ਝੋਨੇ ’ਚ ਖਾਦਾਂ ਅਤੇ ਜ਼ਹਿਰਾਂ ਦਾ ਇਸਤੇਮਾਲ ਸੰਯਮ ਨਾਲ ਹੀ ਕਰੋ

08/25/2020 5:16:20 PM

ਡਾ.ਸੁਰਿੰਦਰ ਸਿੰਘ, ਮੁੱਖ ਖਤੀਬਾੜੀ ਅਫਸਰ, ਜਲੰਧਰ

ਜ਼ਿਲ੍ਹਾ ਜਲੰਧਰ ਵਿੱਚ ਝੋਨ ਹੇਠ 1.70 ਲੱਖ ਹੈਕਟੇਅਰ ਰਕਬਾ ਬੀਜਿਆ ਗਿਆ ਹੈ। ਇਨ੍ਹਾਂ ਵਿੱਚੋ ਤਕਰੀਬਨ 22000 ਹੈਕਟੇਅਰ ਰਕਬੇ ਵਿੱਚ ਬਾਸਮਤੀ ਅਤੇ 1.48 ਲੱਖ ਹੈਕਟੇਅਰ ਰਕਬੇ ਵਿੱਚ ਵੱਖ-ਵੱਖ ਪਰਮਲ ਦੀਆਂ ਕਿਸਮਾਂ ਦੀ ਬਿਜਾਈ ਕੀਤੀ ਗਈ ਹੈ। ਇਸ ਬੀਜੇ ਗਏ ਰਕਬੇ ਵਿੱਚੋਂ ਤਕਰੀਬਨ 11.74 ਲੱਖ ਟਨ ਝੋਨੇ ਦੀ ਪੈਦਾਵਾਰ ਹੋਣ ਦੀ ਆਸ ਹੈ। ਡਾ.ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਝੋਨੇ ਅਤੇ ਬਾਸਮਤੀ ਦੀ ਕੁਆਲਿਟੀ ਅਤੇ ਘੱਟ ਖਰਚੇ ਰਾਹੀਂ ਪੈਦਾਵਾਰ ਹਾਸਿਲ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਕੋਵਿਡ-19 ਦੀ ਮਾਹਾਮਾਰੀ ਦੌਰਾਨ ਕਿਸਾਨਾਂ ਨੂੰ ਜਾਗਰੂਕ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਪੈਸੇ ਜੋੜਨ ਤੇ ਸੋਚ ਸਮਝ ਕੇ ਖਰਚਾ ਕਰਨ ’ਚ ਮਾਹਿਰ ਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਗੁਣ

ਉਨ੍ਹਾਂ ਕਿਹਾ ਹੈ ਕਿ ਵਿਭਾਗੀ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਾਸਕ, ਸਮਾਜਿਕ ਦੂਰੀ ਅਤੇ ਸੈਨੀਟਾਇਜੇਸ਼ਨ ਆਦਿ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਕਿਸਾਨਾਂ ਨੂੰ ਮਿਲਣ । ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਘੱਟ ਪਾਣੀ ਅਤੇ ਲੇਬਰ ਦੀ ਬੱਚਤ ਕਰਦੇ ਹੋਏ ਕਿਵੇਂ ਝੋਨੇ ਦੀ ਫਸਲ ਕਾਮਯਾਬੀ ਨਾਲ ਪਾਲੀ ਜਾ ਸਕਦੀ ਹੈ। ਡਾ. ਸਿੰਘ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ 40 ਝੋਨੇ ਦੀ ਸਿੱਧੀ ਬੀਜਾਈ ਦੇ ਪ੍ਰਦਰਸ਼ਨੀ ਪਲਾਂਟ ਬੀਜਵਾਏ ਗਏ ਹਨ।

ਤਾਲਾਬੰਦੀ 'ਚ ਵੱਧਦੇ ਭਾਰ ਤੋਂ ਤੁਸੀਂ ਹੋ ਪਰੇਸ਼ਾਨ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਰਹੋਗੇ ਸਿਹਤਮੰਦ

ਪ੍ਰਦਰਸ਼ਨੀ ਪਲਾਂਟ ਬੀਜਣ ਵਾਲੇ ਕਿਸਾਨਾਂ ਨੂੰ ਵਿਭਾਗ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਆਪਣੇ ਝੋਨੇ ਦੀ ਸਿੱਧੀ ਬਿਜਾਈ ਦੇ ਤਜਰਬਿਆਂ ਨੂੰ ਦੂਜੇ ਕਿਸਾਨਾਂ ਨਾਲ ਜ਼ਰੂਰ ਸਾਂਝਾ ਕਰਨ। ਡਾ.ਸਿੰਘ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ’ਤੇ ਬਗੈਰ ਲੋੜ ਤੋਂ ਖਾਦ ਜਾਂ ਦਵਾਈ ਦਾ ਇਸਤੇਮਾਲ ਨਾ ਕਰਨ। ਝੋਨੇ ’ਤੇ ਦਾਣੇਦਾਰ ਦਵਾਈਆਂ ਦਾ ਇਸਤੇਮਾਲ ਬਿਲਕੁੱਲ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਫੀਲਡ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਫਿਲਹਾਲ ਝੋਨੇ ’ਤੇ ਕਿਸੇ ਹਾਨੀਕਾਰਕ ਕੀੜੇ ਦਾ ਹਮਲਾ ਝੋਨੇ ਨੂੰ ਮਾਲੀ ਨੁਕਸਾਨ ਪੰਹੁਚਾਉਣ ਦੀ ਸਮੱਰਥਾ ਵਿੱਚ ਨਹੀਂ ਹੈ।

ਯੂ.ਕੇ. ’ਚ ਮੁੜ ਖੁੱਲ੍ਹਣ ਜਾ ਰਹੇ ਹਨ ਸਕੂਲ, ਤਿਆਰੀਆਂ ਹੋਈਆਂ ਸ਼ੁਰੂ (ਵੀਡੀਓ)

ਇਸ ਲਈ ਸਾਨੂੰ ਚਾਹੀਦਾ ਹੈ ਕਿ ਝੋਨੇ ਦੀ ਫਸਲ ’ਤੇ ਦਿਨ ਰਾਤ ਕੰਮ ਕਰ ਰਹੇ ਮਿੱਤਰ ਜੀਵ ਜਿਵੇਂ ਮੱਕੜੀ, ਡਰੈਗਨ ਫਲਾਈ, ਡੈਮਸਲ ਫਲਾਈ, ਲਾਲ ਭੂੰਡੀ ਆਦਿ ਨੂੰ ਬਚਾਉਂਦੇ ਹੋਏ ਅਸੀ ਜ਼ਹਿਰਾਂ ਦਾ ਇਸਤੇਮਾਲ ਕਰੀਏ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਅਤੇ ਬਾਸਮਤੀ ’ਤੇ ਲੋੜ ਪੈਣ ’ਤੇ ਖੇਤੀ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀਆਂ ਗਈਆਂ ਦਵਾਈਆਂ ਦਾ ਇਸਤੇਮਾਲ ਹੀ ਕਰਨ।

PunjabKesari

ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ 09 ਜ਼ਹਿਰਾਂ ਐਸੀਫੇਟ, ਟ੍ਰਾਈਜੋਫਾਸ, ਥਾਇਆਮਿਥੋਕਸਮ, ਕਾਰਬੈਨਡਾਜ਼ਿਮ, ਟ੍ਰਾਈਸਾਈਕਲਾਜੋਲ, ਬੁਪੋਰਫੇਜਿਨ, ਕਾਰਬੋਫਿਉਰੋਨ, ਪ੍ਰੋਪੀਕੋਨਾਜੋਲ, ਥਾਇਉਫਿਨੇਟ ਮਿਥਾਇਲ ਦਾ ਇਸਤੇਮਾਲ ਝੋਨੇ ਅਤੇ ਬਾਸਮਤੀ ’ਤੇ ਨਹੀਂ ਕਰਨਾ ਚਾਹੀਦਾ, ਕਿਉਂਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਦਵਾਈਆਂ ਦੀ ਵਿਕਰੀ ’ਤੇ ਅਗਲੇ ਤਕਰੀਬਨ 60 ਦਿਨਾਂ ਵਾਸਤੇ ਪਾਬੰਦੀ ਲਗਾਈ ਗਈ ਹੈ।

ਵਕਾਲਤ ਛੱਡ ਜ਼ਹਿਰ ਮੁਕਤ ਖੇਤੀ ਕਰਨ ਵਾਲੇ ਇਸ ਕਿਸਾਨ ਦੀ ਸੁਣੋ ਪੂਰੀ ਕਹਾਣੀ (ਵੀਡੀਓ)

ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਹਿਰਾਂ ਦੇ ਬਦਲ ਦੇ ਤੌਰ ’ਤੇ ਕਿਸਾਨ ਵੀਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਲੋੜ ਪੈਣ ’ਤੇ ਮਾਹਿਰਾਂ ਦੀ ਸਲਾਹ ਨਾਲ ਫੇਮ, ਕਲੋਰੋਪਾਈਰੀਫਾਸ, ਕੌਨਫੀਡੋਰ, ਕੁਇਨਲਫਾਸ, ਐਮੀਸਟਾਰ ਟੌਪ, ਨਟੀਵੋ, ਟੈਬੂਕੋਨਾਜੌਲ ਆਦਿ ਦਵਾਈਆਂ ਦਾ ਇਸਤੇਮਾਲ ਕਰ ਸਕਦੇ ਹਨ।

ਡਾ.ਨਰੇਸ਼ ਕੁਮਾਰ ਗੁਲਾਟੀ
ਖੇਤੀਬਾੜੀ ਅਫਸਰ,
ਕਮ ਸੰਪਰਕ ਅਫਸਰ ਜਲੰਧਰ।


rajwinder kaur

Content Editor

Related News