PAU ਨੇ ਫੇਸਬੁੱਕ ’ਤੇ ਲਾਈਵ ਹੋ ਝੋਨੇ ਦੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨਾਲ ਕੀਤੀ ਗੱਲਬਾਤ

6/3/2020 9:35:22 AM

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਖੇਤੀ ਸਬੰਧੀ ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨਾਲ ਸਿੱਧੇ ਜੁੜ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਫੇਸਬੁੱਕ ਲਾਈਵ ਦੀ ਸ਼ੁਰੂਆਤ ਕੀਤੀ ਗਈ ਹੈ। ਪੀ.ਏ.ਯੂ. ਵੱਲੋਂ ਆਪਣਾ ਪਹਿਲਾ ਫੇਸਬੁੱਕ ਲਾਈਵ ‘ਝੋਨੇ ਦੀ ਸਿੱਧੀ ਬਿਜਾਈ’ ਵਿਸ਼ੇ ਉੱਤੇ ਕੀਤਾ ਗਿਆ, ਜਿਸ ਦੌਰਾਨ ਕਿਸਾਨਾਂ ਵੱਲੋਂ ਪੁੱਛੇ 200 ਤੋਂ ਵੱਧ ਵੱਖ-ਵੱਖ ਸਵਾਲਾਂ ਦੇ ਜਵਾਬ ਖੇਤੀ ਮਾਹਿਰਾਂ ਵੱਲੋਂ ਦਿੱਤੇ ਗਏ।
 
ਇਸ ਦੌਰਾਨ ਡਾ. ਮੱਖਣ ਸਿੰਘ ਭੁੱਲਰ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਝੋਨੇ ਦੀ ਸਿੱਧੀ ਬਿਜਾਈ ਲਈ ਢੁਕਵੀਆਂ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਜੂਨ ਦਾ ਪਹਿਲਾ ਪੰਦਰਵਾੜਾ ਸਭ ਤੋਂ ਢੁਕਵਾਂ ਹੈ ਅਤੇ ਇਸ ਪੰਦਰਵਾੜੇ ਦੌਰਾਨ ਥੋੜ੍ਹੇ ਸਮੇਂ ਅਤੇ ਦਰਮਿਆਨੇ ਸਮੇਂ ਵਿੱਚ ਵਧਣ ਵਾਲੀਆਂ ਝੋਨੇ ਦੀਆਂ ਕਿਸਮਾਂ ਬੀਜੀਆਂ ਜਾ ਸਕਦੀਆਂ ਹਨ। ਡਾ. ਮੱਖਣ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸਮੱਸਿਆਵਾਂ ਅਤੇ ਵੱਖ-ਵੱਖ ਦਵਾਈਆਂ ਦੀ ਜਾਣਕਾਰੀ ਵੀ ਦਿੱਤੀ ਗਈ।

ਪੜ੍ਹੋ ਇਹ ਵੀ ਖਬਰ - ‘ਸਾਊਦੀ ਅਰਬ ''ਚ ਖੋਲ੍ਹੀਆਂ ਗਈਆਂ 90 ਹਜ਼ਾਰ ਮਸੀਤਾਂ’ (ਵੀਡੀਓ)

ਜ਼ੁਆਲੌਜੀ ਵਿਭਾਗ ਤੋਂ ਡਾ. ਨੀਨਾ ਸਿੰਗਲਾ ਨੇ ਖੇਤਾਂ ਵਿੱਚ ਚੂਹਿਆਂ ਦੀ ਸਮੱਸਿਆ ਦੇ ਹੱਲ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਇਸ ਵਾਸਤੇ ਸਭ ਤੋਂ ਪਹਿਲਾਂ ਕਿਸਾਨ ਵੀਰਾਂ ਵੱਲੋਂ ਖੇਤਾਂ ਦਾ ਮੁਆਇਨਾ ਕਰਨਾ ਜ਼ਰੂਰੀ ਹੈ ਅਤੇ ਜਿੱਥੇ ਵੀ ਉਨ੍ਹਾਂ ਨੂੰ ਚੂਹਿਆਂ ਦੀਆਂ ਖੱਡਾਂ ਦਿਖਾਈ ਦੇਣ ਉਨ੍ਹਾਂ ਵਿੱਚ ਚੂਹੇ ਮਾਰ ਦਵਾਈ ਪਾਉਣੀ ਚਾਹੀਦੀ ਹੈ। ਡਾ. ਸਿੰਗਲਾ ਵੱਲੋਂ ਇਸ ਮੌਕੇ ਚੂਹੇ ਮਾਰ ਦਵਾਈ ਅਤੇ ਉਸ ਦੀ ਵਰਤੋਂ ਦੀ ਵਿਧੀ ਦੀ ਜਾਣਕਾਰੀ ਵੀ ਦਿੱਤੀ ਗਈ।

ਪੜ੍ਹੋ ਇਹ ਵੀ ਖਬਰ - ਅਧਿਆਪਕਾਂ ਦੀਆਂ ਬਦਲੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਮਿਤੀ 'ਚ ਹੋਇਆ ਵਾਧਾ

ਫੇਸਬੁੱਕ ਲਾਈਵ ਦੌਰਾਨ ਜਿੱਥੇ ਡਾ. ਜਸਵੀਰ ਗਿੱਲ ਨੇ ਝੋਨੇ ਦੇ ਕਰੰਡ ਅਤੇ ਵੱਖ-ਵੱਖ ਮਸ਼ੀਨਾਂ ਅਤੇ ਉਨ੍ਹਾਂ ਦੀ ਵਰਤੋਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੱਤੇ ਉੱਥੇ ਡਾ. ਗੁਰਜੀਤ ਸਿੰਘ ਮਾਂਗਟ ਵੱਲੋਂ ਝੋਨੇ ਦੀਆਂ ਵੱਖ-ਵੱਖ ਕਿਸਮਾਂ ਅਤੇ ਉਨ੍ਹਾਂ ਦੀ ਬਿਜਾਈ ਦੇ ਵੱਖ-ਵੱਖ ਸਮੇਂ ਦੀ ਜਾਣਕਾਰੀ ਦਿੱਤੀ ਗਈ। ਪੌਦਾ ਰੋਗ ਵਿਗਿਆਨੀ ਡਾ. ਅਮਰਜੀਤ ਸਿੰਘ ਨੇ ਬੀਜਾਂ ਨੂੰ ਸੋਧਣ ਬਾਰੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਬਿਜਾਈ ਤੋਂ ਪਹਿਲਾਂ ਬੀਜ ਸੋਧਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਹਮੇਸ਼ਾ ਨਿਰੋਏ ਅਤੇ ਭਾਰੇ ਬੀਜ ਦੀ ਹੀ ਚੋਣ ਕਰਨੀ ਚਾਹੀਦੀ ਹੈ ਅਤੇ ਬੀਜ ਰਾਹੀਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬੀਜ ਦੀ ਸੋਧ ਕਰਨੀ ਚਾਹੀਦੀ ਹੈ। ਬੀਜ ਦੀ ਸੋਧ ਬਾਰੇ ਡਾ. ਅਮਰਜੀਤ ਵੱਲੋਂ ਫੇਸਬੁੱਕ ਲਾਈਵ ਦੌਰਾਨ ਪੂਰੀ ਜਾਣਕਾਰੀ ਦਿੱਤੀ ਗਈ।

ਪੜ੍ਹੋ ਇਹ ਵੀ ਖਬਰ - ਖਟਕੜ ਕਲਾਂ ’ਚ ਗੁੰਡਾਗਰਦੀ ਦਾ ਨੰਗਾ ਨਾਚ, ਹਥਿਆਰਾਂ ਨਾਲ ਕੀਤਾ ਨੌਜਵਾਨ ’ਤੇ ਹਮਲਾ

ਪੜ੍ਹੋ ਇਹ ਵੀ ਖਬਰ - ਜ਼ਿੰਦਗੀ ਇਕ ਸੰਘਰਸ਼ ਹੈ, ਆਓ ਖੁਸ਼ ਰਹਿਣਾ ਸਿੱਖੀਏ

ਅਪਰ ਨਿਰਦੇਸ਼ਕ ਸੰਚਾਰ ਡਾ. ਜਗਦੀਸ਼ ਕੌਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਪੀ.ਏ.ਯੂ. ਵੱਲੋਂ ਖੇਤੀ ਸਬੰਧੀ ਹੋਰ ਵਿਸ਼ਿਆਂ ਨੂੰ ਲੈ ਕੇ ਫੇਸਬੁੱਕ ਲਾਈਵ ਕੀਤਾ ਜਾਵੇਗਾ ਅਤੇ ਇਸ ਸਬੰਧੀ ਕਿਸਾਨਾਂ ਨੂੰ ਅਗੇਤੀ ਜਾਣਕਾਰੀ ਫੇਸਬੁੱਕ ਪੇਜ ਉੱਤੇ ਵੀ  ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਸਵਾਲ ਸਿੱਧੇ ਤੌਰ ’ਤੇ ਖੇਤੀ ਮਾਹਿਰਾਂ ਤੋਂ ਪੁੱਛ ਸਕਣ। ਉਨ੍ਹਾਂ ਕਿਹਾ ਕਿ ਇਸ ਵਾਸਤੇ ਕਿਸਾਨ ਵੀਰ ਫੇਸਬੁੱਕ ਉੱਤੇ ਜਾ ਕੇ ‘ਪੰਜਾਬ ਐਗਰੀਕਲਚਰਲ ਯੂਨੀਵਰਸਿਟੀ’ ਦੇ ਪੇਜ ਨੂੰ ਲਾਇਕ ਕਰਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸ਼ੇ ਉੱਤੇ ਹੋਈ ਗੱਲਬਾਤ ਨੂੰ ਸੁਣਨ ਲਈ ਕਿਸਾਨ ਵੀਰ ਇਸ ਫੇਸਬੁੱਕ ਪੇਜ ਉੱਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਸਰਹੱਦੀ ਇਲਾਕਿਆਂ ਦੇ ਹਜ਼ਾਰਾਂ ਕਿਸਾਨਾਂ ਦੇ ਨਾਲ-ਨਾਲ ਪਾਕਿਸਤਾਨ ਦੇ ਕੁਝ ਕਿਸਾਨ ਵੀ ਇਹ ਪ੍ਰੋਗਰਾਮ ਸੁਣ ਰਹੇ ਸਨ।  

ਪੜ੍ਹੋ ਇਹ ਵੀ ਖਬਰ - ਪਸੀਨੇ ਦੀ ਬਦਬੂ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

rajwinder kaur

Content Editor rajwinder kaur