ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਪਾਰਲੀਮੈਂਟ ਦਾ ਘਿਰਾਓ 30 ਮਾਰਚ ਨੂੰ

03/22/2017 4:05:41 PM

ਮਾਨਸਾ (ਮਿੱਤਲ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਤਿੰਨ ਕਿਸਾਨ ਜਥੇਬੰਦੀਆਂ ਵਲੋਂ 30 ਮਾਰਚ ਨੂੰ ਲੋਕ ਸਭਾ ਦਿੱਲੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰੈੱਸ ਸਕੱਤਰ ਗੋਰਾ ਸਿੰਘ ਭੈਣੀ ਬਾਘਾ, ਮਾਨਸਾ ਬਲਾਕ ਦੇ ਪ੍ਰਧਾਨ ਬਲਵਿੰਦਰ ਸ਼ਰਮਾ ਖਿਆਲਾ, ਬੁਢਲਾਡਾ ਬਲਾਕ ਦੇ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਕਣਕ ਦਾ ਸਮਰਥਨ ਮੁੱਲ ਸਵਾਮੀ ਨਾਥਨ ਦੀ ਰਿਪੋਰਟ ਤਹਿਤ ਦਿੱਤਾ ਜਾਵੇ ਅਤੇ ਆਲੂ ਹੋਰ ਸਬਜੀਆਂ ਦੇ ਭਾਅ ਵੀ ਲਾਹੇਵੰਦ ਦਿੱਤੇ ਜਾਣ ਅਤੇ ਸਰਕਾਰੀ ਮਾਰਕੀਟ ਰੇਟ ''ਤੇ ਖਰੀਦੇ ਜਾਣ। ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ''ਚ ਆਪਣੀਆਂ ਹੱਕੀ ਮੰਗਾਂ ਮਨਾਉਣ ਵਾਸਤੇ ਦਿੱਲੀ ਧਰਨੇ ਸਬੰਧੀ ਪਿੰਡਾਂ ''ਚ ਮੀਟਿੰਗਾਂ, ਰੈਲੀਆਂ ਅਤੇ ਗੁਰੂ ਘਰਾਂ ਦੇ ਸਪੀਕਰਾਂ ਰਾਹੀਂ ਪ੍ਰਚਾਰ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ ਅਤੇ ਕਿਸਾਨਾਂ ''ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ।

Related News