ਸਬ ਸੁਆਇਲ ਵਾਟਰ ਪ੍ਰੀਜ਼ਰਵੇਸ਼ਨ ਐਕਟ ਅਨੁਸਾਰ ਝੋਨੇ ਦੀ ਲਵਾਈ 14 ਜੂਨ ਤੋਂ ਬਾਅਦ ਕੀਤੀ ਜਾਵੇ: ਡਾ. ਸੁਰਿੰਦਰ ਸਿੰਘ

06/11/2022 11:39:24 AM

ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸੁਆਇਲ ਵਾਟਰ ਐਕਟ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਲਵਾਈ 14 ਜੂਨ ਤੋਂ ਬਾਅਦ ਕਰਨ ਲਈ ਕਿਸਾਨਾਂ ਨੂੰ ਕਿਹਾ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਸੁਰਿੰਦਰ ਸਿੰਘ ਨੇ ਜ਼ਿਲ੍ਹਾ ਭਰ ਦੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਪੰਜਾਬ ਸਰਕਾਰ ਦੇ ਸਬ ਸੁਆਈਲ ਵਾਟਰ ਪ੍ਰੀਜਰਵੇਸ਼ਨ ਐਕਟ 2009 ਅਨੁਸਾਰ ਝੋਨੇ ਦੀ ਲਵਾਈ 14 ਜੂਨ ਤੋਂ ਬਾਅਦ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਭਰ ਦੀਆਂ ਕਿਸਾਨ ਜਥੇਬੰਦੀਆਂ, ਕਿਸਾਨ ਗੱਰਪਾਂ, ਪੰਚਾਇਤਾਂ ਆਦਿ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਲਵਾਈ 14 ਜੂਨ ਤੋਂ ਬਾਅਦ ਕਰਵਾਉਣ ਲਈ ਆਪਣਾ ਯੋਗਦਾਨ ਦੇਣ ਇਸ ਤਰਾਂ ਕਰਨ ਨਾਲ ਜ਼ਮੀਨ ਹੇਠਲਾ ਪਾਣੀ ਜੋ ਪ੍ਰਤੀ ਸਾਲ 37 ਸੈਂਟੀਮੀਟਰ ਦੀ ਰਫ਼ਤਾਰ ਨਾਲ ਥੱਲੇ ਜਾ ਰਿਹਾ ਹੈ, ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ

ਡਾ. ਸਿੰਘ ਨੇ ਕਿਹਾ ਕਿ ਝੋਨਾ ਲੇਟ ਲਾਉਣ ਨਾਲ ਫ਼ਸਲ ’ਤੇ ਤਣੇ ਦੇ ਗੜੂੰਏਂ ਦਾ ਹਮਲਾ ਵੀ ਘੱਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਨੀਰੀ ਲਾਉਣ ਪਿੱਛੋਂ 2 ਹਫ਼ਤੇ ਤੱਕ ਪਾਣੀ ਖੇਤ ਵਿੱਚ ਖੜ੍ਹਾ ਰੱਖਣਾ ਜ਼ਰੂਰੀ ਹੈ। ਇਸ ਪਿੱਛੋਂ ਪਾਣੀ ਉਸ ਵੇਲੇ ਦਿਓ, ਜਦੋਂ ਖੇਤ ਵਿੱਚੋਂ ਪਾਣੀ ਜਜ਼ਬ ਹੋਏ ਨੂੰ ਦੋ ਦਿਨ ਹੋ ਗਏ ਹੋਣ, ਪਰ ਇਸ ਗੱਲ ਦਾ ਧਿਆਨ ਰੱਖੋ ਕਿ ਜ਼ਮੀਨ ਵਿੱਚ ਤ੍ਰੇੜਾਂ ਨਾ ਪੈਣ। ਇਸ ਤਰਾਂ ਨਾਲ ਧਰਤੀ ਹੇਠਲੇ ਪਾਣੀ ਦੀ ਬਚ੍ਹਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਣਕ ਨੂੰ ਸਿਫ਼ਾਰਸ਼ ਕੀਤੀ ਫ਼ਾਸਫ਼ੋਰਸ ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਫ਼ਾਸਫ਼ੋਰਸ ਖਾਦ ਪਾਉਣ ਦੀ ਲੋੜ ਨਹੀਂ। ਕਿਸਾਨ ਵੀਰਾਂ ਨੂੰ ਚਾਹੀਦਾ ਹੈ ਕਿ ਸਾਰੀਆਂ ਕਿਸਮਾਂ ਦੀ ਵੇਲੇ ਸਿਰ ਲੁਆਈ ਵਾਸਤੇ ਲਾਈਨਾਂ ’ਤੇ ਬੂਟਿਆਂ ਵਿਚਕਾਰ ਫ਼ਾਸਲਾ 20-15 ਸੈਂਟੀਮੀਟਰ ਰੱਖੋ, ਜਿਸ ਨਾਲ ਖੇਤ ਵਿੱਚ 33 ਬੂਟੇ ਪ੍ਰਤੀ ਵਰਗ ਮੀਟਰ ਲੱਗਦੇ ਹਨ। ਬੂਟੇ ਸਿੱਧੇ ਉਪਰ ਨੂੰ ਅਤੇ 2-3 ਸੈਂਟੀਮੀਟਰ ਡੂੰਘੇ ਲਗਾਉਣੇ ਚਾਹੀਦੇ ਹਨ। ਇਸ ਤਰ੍ਹਾਂ ਕਰਨ ਨਾਲ ਬੂਟੇ ਚੰਗਾ ਜਾੜ ਮਾਰਦੇ ਹਨ ਅਤੇ ਬੂਟਿਆਂ ਦਾ ਬੂਝਾ ਛੇਤੀ ਬਣਦਾ ਹੈ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ

ਡਾ. ਸਿੰਘ ਨੇ ਅੱਗੇ ਕਿਹਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਕੀਤੀ ਜਾ ਸਕਦੀ ਹੈ। ਕਿਸਾਨ ਵੀਰਾਂ ਨੂੰ ਚਾਹੀਦਾ ਹੈ ਕਿ ਉਹ ਖੇਤੀਬਾੜੀ ਮਾਹਿਰਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਲਈ ਲੋਂੜੀਦੀ ਤਕਨੀਕੀ ਜਾਣਕਾਰੀ ਪ੍ਰਾਪਤ ਕਰਦੇ ਹੋਏ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਤਰ ਵਤ੍ਹਰ ਹਾਲਤ ਵਿੱਚ ਕਰਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬਚ੍ਹਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘੋਸ਼ਿਤ ਕੀਤੀ ਗਈ ਰੁਪਏ 1500 ਦੀ ਪ੍ਰੋਤਸ਼ਾਹਨ ਰਾਸ਼ੀ ਪ੍ਰਾਪਤ ਕਰਨ ਲਈ ਝੋਨੇ ਦੀ ਸਿੱਧੀ ਬੀਜਾਈ ਕਰਦੇ ਹੋਏ ਇਸ ਦੀ ਰਜਿਸਟਰੇਸ਼ਨ ਮਿਤੀ 30 ਜੂਨ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਪਣੇ ਬਲਾਕ ਦੇ ਖੇਤੀਬਾੜੀ ਅਧਿਕਾਰੀ/ ਕਰਮਚਾਰੀ ਦੀ ਸਲਾਹ ਲੈਂਦੇ ਹੋਏ ਨਿਰਧਾਰਿਤ ਪੋਰਟਲ ਤੇ ਝੋਨੇ ਦੀ ਸਿੱਧੀ ਬੀਜਾਈ ਦੀ ਰਜਿਸਟਰੇਸ਼ਨ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ

ਡਾ.ਨਰੇਸ਼ ਕੁਮਾਰ ਗੁਲਾਟੀ
ਸੰਪਰਕ ਅਫ਼਼ਸਰ-ਕਮ-ਖੇਤੀਬਾੜੀ ਅਫ਼ਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ
ਜਲੰਧਰ।


rajwinder kaur

Content Editor

Related News