ਖੁਸ਼ਖਬਰੀ: PM ਕਿਸਾਨ ਯੋਜਨਾ ’ਚ ਹੁਣ ਕਿਸਾਨਾਂ ਦੇ ਖਾਤੇ ’ਚ 6 ਹਜ਼ਾਰ ਦੀ ਥਾਂ ਆਉਂਣਗੇ ਇਨ੍ਹੇ ਰੁਪਏ
Friday, Oct 16, 2020 - 05:13 PM (IST)
ਨਵੀਂ ਦਿੱਲੀ (ਬਿਊਰੋ) - ਕੇਂਦਰ ਅਤੇ ਰਾਜ ਸਰਕਾਰਾਂ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਕਈ ਯੋਜਨਾਵਾਂ ਚਲਾ ਰਹੀਆਂ ਹਨ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਵੀ ਕੇਂਦਰ ਸਰਕਾਰ ਦੀ ਇਕ ਮਹੱਤਵਪੂਰਣ ਯੋਜਨਾ ਹੈ, ਜਿਸ ਦੇ ਤਹਿਤ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਕਿਸਾਨਾਂ ਦੇ ਖਾਤਿਆਂ ’ਚ ਇਹ ਪੈਸਾ 2-2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਦੇ ਰੂਪ ਵਿਚ ਸਰਕਾਰ ਵਲੋਂ ਭੇਜਿਆ ਜਾਂਦਾ ਹੈ। ਹਾਲ ਹੀ ਵਿੱਚ, ਮੱਧ ਪ੍ਰਦੇਸ਼ ਸਰਕਾਰ ਨੇ ਵੀ ਕਿਸਾਨਾਂ ਲਈ ਯੋਜਨਾ ਨੂੰ 4 ਹਜ਼ਾਰ ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ ਹੈ। ਯਾਨੀ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹੁਣ 6 ਹਜ਼ਾਰ ਰੁਪਏ ਨਹੀਂ ਸਗੋਂ ਕੁੱਲ 10 ਹਜ਼ਾਰ ਰੁਪਏ ਮਿਲਣਗੇ।
ਪੜ੍ਹੋ ਇਹ ਵੀ ਖਬਰ - Navratri 2020 : ਇਨ੍ਹਾਂ ਚੀਜਾਂ ਤੋਂ ਬਿਨਾਂ ‘ਅਧੂਰੀ’ ਹੈ ਨਰਾਤਿਆਂ ਦੀ ਪੂਜਾ, ਜਾਣੋਂ ਪੂਜਾ ਸਮੱਗਰੀ ਦੀ ਪੂਰੀ ਸੂਚੀ
ਦੱਸ ਦੇਈਏ ਕਿ ਮੁੱਖ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਰਾਜ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਦੂਜੇ ਪਾਸੇ ਰਾਜ ਦੇ 77 ਲੱਖ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਮਿਲ ਰਿਹਾ ਹੈ, ਜਿਸ ਸਦਕਾ ਕਿਸਾਨਾਂ ਨੂੰ ਇਸ ਯੋਜਨਾ ਨਾਲ ਜੋੜਨ ਦਾ ਕੰਮ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਮਿਲਣ ਵਾਲੇ 6 ਹਜ਼ਾਰ ਰੁਪਏ ਦੇ ਨਾਲ ਹੁਣ ਰਾਜ ਸਰਕਾਰ ਤੋਂ 4 ਹਜ਼ਾਰ ਰੁਪਏ ਵੀ ਮਿਲਣਗੇ।
ਪੜ੍ਹੋ ਇਹ ਵੀ ਖਬਰ - ਵਾਸਤੂ ਮੁਤਾਬਕ: ਘਰ ''ਚ ਰੱਖੋ ਇਹ ਚੀਜ਼ਾਂ, ਖੁੱਲ੍ਹਣਗੇ ‘ਤਰੱਕੀ’ ਦੇ ਰਸਤੇ ਤੇ ਨਹੀਂ ਹੋਵੇਗੀ ‘ਪੈਸੇ ਦੀ ਕਮੀ’
ਇਸ ਸਥਿਤੀ ਵਿੱਚ ਕਿਸਾਨਾਂ ਨੂੰ ਕੁੱਲ 10 ਹਜ਼ਾਰ ਰੁਪਏ ਸਾਲਾਨਾ ਮਿਲਣਗੇ । ਇਸ ਲਈ ਕਿਸਾਨਾਂ ਦੀ ਸੂਚੀ ਕਿਸਾਨ ਸਨਮਾਨ ਨਿਧੀ ਪੋਰਟਲ 'ਤੇ ਦਰਜ ਕੀਤੀ ਜਾਵੇਗੀ, ਜਿਸ ਲਈ ਪਟਵਾਰੀ ਨੂੰ ਬਿਨੈ-ਪੱਤਰ ਦੇਣਾ ਪਏਗਾ। ਇਸ ਸਬੰਧੀ ਜੇਕਰ ਤੁਸੀਂ ਕੋਈ ਵੀ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਹੋ ਤਾਂ ਤੁਸੀਂ pmkisan.gov.in 'ਤੇ ਜਾ ਕੇ ਦੇਖ ਸਕਦੇ ਹੋ।
ਪੜ੍ਹੋ ਇਹ ਵੀ ਖਬਰ - Health tips : ਬੱਚਿਆਂ ਦੇ ਖਾਣੇ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜਾਂ, ਕੰਪਿਊਟਰ ਵਾਂਗ ਤੇਜ ਚਲੇਗਾ ‘ਦਿਮਾਗ’