ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬੀਜਾਈ ਲਈ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਦਿੱਤੀ ਇਹ ਹਦਾਇਤ

05/18/2022 7:22:51 PM

ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਾਨੂੰ ਮਿਸ਼ਨ ਮੋਡ ਵਿੱਚ ਕੰਮ ਕਰਨ ਦੀ ਜ਼ਰੂਰਤ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਸੁਰਿੰਦਰ ਸਿੰਘ ਵੱਲੋਂ ਖੇਤੀਬਾੜੀ ਅਤੇ ਦੂਜੇ ਅਲਾਇਡ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। ਜ਼ਿਲ੍ਹਾ ਜਲੰਧਰ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵੱਖ-ਵੱਖ ਮਹਿਕਮੇ ਜਿਵੇਂ ਕਿ ਖੇਤੀਬਾੜੀ, ਬਾਗਬਾਨੀ , ਭੂਮੀ ਅਤੇ ਪਾਣੀ ਰੱਖਿਆ ਵਿਭਾਗ ਅਤੇ ਮੰਡੀ ਬੋਰਡ ਦੇ 103 ਅਧਿਕਾਰੀਆਂ/ਕਰਮਚਾਰੀਆਂ ਨੂੰ ਬਤੋਰ ਨੋਡਲ ਅਫ਼ਸਰ ਝੋਨੇ ਦੀ ਸਿਧੀ ਬਿਜਾਈ ਕਰਵਾਉਣ ਹਿੱਤ ਡਿਊਟੀ ਲਗਾਈ ਗਈ ਹੈ। 

ਡਾ.ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੀਆਂ ਕਿਹਾ ਕਿ ਪ੍ਰਤੀ ਨੋਡਲ ਅਫ਼ਸਰ ਤਕਰੀਬਨ 10 ਪਿੰਡ ਸੌਂਪੇ ਗਏ ਹਨ। ਝੋਨੇ ਦੀ ਸਿੱਧੀ ਬੀਜਾਈ ਲਈ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ ਨਾਲ ਤਾਲਮੇਲ ਕਰਦੇ ਹੋਏ ਸੌਂਪੇ ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬੀਜਾਈ ਬਾਰੇ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕਰਨ। ਇਸ ਦੇ ਨਾਲ-ਨਾਲ ਕਿਸਾਨਾਂ ਵੱਲੋਂ ਬੀਜੇ ਜਾਂਦੇ ਸਿੱਧੀ ਬਿਜਾਈ ਵਾਲੇ ਰਕਬੇ ਸਬੰਧੀ ਰਿਪੋਰਟਿੰਗ ਵੀ ਨੋਡਲ ਅਫ਼ਸਰਾਂ ਵੱਲੋਂ ਰੈਗੂਲਰ ਤੌਰ ’ਤੇ ਕੀਤੀ ਜਾਣੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ ਰੁਪਏ 1500 ਦੀ ਰਾਸ਼ੀ ਸਹਾਇਤਾ ਦੇ ਤੌਰ ’ਤੇ ਦਿੱਤੀ ਜਾਵੇਗੀ। ਇਨ੍ਹਾਂ ਨੋਡਲ ਅਫ਼ਸਰਾਂ ਵੱਲੋਂ ਸਕੀਮ ਅਧੀਨ ਬਣਦੀ ਰਾਸ਼ੀ ਰੀਲੀਜ਼ ਕਰਨ ਲਈ ਸਿੱਧੀ ਬੀਜਾਈ ਦੀ ਵੈਰੀਫਿਕੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਾਸਤੇ ਰੋਜਾਨਾਂ ਗੁਰਦੁਆਰੀਆਂ ਤੋਂ ਅਨਉਂਸਮੈਨਟ ਕਰਵਾਈ ਜਾਵੇ ਅਤੇ ਆਪਣੇ ਇਲਾਕੇ ਵਿੱਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹੋਏ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬੀਜਾਈ ਅਧੀਨ ਲਿਆਂਦਾ ਜਾਵੇ ਅਤੇ ਸੌਂਪੇ ਗਏ ਟੀਚੇ ਪੂਰੇ ਕੀਤੇ ਜਾਣ।  

ਇਸ ਮੌਕੇ ਡਾ.ਨਰੇਸ਼ ਕੁਮਾਰ ਗੁਲਾਟੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਸਰਕਾਰ ਵੱਲੋਂ ਘੱਟ ਤੋਂ ਘੱਟ 30% ਝੋਨੇ ਦੇ ਰਕਬੇ ਨੂੰ ਸਿੱਧੀ ਬਿਜਾਈ ਹੇਠ ਲਿਆਉਣ ਲਈ ਕਿਹਾ ਗਿਆ ਹੈ। ਜ਼ਿਲ੍ਹੇ ਅਧੀਨ 54800 ਹੈਕਟੇਅਰ ਰਕਬੇ ਵਿੱਚ ਇਸ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬੀਜਾਈ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬੀਜਾਈ ਪ੍ਰਤੀ ਕਿਸਾਨਾਂ ਦਾ ਭਰੋਸਾ ਕਾਇਮ ਕਰਨ ਲਈ ਇਸ ਤਕਨੀਕ ਅਧੀਨ ਕਾਮਯਾਬ ਕਿਸਾਨਾਂ ਦਾ ਵੇਰਵਾ ਵੀ ਦੂਜੇ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇ। ਇਸ ਮੌਕੇ ਡਾ. ਸੁਰਜੀਤ ਸਿੰਘ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਜਲੰਧਰ ਵੱਲੋ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਡਾ.ਬਲਕਾਰ ਚੰਦ ਖੇਤੀਬਾੜੀ ਅਫ਼ਸਰ ਜਲੰਧਰ ਪੂਰਬੀ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਵੇਰਵਾ ਇੱਕ ਪ੍ਰੋਫਾਰਮੇ ਵਿੱਚ ਭਰਦੇ ਹੋਏ ਸਬੰਧਤ ਡਿਊਟੀ ਅਧੀਨ ਅਧਿਕਾਰੀ ਵੱਲੋਂ ਰਿਪੋਰਟਿੰਗ ਕੀਤੀ ਜਾਣੀ ਹੈ। ਇਸ ਮੌਕੇ ਵੱਖ-ਵੱਖ ਬਲਾਕ ਖੇਤੀਬਾੜੀ ਅਫ਼ਸਰ ਡਾ.ਅਰੁਣ ਕੋਹਲੀ ਡਾ. ਸੁਖਰਾਜਬੀਰ ਸਿੰਘ, ਡਾ.ਰਮਨ ਕੁਮਾਰ, ਡਾ.ਗੁਰਮੀਤ ਸਿੰਘ ਰਿਆੜ, ਡਾ.ਪ੍ਰਵੀਨ ਕੁਮਾਰੀ ਮੌਜੂਦ ਸਨ। ਇਸ ਮੋਕੇ ਇੰਜ ਲੁਪਿੰਦਰ ਕੁਮਾਰ ਭੂਮੀ ਅਤੇ ਪਾਣੀ ਰੱਖਿਆ ਵਿਭਾਗ ਨੇ ਵੀ ਸੰਬੋਧਨ ਕੀਤਾ ਅਤੇ ਯਕੀਨ ਦੁਵਾਇਆ ਕਿ ਝੋਨੇ ਦੀ ਸਿੱਧੀ ਬੀਜਾਈ ਲਈ ਹਰ ਹੀਲਾ ਕਰਦੇ ਹੋਏ ਕਿਸਾਨਾਂ ਨੂੰ ਸਰਕਾਰ ਦੀ ਪਾਲੀਸੀ ਅਨੁਸਾਰ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬਚ੍ਹਤ ਲਈ ਮਿੱਥੇ ਟੀਚੇ ਪੂਰੇ ਕੀਤੇ ਜਾ ਸਕਣ। 

ਡਾ.ਨਰੇਸ਼ ਗੁਲਾਟੀ
ਸੰਪਰਕ ਅਫ਼ਸਰ-ਕਮ-ਖੇਤੀਬਾੜੀ ਅਫ਼ਸਰ 
ਜਲੰਧਰ।


rajwinder kaur

Content Editor

Related News