PM ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ 31 ਮਾਰਚ ਤੋਂ ਪਹਿਲਾਂ ਕਰੋ ਇਹ ਕੰਮ

03/23/2022 11:07:50 AM

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਪਹਿਲਾਂ ਤੋਂ ਰਜਿਸਟਰਡ ਹੋ ਚੁੱਕੇ ਕਿਸਾਨਾਂ ਨੂੰ ਖੇਤੀਬਾੜੀ ਮੰਤਰਾਲ ਭਾਰਤ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਅਜਿਹੇ ਕਿਸਾਨ ਆਪਣਾ ਨਾਮ ਨਿਰਧਾਰਿਤ ਪੋਰਟਲ ਰਾਹੀਂ ਮਿਤੀ 31 ਮਾਰਚ 2022 ਤੱਕ ਆਧਾਰ ਕਾਰਡ ਨੰਬਰ ਨਾਲ ਲਿੰਕ ਜ਼ਰੂਰ ਕਰਵਾਉਣ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਦੇ ਸਬੰਧਿਤ ਵਿੱਚ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭ ਲੈ ਰਹੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਵੈਬ ਪੋਰਟਲ http://pmkisan.gov.in ਰਾਹੀਂ ਆਪਣੇ ਆਧਾਰ ਕਾਰਡ ਨੰਬਰ ਨੂੰ ਅਲਪੋਡ ਕਰਨ। 

ਉਪਰੰਤ ਆਪਣੇ ਰਜਿਸਟਰਡ ਮੁਬਾਇਲ ਨੰਬਰ ’ਤੇ ਓ.ਟੀ.ਪੀ. ਪ੍ਰਾਪਤ ਕਰਨ ਉਪਰੰਤ ਇਸ ਆਧਾਰ ਲਿੰਕ ਕਰਨ ਦੀ ਪ੍ਰੀਕਿਆ ਨੂੰ ਮੁਕੰਮਲ ਕਰਨ ਤਾਂ ਜੋ ਅਪ੍ਰੈਲ 2022 ਮਹੀਨੇ ਦੌਰਾਨ ਇਸ ਸਕੀਮ ਅਧੀਨ ਸਰਕਾਰ ਵੱਲੋਂ ਨਿਰਧਾਰਿਤ ਕੀਤੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਆ ਸਕੇ। ਡਾ. ਸਿੰਘ ਨੇ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਬਲਾਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਇਸ ਮਹੱਤਵਪੂਰਨ ਕੰਮ ਨੂੰ ਕਰਨ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਮਦਦ ਕਰਨ ਤਾਂ ਜੋ ਇਸ ਮਿਤੀ ਬੱਧ ਕੰਮ ਨੂੰ ਨੇਪਰੇ ਚਾੜ੍ਹਦੇ ਹੋਏ ਨਿਰਧਾਰਿਤ ਪੋਰਟਲ ’ਤੇ ਕਿਸਾਨਾਂ ਨੂੰ ਸਮੇਂ ਸਿਰ ਰਜਿਸਟਰਡ ਕਰਦੇ ਹੋਏ ਜ਼ਰੂਰੀ ਵੈਰੀਫਿਕੇਸ਼ਨ ਕੀਤੀ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਸਮੁੱਚੇ ਕੰਮ ਨੂੰ ਮਿਤੀ 31 ਮਾਰਚ 2022 ਤੱਕ ਪੂਰਾ ਕਰਨ ਸਬੰਧੀ ਕਿਹਾ ਗਿਆ ਹੈ। 

ਡਾ.ਸਿੰਘ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਰਜਿਸਟਰਡ ਕਿਸਾਨਾਂ ਵੱਲੋਂ ਬਾਇਓਮ੍ਰੈਟਿਕ ਆਧਾਰ ਲਿੰਕਡ ਜਾਂ ਓ.ਟੀ.ਪੀ. ਰਾਹੀਂ ਆਧਾਰ ਲਿੰਕਡ ਪ੍ਰੀਕਿਆ ਪੂਰੀ ਕਰਨ ਉਪਰੰਤ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਅਪ੍ਰੈਲ ਤੋਂ ਜੁਲਾਈ 2022 ਦੀ ਕਿਸ਼ਤ ਇਸ ਸਕੀਮ ਤਹਿਤ ਭੇਜੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰ ਨਾਲ ਰਾਬਤਾ ਕਾਇਮ ਕਰਦੇ ਹੋਏ ਇਸ ਕੰਮ ਨੂੰ ਨੇਪਰੇ ਚਾੜ੍ਹਣ।

ਡਾ. ਨਰੇਸ਼ ਕੁਮਾਰ ਗੁਲਾਟੀ
ਸੰਪਰਕ ਅਫ਼ਸਰ-ਕਮ-ਖੇਤੀਬਾੜੀ ਅਫ਼ਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
ਜਲੰਧਰ।


rajwinder kaur

Content Editor

Related News