ਜ਼ਿਲ੍ਹਾ ਜਲੰਧਰ ’ਚ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਵੱਡੇ ਪੱਧਰ ’ਤੇ ਤਿਆਰ ਕੀਤੀ ਯੋਜਨਾ: ਡਾ. ਜਸਵੰਤ ਰਾਏ

09/19/2022 6:35:19 PM

ਮਾਣਯੋਗ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ਅਨੁਸਾਰ ਆਉਂਦੇ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਜ਼ਿਲ੍ਹਾ ਪੱਧਰ ’ਤੇ ਖੇਤੀਬਾੜੀ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਡਾ. ਜਸਵੰਤ ਰਾਏ, ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਬਾਰੇ ਜਾਗਰੂਕ ਕਰਨ ਲਈ ਜਿੱਥੇ ਵਿਭਾਗ ਵਲੋਂ ਪਿੰਡ ਪੱਧਰ ’ਤੇ ਨੁੱਕੜ ਮੀਟਿੰਗਾਂ ਅਤੇ ਕੈਂਪ ਲਗਾਏ ਜਾਣਗੇ। ਉਥੇ ਹੀ ਮਾਸ ਮੀਡੀਆ ਪਲੇਟਫਾਰਮਾਂ ਜਿਵੇਂ ਮੋਬਾਇਲ ਵੈਨਾਂ, ਗੁਰਦੁਆਰਿਆਂ ਰਾਹੀਂ ਅਨਾਊਂਸਮੈਂਟ, ਵੱਟਸਐਪ ਗਰੁੱਪ, ਦੂਰਦਰਸ਼ਨ, ਅਕਾਸ਼ਵਾਣੀ ਅਤੇ ਪ੍ਰਿੰਟ ਮੀਡੀਆ ਦੀ ਵਰਤੋਂ ਵੀ ਕੀਤੀ ਜਾਵੇਗੀ। 

ਡਾ. ਰਾਏ ਨੇ ਦੱਸਿਆ ਕਿ ਮਿਤੀ 20 ਸਤੰਬਰ ਨੂੰ ਪਿੰਡ ਪੁਆਧੜਾ, ਬਲਾਕ ਨੂਰਮਹਿਲ ਵਿਖੇ ਕਰਵਾਏ ਜਾ ਰਹੇ ਸ਼ਹੀਦ ਬਾਬਾ ਗੋਦੜੀਆ ਜੀ ਦੇ ਜਨਮ ਦਿਹਾੜੇ ’ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਰਤ ਸਰਕਾਰ ਦੇ ਸਾਬਕਾ ਕਮਿਸ਼ਨਰ ਖੇਤੀਬਾੜੀ ਅਤੇ ਸਾਬਕਾ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਡਾ. ਸੁਖਦੇਵ ਸਿੰਘ ਜੀ ਉਚੇਚੇ ਤੌਰ ’ਤੇ ਪੁੱਜ ਰਹੇ ਹਨ। ਡਾ. ਜਸਵੰਤ ਰਾਏ ਜੀ ਦੀ ਪ੍ਰਧਾਨਗੀ ਵਿੱਚ ਕੀਤੀ ਇਸ ਵਿਸ਼ੇਸ਼ ਮੀਟਿੰਗ ਵਿੱਚ ਸ਼ਾਮਲ ਡਾ. ਜਸਵਿੰਦਰ ਸਿੰਘ, ਡਾ. ਸੁਰਜੀਤ ਸਿੰਘ, ਇੰਜ. ਨਵਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਗਲੇ 40 ਦਿਨ ਮੋਬਾਇਲ ਵੈਨਾਂ ਚਲਾਈਆਂ ਜਾਣਗੀਆਂ। 

ਉਨ੍ਹਾਂ ਡਾ. ਰਾਏ ਨੂੰ ਯਕੀਨ ਦਵਾਇਆ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਵੱਖ-ਵੱਖ ਸੁਝਾਏ ਗਏ ਉਪਰਾਲਿਆਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਲਿਟਰੇਚਰ ਛਪਾਇਆ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਵਾਲ ਪੇਂਟਿੰਗ ਆਦਿ ਰਾਹੀਂ ਮਹੱਤਵਪੂਰਨ ਸੁਨੇਹੇ ਦਿੱਤੇ ਜਾਣਗੇ। ਇਸ ਮੌਕੇ ਮੋਬਾਇਲ ਵੈਨ ਰਾਹੀਂ ਸੁਨੇਹੇ ਦੇਣ ਵਾਸਤੇ ਬਣਾਈ ਗਈ ਵਿਸ਼ੇਸ਼ ਸੁਨੇਹਿਆਂ ਨਾਲ ਭਰਪੂਰ ਆਡੀਓ ਵੀ ਰਲੀਜ ਕੀਤੀ ਗਈ।

ਡਾ. ਨਰੇਸ਼ ਗੁਲਾਟੀ
ਖੇਤੀਬਾੜੀ ਅਫ਼ਸਰ-ਕਮ-
ਸੰਪਰਕ ਅਫ਼ਸਰ


rajwinder kaur

Content Editor

Related News