇ ਦੇਣ ਲਈ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਦੋਂਕਿ ਕੱਚਾ ਤੇਲ ਚੌਂਤੀ ਰੁਪਏ ਬਿੱਲ ਤੋਂ ਥੱਲੇ ਹੈ ਅਤੇ ਪੂਰੇ ਭਾਰਤ ਵਿੱਚ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਇਨ੍ਹਾਂ ਲੋਕ ਮਾਰੂ, ਖੇਤੀ ਮਾਰੂ ਫੈਸਲਿਆਂ ਵਿਰੁੱਧ ਸ਼ਘਰਸ਼ ਹੋਰ ਤੇਜਹੋਵੇਗਾ। ਇਹ ਹਾਲਤਾਂ ਦੀ ਲੋੜ ਹੈ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਵਿਰੁੱਧ ਫੈਸਲੇ ਕਰ ਰਹੀ ਹੈ ਪਰ ਕਾਰਪੋਰੇਟ ਘਰਾਣਿਆਂ ਦੇ ਪੱਖ ਦੇ ਫ਼ੈਸਲੇ ਲਾਗੂ ਕਰ ਰਹੀ ਹੈ।

ਪੜ੍ਹੋ ਇਹ ਵੀ ਖਬਰ - ਪੰਜਾਬ 'ਚ ਸਭ ਤੋਂ ਪਹਿਲਾਂ ਸੋਇਆਬੀਨ ਦੁੱਧ ਤੇ ਦੁੱਧ ਦੇ ਉਤਪਾਦਾਂ ਦੀ ਸ਼ੁਰੂਆਤ ਕਰਨ ਵਾਲਾ ਕਿਸਾਨ ‘ਬਚਿੱਤਰ ਸਿੰਘ’

ਇਨ੍ਹਾਂ ਆਰਡੀਨੈਂਸਾਂ ਦੇ ਕਾਨੂੰਨ ਬਣ ਜਾਣ ਤੋਂ ਬਾਅਦ ਕਿਸਾਨ ਜਿਹੜੇ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਕਰ ਜਾਣਗੇ। ਅੱਜ ਦੀ ਮੀਟਿੰਗ ਵਿੱਚ ਪੰਜਾਬ ਦੀਆਂ 31 ਜਥੇਬੰਦੀਆਂ ਸ਼ਾਮਲ ਹੋਈਆਂ ਅਤੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਮੁਕੰਮਲ ਬੰਦ ਕੀਤਾ ਜਾਵੇਗਾ। ਪੰਜਾਬ ਦੇ ਸਮੂਹ ਵਸਨੀਕਾਂ ਨੂੰ ਇਸ ਬੰਦ ਲਈ ਪੁਰਜ਼ੋਰ ਸਹਿਯੋਗ ਦੀ ਅਪੀਲ ਕੀਤੀ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼  ਕਮੇਟੀ ਵੱਲੋਂ 24, 25 ਅਤੇ 26 ਸਤੰਬਰ ਨੂੰ ਰੇਲ ਮਾਰਗ ਜਾਮ ਕਰਨ ਦੀ ਹਮਾਇਤ ਕੀਤੀ ਗਈ।  

ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ :ਜਗਬਾਣੀ ਮੋਬਾਇਲ ਐਪਲੀਕੇਸ਼ਨ ਲਿੰਕ
 


rajwinder kaur

Content Editor

Related News