ਪੰਜਾਬ ’ਚ ਸਖ਼ਤੀ ਦੇ ਬਾਵਜੂਦ ਦਿਨੋਂ-ਦਿਨ ਵੱਧਦੇ ਜਾ ਰਹੇ ਨੇ ਪਰਾਲੀ ਸਾੜਨ ਦੇ ਮਾਮਲੇ

10/30/2020 6:31:11 PM

ਜਲੰਧਰ (ਬਿਊਰੋ) - ਸਰਕਾਰ ਦੇ ਵਾਰ-ਵਾਰ ਕਹਿਣ ਦੇ ਬਾਵਜੂਦ ਅੱਜ ਵੀ ਪੰਜਾਬ ਦੇ ਕਈ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਸਾੜੀ ਜਾ ਰਹੀ ਹੈ, ਜਿਸ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ। ਪਰਾਲੀ ਸਾੜਨ ਕਾਰਨ ਆਸਮਾਨ 'ਚ ਛਾਏ ਧੂੰਏਂ ਨੇ ਲੋਕਾਂ ਦਾ ਸਾਹ ਲੈਣਾ ਵੀ ਔਖਾ ਕਰ ਦਿੱਤਾ ਹੈ। ਇਸ ਕਾਰਨ ਸਾਹ-ਦਮੇ ਸਮੇਤ ਅੱਖਾਂ, ਨੱਕ, ਖੰਘ, ਜ਼ੁਕਾਮ, ਚਮੜੀ ਤੇ ਬੁਖ਼ਾਰ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ। ਹਾਲਾਂਕਿ ਸੂਬੇ ਭਰ ਵਿਚ ਹੁਣ ਤੱਕ ਪਰਾਲੀ ਸਾੜਨ ਦੇ 23,000 ਦੇ ਕਰੀਬ ਮਾਮਲੇ ਸਾਹਮਣੇ ਆ ਚੁਕੇ ਹਨ ਪਰ ਆਉਣ ਵਾਲੇ ਦਿਨਾਂ ਵਿਚ ਇਹ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।  

ਦੱਸ ਦੇਈਏ ਕਿ ਬੀਤੇ ਦਿਨੀਂ ਪੰਜ ਕੇਸ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ ਸਾਹਮਣੇ ਆਏ ਹਨ, ਜੋ ਕਿ ਸਭ ਤੋਂ ਵੱਧ ਪਰਾਲੀ ਸਾੜਨ ਵਾਲੀ ਹੈ, ਜਦੋਂਕਿ ਲੁਧਿਆਣਾ ਦੇ ਰਿਮੋਟ ਸੈਂਸਿੰਗ ਸੈਂਟਰ ਵਿੱਚ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਪੰਜ ਹਜ਼ਾਰ ਤੋਂ ਵੱਧ ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਹਨ। ਸੰਗਰੂਰ ਵਿੱਚ 83, ਨਵਾਂ ਸ਼ਹਿਰ ਵਿੱਚ 61, ਰੂਪਨਗਰ ਵਿੱਚ 18, ਮੁਹਾਲੀ ਵਿੱਚ 16 ਕੇਸ ਦਰਜ ਕੀਤੇ ਗਏ ਹਨ।

ਪਿਛਲੇ ਸਾਲ 27 ਅਕਤੂਬਰ ਤੱਕ ਸੂਬੇ ’ਚ ਵਿਚ ਪਰਾਲੀ ਸਾੜਨ ਦੀਆਂ 12076 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ, ਜਦੋਂਕਿ ਇਸ ਵਾਰ ਹੁਣ ਤੱਕ 18647 ਘਟਨਾਵਾਂ ਸਾਹਮਣੇ ਆਈਆਂ ਹਨ। ਫਤਹਿਗੜ੍ਹ ਸਾਹਿਬ ਵਿੱਚ ਮੰਗਲਵਾਰ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਐੱਸ.ਐੱਸ. ਮਰਵਾਹਾ ਨੇ ਕਿਹਾ ਕਿ ਅਸੀਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖ਼ਿਲਾਫ ਸਖਤ ਕਾਰਵਾਈ ਕਰ ਰਹੇ ਹਾਂ। ਬਹੁਤ ਸਾਰੇ ਕਿਸਾਨਾਂ ਨੂੰ ਸਿਰਫ ਜੁਰਮਾਨਾ ਕੀਤਾ ਗਿਆ ਹੈ।


rajwinder kaur

Content Editor

Related News