ਝੋਨੇ ਦੀ ਪਰਾਲੀ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਸਬਸਿਡੀ ’ਤੇ ਪ੍ਰਾਪਤ ਕਰਨ ਦਾ ਮੌਕਾ: ਡਾ.ਸੁਰਿੰਦਰ ਸਿੰਘ

Wednesday, Aug 05, 2020 - 05:22 PM (IST)

ਝੋਨੇ ਦੀ ਪਰਾਲੀ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਸਬਸਿਡੀ ’ਤੇ ਪ੍ਰਾਪਤ ਕਰਨ ਦਾ ਮੌਕਾ: ਡਾ.ਸੁਰਿੰਦਰ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਵੱਖ-ਵੱਖ ਮਸ਼ੀਨਾਂ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਕਿਸਾਨ ਵੀਰ ਵੱਖ-ਵੱਖ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਵਾਲੀਆਂ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸੁਪਰਸੀਡਰ, ਸੁਪਰ ਐੱਸ. ਐੱਮ. ਐੱਸ, ਪੈਡੀ ਸਟਰਾਅ ਚੋਪਰ/ਸ਼ਰੈਡਰ/ਮਲਚਰ/ਹਾਇਡਰੋਲਿਕ ਰਿਵਰਸੀਬਲ ਐੱਮ.ਬੀ.ਪਲੋਅ, ਜ਼ੀਰੋ ਟਿੱਲ ਡਰਿੱਲ ਅਤੇ ਨਾਲ ਹੀ ਝੋਨੇ ਦੀ ਪਰਾਲੀ ਦੀਆਂ ਗੰਡਾਂ ਬਣਾਉਣ ਲਈ ਬੇਲਰ, ਰੇਕ ਅਤੇ ਕਰਾਪ ਰੀਪਰ ਮਸ਼ੀਨਾਂ ਸਬਸਿਡੀ ’ਤੇ ਪ੍ਰਾਪਤ ਕਰ ਸਕਦੇ ਹਨ।

ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ

ਇਸ ਮਕਸਦ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਧੀਨ ਕਿਸਾਨ ਵੀਰ ਇਨ੍ਹਾਂ ਮਸ਼ੀਨਾਂ ਨੂੰ ਪ੍ਰਾਪਤ ਕਰਨ ਲਈ ਨਿਰਧਾਰਿਤ ਫਾਰਮ ਵਿੱਚ ਆਪਣੀਆਂ ਅਰਜੀਆਂ ਖੇਤੀਬਾੜੀ ਵਿਭਾਗ ਦੇ ਬਲਾਕ ਅਤੇ ਜ਼ਿਲ੍ਹਾ ਦਫਤਰਾਂ ਵਿੱਚ ਮਿਤੀ 17 ਅਗਸਤ ਤੱਕ ਜਮਾਂ ਕਰਵਾ ਸਕਦੇ ਹਨ। ਡਾ.ਸੁਰਿੰਦਰ ਸਿੰਘ ਨੇ ਕਿਸਾਨ ਵੀਰਾਂ ਦੀ ਜਾਣਕਾਰੀ ਲਈ ਕਿਹਾ ਹੈ ਕਿ ਇਨ੍ਹਾਂ ਮਸ਼ੀਨਾਂ ’ਤੇ ਸਰਕਾਰ ਵੱਲੋਂ ਆਮ ਕਿਸਾਨਾਂ ਲਈ 50% ਦੀ ਦਰ ਨਾਲ ਸਬਸਿਡੀ ਦਿੱਤੀ ਜਾਵੇਗੀ ਅਤੇ ਸਹਿਕਾਰੀ ਸਭਾਵਾਂ, ਰਜਿਸਟਰਡ ਕਿਸਾਨ ਗਰੁੱਪਾਂ, ਕਿਸਾਨਾਂ ਦੀਆਂ ਰਜਿਸਟਰਡ ਸੋਸਾਇਟੀਆਂ, ਗ੍ਰਾਮ ਪੰਚਾਇਤਾਂ, ਫਾਰਮਰ ਪ੍ਰੋਡੀਊਸਰ ਸੰਸਥਾਵਾਂ ਆਦਿ ਲਈ ਸਬਸਿਡੀ ਦੀ ਦਰ 80% ਹੋਵੇਗੀ।

ਪੜ੍ਹੋ ਇਹ ਵੀ ਖਬਰ - ਪੰਜਾਬ ’ਚ ਵਧੇਰੇ ਵਰਤਿਆ ਜਾਣ ਵਾਲਾ ਨਸ਼ਾ ਬਣਿਆ ‘ਹੈਰੋਇਨ’ (ਵੀਡੀਓ)

ਡਾ.ਸੁਰਿੰਦਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨ ਵੱਧ ਤੋਂ ਵੱਧ ਇਸ ਸਕੀਮ ਦਾ ਲਾਹਾ ਲੈਣ। ਇੰਜ ਨਵਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਕਰਾਪ ਰੈਜਿਡਿਊ ਮੈਨੇਜਮੈਂਟ ਸਕੀਮ ਅਧੀਨ ਸਰਕਾਰ ਵੱਲੋਂ ਵੱਖ-ਵੱਖ ਮਸ਼ੀਨਰੀ ’ਤੇ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਹੈ ਕਿ ਜਿਥੇ ਅਜਿਹੀਆਂ ਮਸ਼ੀਨਾਂ ਪਹਿਲਾਂ ਉਪਲੱਭਧ ਨਹੀ ਹਨ। ਉਨ੍ਹਾਂ ਪਿੰਡਾਂ ਦੇ ਕਿਸਾਨਾਂ/ਗਰੁੱਪਾਂ ਵਗੈਰਾ ਨੂੰ ਮਸ਼ੀਨਰੀ ਪਹਿਲ ਦੇ ਆਧਾਰ ’ਤੇ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ - ਜਾਣੋ ਗੁਜਰਾਤ ਦੇ ਜੂਨਾਗੜ੍ਹ ਨੂੰ ਪਾਕਿਸਤਾਨ ਨੇ ਕਿਉਂ ਦਰਸਾਇਆ ਆਪਣੇ ਨਵੇਂ ਨਕਸ਼ੇ ''ਚ (ਵੀਡੀਓ)

ਕਿਸਾਨ ਵੀਰਾਂ ਨੂੰ ਚਾਹੀਦਾ ਹੈ ਕਿ ਉਹ ਸਕੀਮ ਅਧੀਨ ਜਾਰੀ ਸ਼ਰਤਾਂ ਅਨੁਸਾਰ ਜਾਣਕਾਰੀ ਖੇਤੀਬਾੜੀ ਵਿਭਾਗ ਦੀ ਵੈਬਸਾਇਟ ਜਾਂ ਬਲਾਕ ਪੱਧਰ ’ਤੇ ਖੇਤੀਬਾੜੀ ਅਧਿਕਾਰੀਆਂ ਜਾਂ ਕਰਮਚਾਰੀਆਂ ਨਾਲ ਰਾਬਤਾ ਕਾਇਮ ਕਰਦੇ ਹੋਏ ਪ੍ਰਾਪਤ ਕਰਨ ਅਤੇ ਆਪਣਾ ਫਾਰਮ ਨਿਰਧਾਰਿਤ ਸਮੇਂ ਅਨੁਸਾਰ ਜਮਾਂ ਕਰਵਾਉਣ।  

PunjabKesari

ਡਾ.ਨਰੇਸ਼ ਕੁਮਾਰ ਗੁਲਾਟੀ 
ਸੰਪਰਕ ਅਫਸਰ ਕਮ ਖੇਤੀਬਾੜੀ ਅਫਸਰ 
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਲੰਧਰ।


author

rajwinder kaur

Content Editor

Related News