ਸਿੱਧੀ ਬਿਜਾਈ ਵਾਲੀ ਝੋਨੇ ਦੀ ਫਸਲ ਵਿੱਚ ਵਿੱਥਾਂ ਪੂਰੀਆਂ ਕਰਨ ਦਾ ਢੁਕਵਾਂ ਸਮਾਂ: ਡਾ ਅਮਰੀਕ ਸਿੰਘ
Friday, Jul 10, 2020 - 10:40 AM (IST)
ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬ ਵਿੱਚ ਸੰਭਾਵਿਤ ਪਾਣੀ ਅਤੇ ਮਜ਼ਦੂਰਾਂ ਦੇ ਸੰਕਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤਕਨੀਕ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਾਂ ਆਵੇ। ਇਹ ਵਿਚਾਰ ਡਾ. ਅਮਰੀਕ ਸਿੰਘ ਨੇ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਮੀਰਤਥ ਵਿੱਚ ਕਿਸਾਨਾਂ ਨਾਲ ਗੱਲ ਕਰਦਿਆਂ ਕਹੇ ਹਨ।
ਜੰਮੀ ਹੋਈ ਮਿੱਟੀ ਪਿਘਲਣ ਨਾਲ ਮੁੜ ਉੱਭਰ ਰਹੀਆਂ ਹਨ ਅਲੋਪ ਮੰਨੀਆਂ ਜਾਨਲੇਵਾ ਬੀਮਾਰੀਆਂ
ਡਾ.ਅਮਰੀਕ ਸਿੰਘ ਨੇ ਕਿਹਾ ਕਿ ਇਸ ਵਾਰ ਬਲਾਕ ਪਟਾਨਕੋਟ ਵਿੱਚ ਕਈ ਕਿਸਾਨਾਂ ਨੇ ਝੋਨੇ ਦੀ ਸਿਧੀ ਬਿਜਾਈ ਨੂੰ ਵੱਡੀ ਪੱਧਰ ’ਤੇ ਅਪਨਾਈ ਹੈ, ਜਿਸ ਦੀ ਹਾਲਤ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਵਾਲੀ ਝੋਨੇ ਦੀ ਫਸਲ ਸ਼ੁਰੂ ਵਿੱਚ ਘੱਟ ਜਾੜ ਮਾਰਦੀ ਹੈ, ਜਿਸ ਕਾਰਨ ਕਈ ਕਿਸਾਨ ਘਬਰਾ ਕੇ ਫਸਲ ਨੂੰ ਵਾਹ ਕੇ ਕੱਦੂ ਕਰਨ ਉਪਰੰਤ ਝੋਨੇ ਦੀ ਲਵਾਈ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਸਮੇਂ ਆਮ ਨਾਲੋਂ ਵਧੇਰੇ ਬਰਸਾਤ ਹੋਣ ਕਾਰਨ ਕਈ ਜਗਾ ਕਰੰਡ ਹੋਣ ਕਾਰਨ ਬੀਜ ਦਾ ਜੰਮ ਘੱਟ ਹੋਇਆ ਹੈ ਅਤੇ ਵਿੱਥਾਂ ਰਹਿ ਗਈਆਂ ਹਨ। ਅਜਿਹੀਆਂ ਵਿੱਥਾਂ ਨੂੰ ਭਰਨ ਲਈ ਖੇਤ ਦੀਆਂ ਦੂਜੀਆਂ ਥਾਵਾਂ, ਜਿੱਥੇ ਫਸਲ ਸੰਘਣੀ ਹੈ, ਵਿੱਚੋਂ ਪੁੱਟ ਕੇ ਵਿੱਥਾਂ/ਖੱਪਿਆਂ ਵਿੱਚ ਲਗਾ ਦੇਣੇ ਚਾਹੀਦੇ ਹਨ।
ਖੁਸ਼ੀ ਭਰਿਆ ਮਾਹੌਲ ਸਿਰਜਣ ਲਈ ਕੁਝ ਚੀਜ਼ਾਂ ਨੂੰ ਕਰੀਏ ਨਜ਼ਰਅੰਦਾਜ਼
ਉਨ੍ਹਾਂ ਕਿਹਾ ਕਿ ਕਈ ਜਗਾ ਦੇਖਿਆ ਗਿਆ ਹੈ ਕਿ ਫਸਲ ਪੀਲੀ ਪੈ ਗਈ ਹੈ, ਜਿਸ ਕਾਰਨ ਫਸਲ ਦਾ ਵਾਧਾ ਹੌਲੀ ਹੋ ਰਿਹਾ ਹੈ। ਅਜਿਹੀ ਸਮੱਸਿਆ ਦੇ ਹੱਲ ਇੱਕ ਕਿਲੋ ਜ਼ਿੰਕ ਸਲਫੇਟ 21% ਜਾਂ ਅੱਧਾ ਕਿਲੋ ਜ਼ਿੰਕ ਸਲਫੇਟ 33% ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ ਹੈ। ਜ਼ਿੰਕ ਸਲਫੇਟ ਨੂੰ ਨਿਊਟਰੀਲਾਈਜ ਕਰਨ ਲਈ ਅੱਧਾ ਕਿਲੋ ਚੂਨੇ/ਕਲੀ ਦੇ ਨਿੱਤਰੇ ਹੋਏ ਪਾਣੀ ਨੂੰ ਜ਼ਿੰਕ ਸਲਫੇਟ ਵਾਲੇ ਘੋਲ ਵਿੱਚ ਪਾ ਦੇਣਾ ਹੈ। ਝੋਨੇ ਦੀ ਬਿਜਾਈ ਫਸਲ ਨੂੰ 130 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸਤਾਂ ਵਿੱਚ ਬਿਜਾਈ ਤੋਂ ਚੌਥੇ, ਛੇਵੇਂ ਅਤੇ ਨੌਵੇਂ ਹਫਤੇ ਬਾਅਦ ਪਾ ਦੇਣੀ ਚਾਹੀਦੀ ਹੈ।
ਮੁਫ਼ਤ ਮਿਲਣ ਵਾਲੀਆਂ ਸਹੂਲਤਾਂ ਦਾ ਜ਼ਿਆਦਾ ਲਾਭ ਸਿਆਸੀ ਆਗੂਆਂ ਨੂੰ ਜਾਂ ਆਮ ਲੋਕਾਂ ਨੂੰ...
ਉਨ੍ਹਾਂ ਕਿਹਾ ਕਿ ਕੁਝ ਥਾਵਾਂ ’ਤੇ ਲੋਹੇ ਦੀ ਗਾਟ ਵੀ ਦੇਖੀ ਗਈ ਹੈ। ਅਜਿਹੀ ਸਥਿਤੀ ਵਿੱਚ ਇੱਕ ਕਿਲੋ ਫੈਰਿਸ ਸਲਫੇਟ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਚਿੜਕਾਅ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦੇ ਕਹੇ ਕੋਈ ਵੀ ਗੈਰ ਸਿਫਾਰਸ਼ਸ਼ੁਦਾ ਖੇਤੀ ਸਮੱਗਰੀ ਦੀ ਵਰਤੋਂ ਨਾਂ ਕਰੋ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦੇ ਮੰਤਵ ਨਾਲ ਵਿਸ਼ੇਸ਼ ਮਹਿੰਮ ਚਲਾਈ ਗਈ ਸੀ। ਝੋਨੇ ਦੀ ਸਿਧੀ ਬਿਜਾਈ ਦੀ ਤਕਨੀਕ ਨਵੀਂ ਹੋਣ ਕਾਰਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ 15-20 ਫੀਸਦੀ ਰਕਬੇ ਵਿੱਚ ਹੀ ਇਸ ਤਕਨੀਕ ਨੂੰ ਅਪਣਾਇਆ ਜਾਵੇ।
ਦਿਮਾਗੀ ਤੰਦਰੁਸਤੀ ਨੂੰ ਬਰਕਰਾਰ ਰੱਖਣ ਲਈ ਅਪਣਾਓ ਇਹ ਨੁਸਖ਼ੇ
ਕੁਝ ਤਕਨੀਕਾਂ ਅਤੇ ਕੁਝ ਗਲਤੀਆਂ ਕਾਰਨ ਕੁਝ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲਾ ਝੋਨਾ ਵਾਹ ਕੇ ਕੱਦੂ ਕਰਕੇ ਲਵਾਈ ਕੀਤੀ ਹੈ। ਕਿਸੇ ਵੀ ਨਵੀਂ ਤਕਨੀਕ ਨੂੰ ਵੱਡੇ ਪੱਧਰ ਤੇ ਅਪਨਾਉਣ ਤੋਂ ਪਹਿਲਾਂ ਤਕਨੀਕ ਦੀਆਂ ਬਰੀਕੀਆਂ ਨੂੰ ਸਮਝਣਾ ਬਹੁਤ ਜ਼ਰੂਰ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਅਜਿਹੀਆਂ ਤਕਨੀਕਾਂ ਅਪਨਾਈਆਂ ਜਾਣ, ਜਿਸ ਨਾਲ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਦਿਆਂ ਖੇਤੀ ਲਾਗਤ ਖਰਚੇ ਘੱਟ ਕਰਨ ਦੇ ਨਾਲ-ਨਾਲ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕੇ।
ਖੇਤੀਬਾੜੀ ਦੀਆਂ ਹੋਰ ਖਬਰਾਂ ਪੜ੍ਹਨ ਅਤੇ ਖੇਤੀਬਾੜੀ ਨਾਲ ਸਬੰਧਿਤ ਵੀਡੀਓ ਦੇਖਣ ਲਈ ਤੁਸੀਂ ਜਗਬਾਣੀ ਖੇਤੀਬਾੜੀ ਫੇਸਬੁੱਕ ਪੇਜ ’ਤੇ ਵੀ ਸਾਡੇ ਨਾਲ ਜੁੜ ਸਕਦੇ ਹੋ..., ਜਿਸ ਦੇ ਲਈ ਤੁਸੀਂ ਇਸ ਲਿੰਕ ’ਤੇ ਕਲਿੱਕ ਕਰੋ ‘ਜਗਬਾਣੀ ਖੇਤੀਬਾੜੀ’